Ram Rahim ਵਿਰੁੱਧ FIR ‘ਚ ATR ਦਾਖਲ ਕਰੇ ਸਰਕਾਰ : SC Commission
Vijay Sampla ਨੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕਾਰਵਾਈ ਦੀ ਰਿਪੋਰਟ ਨਿਰਧਾਰਤ ਸਮੇਂ ਵਿੱਚ ਪ੍ਰਾਪਤ ਨਾ ਹੋਈ ਤਾਂ ਕਮਿਸ਼ਨ ਭਾਰਤ ਦੇ ਸੰਵਿਧਾਨ ਦੀ ਧਾਰਾ 338 ਤਹਿਤ ਸਿਵਲ ਅਦਾਲਤ ਦੇ ਅਧਿਕਾਰਾਂ ਦੀ ਵਰਤੋਂ ਕਰਕੇ ਦਿੱਲੀ ਵਿੱਚ ਕਮਿਸ਼ਨ ਸਾਹਮਣੇ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਸੰਮਨ ਜਾਰੀ ਕਰ ਸਕਦਾ ਹੈ।
ਗੁਰਮੀਤ ਰਾਮ ਰਹੀਮ ਦੀ ਪੁਰਾਣੀ ਤਸਵੀਰ
ਚੰਡੀਗੜ੍ਹ ਨਿਊਜ: ਕੌਮੀ ਅਨੁਸੂਚਿਤ ਜਾਤੀ ਆਯੋਗ (NCSC) ਨੇ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਵੱਲੋਂ ਗੁਰੂ ਰਵਿਦਾਸ ਮਹਾਰਾਜ ਅਤੇ ਸੰਤ ਕਬੀਰ ਜੀ ਬਾਰੇ ਅਪਮਾਨਜਨਕ ਟਿੱਪਣੀ ਕਰਨ ਦੀ ਵਾਇਰਲ ਹੋਈ ਵੀਡੀਓ ਦਾ ਸਖ਼ਤ ਨੋਟਿਸ ਲਿਆ ਹੈ, ਆਯੋਗ ਦੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਕਾਰਵਾਈ ਦੀ ਰਿਪੋਰਟ ਤੁਰੰਤ ਸੌਂਪਣ ਲਈ ਕਿਹਾ ਹੈ।


