ਨੀਟ ਦਾ ਰਿਜ਼ਲਟ ਦੇਖਣ ਗਿਆ ਨੌਜਵਾਨ ਲਾਪਤਾ, 21 ਦਿਨਾਂ ਤੋਂ ਭਟਕ ਰਿਹਾ ਪਰਿਵਾਰ; ਪੁਲਿਸ ਤੋਂ ਲਾਈ ਗੁਹਾਰ

Published: 

10 Aug 2026 21:19 PM IST

ਨੀਟ (NEET) ਪ੍ਰੀਖਿਆ ਦਾ ਨਤੀਜਾ ਦੇਖਣ ਦੀ ਗੱਲ ਕਹਿ ਕੇ ਘਰੋਂ ਨਿਕਲਿਆ 21 ਸਾਲਾ ਨੌਜਵਾਨ ਜਸਪ੍ਰੀਤ ਸਿੰਘ ਪਿਛਲੇ 21 ਦਿਨਾਂ ਤੋਂ ਭੇਦਭਰੇ ਹਾਲਾਤਾਂ ਵਿੱਚ ਲਾਪਤਾ ਹੈ। ਪੁੱਤ ਦੇ ਅਚਾਨਕ ਗਾਇਬ ਹੋ ਜਾਣ ਕਾਰਨ ਪਿੰਡ ਮਾਲੇਵਾਲ (ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ) ਦਾ ਰਹਿਣ ਵਾਲਾ ਇਹ ਪਰਿਵਾਰ ਡੂੰਘੇ ਸਦਮੇ ਵਿੱਚ ਹੈ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਲਾਪਤਾ ਨੌਜਵਾਨ ਦੇ ਮਾਤਾ-ਪਿਤਾ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਕਾਫ਼ੀ ਭਾਲ ਕਰਨ ਅਤੇ ਪੁਲਿਸ ਦੀ ਮਦਦ ਤੋਂ ਬਾਅਦ ਕੁਝ ਸੀਸੀਟੀਵੀ (CCTV) ਫੁਟੇਜ ਪ੍ਰਾਪਤ ਹੋਈਆਂ ਹਨ। ਇਨ੍ਹਾਂ ਫੁਟੇਜਾਂ ਵਿੱਚ ਜਸਪ੍ਰੀਤ ਸਿੰਘ (21) ਅੰਮ੍ਰਿਤਸਰ ਪਹੁੰਚਦਾ ਹੋਇਆ ਸਾਫ਼ ਨਜ਼ਰ ਆ ਰਿਹਾ ਹੈ। ਹਾਲਾਂਕਿ, ਉਸ ਤੋਂ ਬਾਅਦ ਉਹ ਕਿੱਥੇ ਗਿਆ ਅਤੇ ਕਿਸ ਸਾਧਨ ਰਾਹੀਂ ਅੱਗੇ ਵਧਿਆ, ਇਸ ਬਾਰੇ ਹੁਣ ਤੱਕ ਕੋਈ ਠੋਸ ਸੁਨੇਹਾ ਜਾਂ ਸੁਰਾਗ ਨਹੀਂ ਮਿਲ ਸਕਿਆ ਹੈ।

ਇੱਧਰ ਉੱਧਰ ਚੱਕਰ ਕੱਟ ਰਿਹਾ ਪਰਿਵਾਰ

ਪੁੱਤ ਦੀ ਭਾਲ ਵਿੱਚ ਪਰਿਵਾਰ ਪੰਜਾਬ ਅਤੇ ਦਿੱਲੀ ਦੇ ਕਈ ਪ੍ਰਮੁੱਖ ਧਾਰਮਿਕ ਸਥਾਨਾਂ ਅਤੇ ਗੁਰਦੁਆਰਾ ਸਾਹਿਬਾਨ ਵਿੱਚ ਜਾ ਚੁੱਕਾ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਸ਼੍ਰੀ ਅੰਮ੍ਰਿਤਸਰ ਸਾਹਿਬ, ਤਰਨਤਾਰਨ, ਸੁਲਤਾਨਪੁਰ ਲੋਧੀ, ਖਡੂਰ ਸਾਹਿਬ, ਸ਼੍ਰੀ ਆਨੰਦਪੁਰ ਸਾਹਿਬ ਅਤੇ ਫ਼ਤਹਿਗੜ੍ਹ ਸਾਹਿਬ ਵਿਖੇ ਜਸਪ੍ਰੀਤ ਦੀ ਭਾਲ ਕੀਤੀ। ਇਸ ਤੋਂ ਇਲਾਵਾ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ, ਗੁਰਦੁਆਰਾ ਬੰਗਲਾ ਸਾਹਿਬ ਅਤੇ ਸ਼੍ਰੀ ਸੀਸ ਗੰਜ ਸਾਹਿਬ ਵਿਖੇ ਵੀ ਉਸ ਦੀ ਭਾਲ ਕੀਤੀ ਗਈ, ਪਰ ਅਜੇ ਤੱਕ ਕੋਈ ਸੁਰਾਗ ਹੱਥ ਨਹੀਂ ਲੱਗਿਆ। ਕਿਸੇ ਅਣਹੋਣੀ ਦੀ ਸ਼ੰਕਾ ਨੂੰ ਲੈ ਕੇ ਪਰਿਵਾਰ ਬੇਹੱਦ ਚਿੰਤਤ ਹੈ।

ਪੰਜਾਬ ਅਤੇ ਦਿੱਲੀ ਪੁਲਿਸ ਤੋਂ ਪਰਿਵਾਰ ਦੀ ਗੁਹਾਰ

ਜਸਪ੍ਰੀਤ ਦੇ ਪਿਤਾ ਸੁਖਦੇਵ ਸਿੰਘ, ਮਾਤਾ ਅਮਨਦੀਪ ਕੌਰ ਅਤੇ ਮਾਮਾ ਸਤਨਾਮ ਸਿੰਘ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਬਹੁਤ ਹੀ ਸਮਝਦਾਰ, ਸੁਲਝਿਆ ਹੋਇਆ ਅਤੇ ਪੜ੍ਹਾਈ ਵਿੱਚ ਹੋਣਹਾਰ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਸਪ੍ਰੀਤ ਕਿਸੇ ਵੀ ਤਰ੍ਹਾਂ ਦੇ ਨਸ਼ੇ ਜਾਂ ਗ਼ਲਤ ਸੰਗਤ ਤੋਂ ਹਮੇਸ਼ਾ ਦੂਰ ਰਿਹਾ ਹੈ।

ਪਰਿਵਾਰ ਨੇ ਪੰਜਾਬ ਦੇ ਮੁੱਖ ਮੰਤਰੀ, ਪੰਜਾਬ ਪੁਲਿਸ, ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਅਤੇ ਦਿੱਲੀ ਪੁਲਿਸ ਤੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੰਤਰ-ਰਾਜੀ ਪੱਧਰ ‘ਤੇ ਤਲਾਸ਼ੀ ਅਭਿਆਨ ਚਲਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਆਮ ਲੋਕਾਂ ਨੂੰ ਵੀ ਹੱਥ ਜੋੜ ਕੇ ਬੇਨਤੀ ਕੀਤੀ ਹੈ ਕਿ ਜੇਕਰ ਕਿਸੇ ਨੂੰ ਵੀ ਜਸਪ੍ਰੀਤ ਸਿੰਘ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਤੁਰੰਤ ਸਥਾਨਕ ਪੁਲਿਸ ਜਾਂ ਪਰਿਵਾਰ ਨਾਲ ਸੰਪਰਕ ਕਰਨ, ਤਾਂ ਜੋ ਉਸ ਨੂੰ ਜਲਦ ਤੋਂ ਜਲਦ ਸਹੀ-ਸਲਾਮਤ ਘਰ ਵਾਪਸ ਲਿਆਂਦਾ ਜਾ ਸਕੇ।

Loading...
Unable to load recommendations.
Follow Us