Ram Rahim ਵਿਰੁੱਧ FIR ‘ਚ ATR ਦਾਖਲ ਕਰੇ ਸਰਕਾਰ : SC Commission

Updated On: 

18 Mar 2023 16:51 PM

Vijay Sampla ਨੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕਾਰਵਾਈ ਦੀ ਰਿਪੋਰਟ ਨਿਰਧਾਰਤ ਸਮੇਂ ਵਿੱਚ ਪ੍ਰਾਪਤ ਨਾ ਹੋਈ ਤਾਂ ਕਮਿਸ਼ਨ ਭਾਰਤ ਦੇ ਸੰਵਿਧਾਨ ਦੀ ਧਾਰਾ 338 ਤਹਿਤ ਸਿਵਲ ਅਦਾਲਤ ਦੇ ਅਧਿਕਾਰਾਂ ਦੀ ਵਰਤੋਂ ਕਰਕੇ ਦਿੱਲੀ ਵਿੱਚ ਕਮਿਸ਼ਨ ਸਾਹਮਣੇ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਸੰਮਨ ਜਾਰੀ ਕਰ ਸਕਦਾ ਹੈ।

Ram Rahim ਵਿਰੁੱਧ FIR ਚ ATR ਦਾਖਲ ਕਰੇ ਸਰਕਾਰ : SC Commission

ਗੁਰਮੀਤ ਰਾਮ ਰਹੀਮ ਦੀ ਪੁਰਾਣੀ ਤਸਵੀਰ

Follow Us On

ਚੰਡੀਗੜ੍ਹ ਨਿਊਜ: ਕੌਮੀ ਅਨੁਸੂਚਿਤ ਜਾਤੀ ਆਯੋਗ (NCSC) ਨੇ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਵੱਲੋਂ ਗੁਰੂ ਰਵਿਦਾਸ ਮਹਾਰਾਜ ਅਤੇ ਸੰਤ ਕਬੀਰ ਜੀ ਬਾਰੇ ਅਪਮਾਨਜਨਕ ਟਿੱਪਣੀ ਕਰਨ ਦੀ ਵਾਇਰਲ ਹੋਈ ਵੀਡੀਓ ਦਾ ਸਖ਼ਤ ਨੋਟਿਸ ਲਿਆ ਹੈ, ਆਯੋਗ ਦੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਕਾਰਵਾਈ ਦੀ ਰਿਪੋਰਟ ਤੁਰੰਤ ਸੌਂਪਣ ਲਈ ਕਿਹਾ ਹੈ।

ਵਾਇਰਲ ਹੋ ਰਹੀ ਇੱਕ ਵੀਡੀਓ ਦੇੇ ਆਧਾਰ ਤੇ ਮਾਮਲਾ ਦਰਦ

ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਵੱਲੋਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਵੀਡੀਓ ਤੋਂ ਮਿਲੀ ਜਾਣਕਾਰੀ ਅਨੁਸਾਰ, ਡੇਰਾ ਮੁਖੀ ਦੇ ਖਿਲਾਫ ਗੁਰੂ ਰਵਿਦਾਸ ਮਹਾਰਾਜ ਅਤੇ ਸੰਤ ਕਬੀਰ ਜੀ ਦੇ ਪੁਰਾਣੇ ਜਨਤਕ ਸੰਬੋਧਨ ਵਿੱਚ ਕਥਿਤ ਤੌਰ ‘ਤੇ ਇਤਰਾਜਯੋਗ ਭਾਸ਼ਾ ਦੀ ਵਰਤੋਂ ਕਰਨ ਦੇ ਦੋਸ਼ ਵਿੱਚ ਆਈਪੀਸੀ ਦੀ ਧਾਰਾ 295-ਏ ਦੇ ਤਹਿਤ ਪੁਲਿਸ ਥਾਣਾ ਪਤਾਰਾ ਚ ਮਾਮਲਾ ਦਰਜ ਕਰ ਲਿਆ ਹੈ।

ਇਸ ਦੌਰਾਨ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ, ਪੁਲਿਸ ਦੇ ਡਾਇਰੈਕਟਰ ਜਨਰਲ, ਜਲੰਧਰ ਦੇ ਡਿਵੀਜ਼ਨਲ ਕਮਿਸ਼ਨਰ, ਡੀਆਈਜੀ ਪੁਲਿਸ (ਜਲੰਧਰ ਰੇਂਜ), ਡਿਪਟੀ ਕਮਿਸ਼ਨਰ ਅਤੇ ਐਸਐਸਪੀ ਦਿਹਾਤੀ (ਜਲੰਧਰ) ਨੂੰ ਮਾਮਲੇ ਦੀ ਜਾਂਚ ਕਰਨ ਅਤੇ ਇਸ ਬਾਰੇ ਤੱਥ ਅਤੇ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ਹਨ। ਦੋਸ਼/ਮਾਮਲੇ ‘ਤੇ ਕੀਤੀ ਕਾਰਵਾਈ ਉਪਰੋਕਤ ਕਾਰਵਾਈ ਦੇ ਆਧਾਰ ‘ਤੇ ਕੀਤੀ ਗਈ ਰਿਪੋਰਟ ਡਾਕ ਜਾਂ ਈਮੇਲ ਰਾਹੀਂ ਪੇਸ਼ ਕਰਨ ਲਈ ਕਿਹਾ ਗਿਆ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Related Stories