AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ ਸੰਯੁਕਤ ਟੌਪਰ, ਪੰਜਾਬ ਦਾ ਵਧਾਇਆ ਮਾਣ

NEET UG 2026: NTA ਦੁਆਰਾ ਜਾਰੀ ਕੀਤੇ ਗਏ ਨਤੀਜਿਆਂ ਅਨੁਸਾਰ, ਇਸ ਸਾਲ ਲਗਭਗ 20 ਲੱਖ ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ, ਜਿਸ 'ਚ 11.21 ਲੱਖ ਵਿਦਿਆਰਥੀ ਸਫ਼ਲਤਾ ਪ੍ਰਾਪਤ ਕੀਤੀ। ਇਸ ਸਾਲ ਦੇ ਨਤੀਜਿਆਂ ਦੀ ਇੱਕ ਮਹੱਤਵਪੂਰਨ ਗੱਲ ਇਹ ਹੈ ਕਿ ਸਫਲ ਉਮੀਦਵਾਰਾਂ 'ਚੋਂ 58 ਪ੍ਰਤੀਸ਼ਤ ਤੋਂ ਵੱਧ ਮਹਿਲਾ ਵਿਦਿਆਰਥੀ ਹਨ।

NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ ਸੰਯੁਕਤ ਟੌਪਰ, ਪੰਜਾਬ ਦਾ ਵਧਾਇਆ ਮਾਣ
rajinder-arora-ludhiana
| Updated On: 17 Jul 2026 13:27 PM IST
Share

ਲੁਧਿਆਣਾ ਦੇ ਆਰੀਅਨ ਗੁਪਤਾ ਨੇ NEET UG 2026 ‘ਚ ਸ਼ਾਨਦਾਰ ਪ੍ਰਦਰਸ਼ਨ ਨਾਲ ਆਲ ਇੰਡੀਆ ਰੈਂਕ-1 (AIR-1) ਪ੍ਰਾਪਤ ਕੀਤਾ ਹੈ। ਆਰੀਅਨ ਨੇ 720 ‘ਚੋਂ 715 ਅੰਕ ਪ੍ਰਾਪਤ ਕੀਤੇ ਤੇ ਹਰਿਆਣਾ ਦੇ ਪੰਸ਼ੁਲ ਬਾਂਸਲ ਦੇ ਨਾਲ ਸੰਯੁਕਤ ਰਾਸ਼ਟਰੀ ਟੌਪਰ ਬਣਿਆ। 21 ਜੂਨ ਨੂੰ ਹੋਈ ਰੀ-NEET ਪ੍ਰੀਖਿਆ ਦੇ ਨਤੀਜਿਆਂ ‘ਚ ਆਰੀਆਨ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

NTA ਦੁਆਰਾ ਜਾਰੀ ਕੀਤੇ ਗਏ ਨਤੀਜਿਆਂ ਅਨੁਸਾਰ, ਇਸ ਸਾਲ ਲਗਭਗ 20 ਲੱਖ ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ, ਜਿਸ ‘ਚ 11.21 ਲੱਖ ਵਿਦਿਆਰਥੀ ਸਫ਼ਲਤਾ ਪ੍ਰਾਪਤ ਕੀਤੀ। ਇਸ ਸਾਲ ਦੇ ਨਤੀਜਿਆਂ ਦੀ ਇੱਕ ਮਹੱਤਵਪੂਰਨ ਗੱਲ ਇਹ ਹੈ ਕਿ ਸਫਲ ਉਮੀਦਵਾਰਾਂ ‘ਚੋਂ 58 ਪ੍ਰਤੀਸ਼ਤ ਤੋਂ ਵੱਧ ਮਹਿਲਾ ਵਿਦਿਆਰਥੀ ਹਨ।

ਪੰਜਾਬ ਦਾ ਸ਼ਾਨਦਾਰ ਪ੍ਰਦਰਸ਼ਨ

ਆਰੀਅਨ ਗੁਪਤਾ ਦੀ ਸਫਲਤਾ ਨੇ ਦੇਸ਼ ਭਰ ‘ਚ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਸੂਬੇ ਦੇ ਇੱਕ ਹੋਰ ਵਿਦਿਆਰਥੀ, ਗੀਤਾਂਸ਼ ਸਰੀਨ ਨੇ ਵੀ ਟਾਪ-10 ‘ਚ ਸਥਾਨ ਪ੍ਰਾਪਤ ਕੀਤਾ।

ਟਾਪ-17 ਰੈਂਕ ‘ਚ 8 ਸੂਬੇ ਸ਼ਾਮਲ

  • ਪੰਜਾਬ
  • ਹਰਿਆਣਾ
  • ਰਾਜਸਥਾਨ
  • ਉੱਤਰ ਪ੍ਰਦੇਸ਼
  • ਮਹਾਰਾਸ਼ਟਰ
  • ਬਿਹਾਰ
  • ਤਾਮਿਲਨਾਡੂ
  • ਤੇਲੰਗਾਨਾ

ਸਕੋਰ ਤੇ ਟਾਪਰ

ਦੇਸ਼ ਭਰ ‘ਚ 19 ਉਮੀਦਵਾਰਾਂ ਨੇ 700 ਤੋਂ ਵੱਧ ਅੰਕ ਹਾਸਲ ਕੀਤੇ ਹਨ। ਇਸ ਤੋਂ ਇਲਾਵਾ 1,492 ਵਿਦਿਆਰਥੀਆਂ ਨੇ 650 ਤੋਂ ਵੱਧ ਅੰਕ ਪ੍ਰਾਪਤ ਕੀਤੇ, ਜਦਕਿ 10,160 ਵਿਦਿਆਰਥੀਆਂ ਨੇ 600 ਤੋਂ ਵੱਧ ਅੰਕ ਹਾਸਲ ਕੀਤੇ ਹਨ।

NEET UG 2026 ‘ਚ ਪੰਜਾਬ ਦੇ ਆਰੀਅਨ ਗੁਪਤਾ ਅਤੇ ਹਰਿਆਣਾ ਦੇ ਪੰਸ਼ੁਲ ਬਾਂਸਲ ਨੇ ਸਾਂਝੇ ਤੌਰ ‘ਤੇ ਆਲ ਇੰਡੀਆ ਰੈਂਕ (AIR)-1 ਹਾਸਲ ਕੀਤੀ। ਦੋਵਾਂ ਨੇ 720 ‘ਚੋਂ 715 ਅੰਕ ਪ੍ਰਾਪਤ ਕਰਕੇ ਦੇਸ਼ ‘ਚ ਸਭ ਤੋਂ ਵੱਧ ਸਕੋਰ ਕੀਤਾ। ਨਤੀਜੇ ਜਾਰੀ ਹੋਣ ਨਾਲ ਹੁਣ MBBS, BDS, AYUSH ਤੇ ਹੋਰ ਮੈਡੀਕਲ ਕੋਰਸਾਂ ਲਈ ਕਾਊਂਸਲਿੰਗ ਤੇ ਦਾਖ਼ਲਾ ਪ੍ਰਕਿਰਿਆ ਦਾ ਰਾਹ ਸਾਫ਼ ਹੋ ਗਿਆ ਹੈ।

ਲਗਭਗ 20 ਲੱਖ ਉਮੀਦਵਾਰਾਂ ਨੇ ਦਿੱਤੀ ਪ੍ਰੀਖਿਆ

ਐਨਟੀਏ (NTA) ਅਨੁਸਾਰ, NEET UG 2026 ਦੀ ਪ੍ਰੀਖਿਆ ‘ਚ ਲਗਭਗ 20 ਲੱਖ ਉਮੀਦਵਾਰ ਸ਼ਾਮਲ ਹੋਏ। ਇਹ ਪ੍ਰੀਖਿਆ 21 ਜੂਨ ਨੂੰ ਭਾਰਤ ਦੇ 551 ਸ਼ਹਿਰਾਂ ਤੇ ਵਿਦੇਸ਼ ਦੇ 14 ਸ਼ਹਿਰਾਂ ‘ਚ ਬਣਾਏ ਗਏ 5,440 ਪ੍ਰੀਖਿਆ ਕੇਂਦਰਾਂ ‘ਤੇ ਕਰਵਾਈ ਗਈ ਸੀ।

ਟਾਪ-10 ਉਮੀਦਵਾਰ

ਰੈਂਕ ਨਾਮ ਰਾਜ ਅੰਕ
AIR-1 ਆਰੀਅਨ ਗੁਪਤਾ ਪੰਜਾਬ 715
AIR-2 ਪੰਸ਼ੁਲ ਬਾਂਸਲ ਹਰਿਆਣਾ 715
AIR-3 ਉਪਲਕਸ਼ ਗੋਇਲ ਰਾਜਸਥਾਨ 714
AIR-4 ਆਯੁਸ਼ ਭਾਲੋਟੀਆ ਬਿਹਾਰ 713
AIR-5 ਕੁਡਾਲੇ ਸ਼੍ਰਾਵਣੀ ਕ੍ਰਿਸ਼ਨਾ ਮਹਾਰਾਸ਼ਟਰ 713
AIR-6 ਰੀਆ ਰੰਜਨ ਬਿਹਾਰ 713
AIR-7 ਆਰੀਅਨ ਦੁਬੇ ਉੱਤਰ ਪ੍ਰਦੇਸ਼ 713
AIR-8 ਗੀਤਾਂਸ਼ ਸਰੀਨ ਪੰਜਾਬ 712
AIR-9 ਗੌਰਵ ਸਿੰਘ ਰਾਜਸਥਾਨ 712
AIR-10 ਮੋਹਨੀਸ਼ ਮਾਰੂਤੀ ਭੋਸਲੇ ਮਹਾਰਾਸ਼ਟਰ 712

Follow Us
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ...
ਤੁਸ਼ਾਰ ਕਪੂਰ ਨੂੰ ਫੋਨ 'ਤੇ ਮਿਲੀ ਧਮਕੀ, ਕੀਤੀ ਕਰੋੜਾਂ ਰੁਪਏ ਦੀ ਮੰਗ
ਤੁਸ਼ਾਰ ਕਪੂਰ ਨੂੰ ਫੋਨ 'ਤੇ ਮਿਲੀ ਧਮਕੀ, ਕੀਤੀ ਕਰੋੜਾਂ ਰੁਪਏ ਦੀ ਮੰਗ...
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ...
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ...