ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ
ਦਰਅਸਲ, ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਰਾਜਨੀਤੀ 'ਚ ਭਾਜਪਾ ਤੇ ਅਕਾਲੀ ਦਲ ਵਿਚਕਾਰ ਨਵੇਂ ਗਠਜੋੜ ਦੀ ਸੰਭਾਵਨਾ ਬਾਰੇ ਚਰਚਾ ਤੇਜ਼ ਹੋ ਗਈ। ਇਸ ਤੋਂ ਪਹਿਲਾਂ, ਸੁਖਬੀਰ ਬਾਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵੀ ਮੁਲਾਕਾਤ ਕੀਤੀ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਹੋਈ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਰਾਜਨੀਤੀ ‘ਚ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਸੰਭਾਵੀ ਗੱਠਜੋੜ ਬਾਰੇ ਅਟਕਲਾਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੱਠਜੋੜ ਦੀਆਂ ਅਫਵਾਹਾਂ ਬਾਰੇ ਇੱਕ ਮਹੱਤਵਪੂਰਨ ਬਿਆਨ ਦਿੱਤਾ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਕੋਈ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਮਿਲ ਸਕਦਾ ਹੈ ਤੇ ਮੁਲਾਕਾਤ ਦਾ ਮਤਲਬ ਗੱਠਜੋੜ ਨਹੀਂ ਹੈ।
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੌਰਾਨ ਗੱਠਜੋੜ ਬਾਰੇ ਕੋਈ ਚਰਚਾ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕੋਈ ਵੀ ਪ੍ਰਧਾਨ ਮੰਤਰੀ ਨੂੰ ਮਿਲ ਸਕਦਾ ਹੈ। ਗੱਠਜੋੜ ਬਾਰੇ ਕੋਈ ਗੱਲ ਨਹੀਂ ਹੋਈ।
ਸੀਐਮ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਦੇ 140 ਕਰੋੜ ਲੋਕਾਂ ਦੀ ਆਵਾਜ਼ ਹਨ, ਜੇਕਰ ਕੋਈ ਵਿਅਕਤੀ ਜਾਂ ਰਾਜਨੀਤਿਕ ਪਾਰਟੀ ਉਨ੍ਹਾਂ ਨੂੰ ਆਪਣੇ ਮੁੱਦਿਆਂ ‘ਤੇ ਚਰਚਾ ਕਰਨ ਲਈ ਮਿਲਣਾ ਚਾਹੁੰਦੀ ਹੈ ਤਾਂ ਪ੍ਰਧਾਨ ਮੰਤਰੀ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਰਾਜਨੀਤਿਕ ਪਾਰਟੀਆਂ ਆਪਣੀਆਂ ਚਿੰਤਾਵਾਂ ਬਾਰੇ ਅਕਸਰ ਪ੍ਰਧਾਨ ਮੰਤਰੀ ਨੂੰ ਮਿਲਦੀਆਂ ਹਨ ਤੇ ਇਸ ‘ਤੇ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ।
‘ਭਾਜਪਾ ਦਾ ਗਠਜੋੜ ਪੰਜਾਬ ਦੇ ਲੋਕਾਂ ਨਾਲ ਹੈ’
ਨਾਇਬ ਸੈਣੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਪੰਜਾਬ ਦੇ ਲੋਕਾਂ ਨਾਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਨ ਵਾਲੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪੂਰੇ ਵਿਸ਼ਵਾਸ ਨਾਲ ਲੋਕਾਂ ਤੱਕ ਪਹੁੰਚ ਕਰ ਰਹੇ ਹਨ ਤੇ ਉਨ੍ਹਾਂ ਦਾ ਮੰਨਣਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਅਹਿਸਾਸ ਹੋ ਗਿਆ ਹੈ ਕਿ ਸਿਰਫ਼ ‘ਡਬਲ-ਇੰਜਣ’ ਵਾਲੀ ਸਰਕਾਰ ਹੀ ਸੂਬੇ ਨੂੰ ਮਜ਼ਬੂਤ ਕਰ ਸਕਦੀ ਹੈ, ਇਸ ਦੀ ਭਲਾਈ ਨੂੰ ਯਕੀਨੀ ਬਣਾ ਸਕਦੀ ਹੈ ਤੇ ਇਸਨੂੰ ਅੱਗੇ ਵਧਾ ਸਕਦੀ ਹੈ।
ਸੁਖਬੀਰ ਬਾਦਲ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਅਟਕਲਾਂ
ਦਰਅਸਲ, ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਰਾਜਨੀਤੀ ‘ਚ ਭਾਜਪਾ ਤੇ ਅਕਾਲੀ ਦਲ ਵਿਚਕਾਰ ਨਵੇਂ ਗਠਜੋੜ ਦੀ ਸੰਭਾਵਨਾ ਬਾਰੇ ਚਰਚਾ ਤੇਜ਼ ਹੋ ਗਈ। ਇਸ ਤੋਂ ਪਹਿਲਾਂ, ਸੁਖਬੀਰ ਬਾਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵੀ ਮੁਲਾਕਾਤ ਕੀਤੀ ਸੀ।
ਇਹ ਵੀ ਪੜ੍ਹੋ
ਜਾਣਕਾਰੀ ਮੁਤਾਬਕ, ਪ੍ਰਧਾਨ ਮੰਤਰੀ ਨਾਲ ਮੁਲਕਾਤ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨਾਲ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਤੇ ਬਲਵਿੰਦਰ ਸਿੰਘ ਭੂੰਦੜ ਵੀ ਮੌਜੂਦ ਸਨ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਚ ਸੰਭਾਵਿਤ ਗੱਠਜੋੜ ਦੇ ਮੁੱਦੇ ਨੂੰ ਭਾਜਪਾ ਦੇ ਕੇਂਦਰੀ ਲੀਡਰਸ਼ਿਪ ਤੱਕ ਪਹੁੰਚਾਉਣ ਚ ਇਸ ਮੁਲਾਕਾਤ ਦੀ ਵੀ ਭੂਮਿਕਾ ਰਹੀ।
ਜਦੋਂ ਕਿ ਹੁਣ ਨਾਇਬ ਸਿੰਘ ਸੈਣੀ ਦੇ ਬਿਆਨ ਨੇ ਭਾਜਪਾ-ਅਕਾਲੀ ਦਲ ਗੱਠਜੋੜ ਦੇ ਆਲੇ-ਦੁਆਲੇ ਦੀਆਂ ਅਟਕਲਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਹੈ, ਸੁਖਬੀਰ ਬਾਦਲ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਰਾਜਨੀਤਿਕ ਹਲਕਿਆਂ ‘ਚ ਇਸ ਮੁੱਦੇ ‘ਤੇ ਚਰਚਾ ਜਾਰੀ ਹੈ।
