NDA ਦੀ ਬੈਠਕ 'ਚ ਪੀਐੱਮ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤਾ ਯਾਦ, ਬੋਲੇ- ਬਾਦਲ ਸਾਬ੍ਹ ਨੇ NDA ਨੂੰ ਬਣਾਉਣ 'ਚ ਨਿਭਾਈ ਸੀ ਅਹਿਮ ਭੂਮਿਕਾ | NDA meeting, PM Modi remembered Parkash Singh Badal read full story in-punjabi. Punjabi news - TV9 Punjabi

NDA ਦੀ ਬੈਠਕ ‘ਚ ਪੀਐੱਮ ਮੋਦੀ ਨੇ ਸਵ. ਪ੍ਰਕਾਸ਼ ਸਿੰਘ ਬਾਦਲ ਨੂੰ ਕੀਤਾ ਯਾਦ, ਬੋਲੇ- ਬਾਦਲ ਸਾਬ੍ਹ ਨੇ NDA ਨੂੰ ਬਣਾਉਣ ‘ਚ ਨਿਭਾਈ ਸੀ ਅਹਿਮ ਭੂਮਿਕਾ

Updated On: 

19 Jul 2023 09:18 AM

ਭਾਵੇਂ ਅਕਾਲੀ ਦਲ ਨੇ ਐਨਡੀਏ ਦੀ ਮੀਟਿੰਗ ਵਿੱਚ ਸ਼ਮੂਲੀਅਤ ਨਹੀਂ ਕੀਤੀ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਬਾਦਲ ਨੇ ਐਨ.ਡੀ.ਏ ਦੀ ਸਥਾਪਨਾ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਸ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

NDA ਦੀ ਬੈਠਕ ਚ ਪੀਐੱਮ ਮੋਦੀ ਨੇ ਸਵ. ਪ੍ਰਕਾਸ਼ ਸਿੰਘ ਬਾਦਲ ਨੂੰ ਕੀਤਾ ਯਾਦ, ਬੋਲੇ- ਬਾਦਲ ਸਾਬ੍ਹ ਨੇ   NDA ਨੂੰ ਬਣਾਉਣ ਚ ਨਿਭਾਈ ਸੀ ਅਹਿਮ ਭੂਮਿਕਾ
Follow Us On

ਪੰਜਾਬ ਨਿਊਜ। ਕਿਸਾਨ ਅੰਦੋਲਨ ਦੌਰਾਨ ਕੌਮੀ ਜਮਹੂਰੀ ਗਠਜੋੜ ਐਨਡੀਏ (NDA) ਨਾਲੋਂ ਨਾਤਾ ਤੋੜਨ ਵਾਲੇ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਭਾਵੇਂ ਮੰਗਲਵਾਰ ਨੂੰ ਐਨਡੀਏ ਦੀ ਮੀਟਿੰਗ ਵਿੱਚ ਸ਼ਾਮਿਲ ਨਾ ਹੋਇਆ ਹੋਵੇ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੀਟਿੰਗ ਵਿੱਚ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕੀਤਾ।ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ 25 ਸਾਲ ਚੱਲਿਆ ਸੀ ਪਰ ਮੰਗਲਵਾਰ ਨੂੰ ਦਿੱਲੀ ਵਿੱਚ ਹੋਈ ਐਨਡੀਏ ਦੀ ਮੀਟਿੰਗ ਵਿੱਚ ਅਕਾਲੀ ਦਲ ਨੂੰ ਸੱਦਾ ਨਹੀਂ ਦਿੱਤਾ ਗਿਆ ਸੀ ਜਦੋਂ ਮੀਟਿੰਗ ਵਿੱਚ 38 ਪਾਰਟੀਆਂ ਨੇ ਹਿੱਸਾ ਲਿਆ ਸੀ।

ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ (ਯੂ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸ਼ਿਰਕਤ ਕੀਤੀ। ਐਨਡੀਏ ਦੀ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਸ਼ਮੂਲੀਅਤ ਤੋਂ ਬਾਅਦ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਭਾਜਪਾ (BJP) ਪੰਜਾਬ ਵਿੱਚ ਅਗਲੀਆਂ ਲੋਕ ਸਭਾ ਚੋਣਾਂ ਸੁਖਬੀਰ ਬਾਦਲ ਦੀ ਨਹੀਂ ਸਗੋਂ ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ (ਯੂ) ਨਾਲ ਗਠਜੋੜ ਵਿੱਚ ਲੜੇਗੀ।

ਅਕਾਲੀ ਦਲ ਨਹੀਂ ਹੋਇਆ ਮੀਟਿੰਗ ‘ਚ ਸ਼ਾਮਿਲ

ਭਾਵੇਂ ਅਕਾਲੀ ਦਲ ਨੇ ਐਨਡੀਏ ਦੀ ਮੀਟਿੰਗ ਵਿੱਚ ਸ਼ਮੂਲੀਅਤ ਨਹੀਂ ਕੀਤੀ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਬਾਦਲ ਨੇ ਐਨ.ਡੀ.ਏ ਦੀ ਸਥਾਪਨਾ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨਾਂ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

ਸੁਖਦੇਵ ਸਿੰਘ ਢੀਂਡਸਾ ਨੂੰ ਭੇਜਿਆ ਸੀ ਸੱਦਾ

ਜਾਣਕਾਰੀ ਅਨੁਸਾਰ ਇਸ ਵਾਰ ਭਾਜਪਾ ਨੇ ਸੁਖਦੇਵ ਸਿੰਘ ਢੀਂਡਸਾ ਦੀ ਪੰਜਾਬ ਵਿੱਚ ਅਕਾਲੀ ਦਲ (ਯੂ) ਨੂੰ ਐਨਡੀਏ ਦੇ ਹਿੱਸੇ ਵਜੋਂ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸੱਦਾ ਭੇਜਿਆ ਸੀ। ਵੈਸੇ ਭਾਜਪਾ ਵੱਲੋਂ ਪੰਜਾਬ ਵਿੱਚ ਸੁਨੀਲ ਜਾਖੜ ਨੂੰ ਨਵਾਂ ਸੂਬਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਇਹ ਚਰਚਾ ਤੇਜ਼ ਹੋ ਗਈ ਹੈ ਕਿ ਭਾਜਪਾ ਅਤੇ ਅਕਾਲੀ ਦਲ ਵਿੱਚ ਮੁੜ ਗਠਜੋੜ ਹੋ ਜਾਵੇਗਾ। ਭਾਜਪਾ ਦੇ ਸੂਬਾ ਇੰਚਾਰਜ ਵਿਜੇ ਰੂਪਾਨੀ ਅਤੇ ਕੁਝ ਅਕਾਲੀ ਆਗੂਆਂ ਨੇ ਇਸ ਬਾਰੇ ਸੰਕੇਤ ਵੀ ਦਿੱਤੇ ਸਨ ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਪੱਸ਼ਟ ਕੀਤਾ ਸੀ ਕਿ ਉਨ੍ਹਾਂ ਦੀ ਪਾਰਟੀ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਹੀ ਰਹੇਗੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version