ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Neetu Shatran Wala: ਜਲੰਧਰ ਚੋਣ ‘ਚ NOTA ਤੋਂ ਬਾਅਦ ਨੀਟੂ ਸ਼ਟਰਾਂ ਵਾਲੇ ਦਾ ਨਬੰਰ, ਨੀਟੂ ਨੂੰ ਪਏ 4 ਹਜ਼ਾਰ ਤੋਂ ਵੱਧ ਵੋਟ

ਜਲੰਧਰ ਦੀ ਸਿਆਸੀ ਜੰਗ ਵਿੱਚ ਇਸ ਵਾਰ 19 ਉਮੀਦਵਾਰ ਉਤਰੇ ਸਨ। ਜਿਨ੍ਹਾਂ ਵਿੱਚ ਇੱਕ ਚਰਚਿਤ ਚਿਹਰਾ ਸੀ ਨੀਟੂ ਸ਼ਟਰਾਂ ਵਾਲਾ। ਜਿਸ ਨੂੰ ਇਸ ਵਾਰ 4 ਹਜ਼ਾਰ ਤੋਂ ਵੱਧ ਵੋਟਾਂ ਪਈਆਂ ਹਨ।

Neetu Shatran Wala: ਜਲੰਧਰ ਚੋਣ ‘ਚ NOTA ਤੋਂ ਬਾਅਦ ਨੀਟੂ ਸ਼ਟਰਾਂ ਵਾਲੇ ਦਾ ਨਬੰਰ, ਨੀਟੂ ਨੂੰ ਪਏ 4 ਹਜ਼ਾਰ ਤੋਂ ਵੱਧ ਵੋਟ
Follow Us
abhishek-thakur
| Updated On: 14 May 2023 13:47 PM

Neetu Shatran Wala: ਜਲੰਧਰ ਲੋਕ ਸਭਾ ਜਿਮਨੀ ਚੋਣ ਦੇ ਸਿਆਸੀ ਰੋਲੇ ਵਿੱਚ ਇੱਕ ਅਜਿਹਾ ਚਿਹਾਰ ਵੀ ਸੀ ਜੋ ਵਿਧਾਨ ਸਭਾ ਚੋਣਾਂ ਹੋਣ ਜਾਂ ਵੀ ਲੋਕ ਸਭਾ (Lok Sabha) ਦੀਆਂ ਚੋਣਾਂ ਹਰ ਵਾਰ ਸੁਰਖੀਆਂ ਵਿੱਚ ਬਣਿਆ ਰਹਿੰਦਾ ਹੈ। ਉਸ ਦਾ ਨਾਮ ਹੈ ਨੀਟੂ ਸ਼ਟਰਾਂ ਵਾਲਾ। ਹੌਸਲਾਂ ਇਨ੍ਹਾਂ ਹੈ ਕਿ ਉਹ ਆਪਣੇ ਆਪ ਨੂੰ ਪੰਜਾਬ ਦੀ ਸਿਆਸਤ ਦਾ ਹੀ ਨਹੀਂ ਸਗੋਂ ਦੇਸ਼ ਦੀ ਸਿਆਸਤ ਦਾ ਵੱਡਾ ਚਿਹਰਾ ਦੱਸਦਾ ਹੈ।

ਨੀਟੂ ਕਹਿੰਦਾ ਹੈ ਕਿ ਜੇਕਰ ਇੱਕ ਵਾਰ ਉਸ ਨੂੰ ਸਿਆਸਤ ਵਿੱਚ ਆਉਣ ਦਾ ਮੌਕਾ ਮਿਲੇ ਤਾਂ ਉਹ ਸੂਬੇ ਨੂੰ ਹੀ ਨਹੀਂ ਬਲਕਿ ਪੂਰੇ ਦੇਸ਼ ਨੂੰ ਬਦਲ ਦੇਵਾਗਾ। ਪਰ ਜਦੋਂ ਚੋਣ ਨਤੀਜੀਆਂ ਦੀ ਵਾਰੀ ਆਉਂਦੀ ਹੈ ਤਾਂ ਮਹਿਜ਼ ਕੁਝ ਵੋਟਾਂ ਪੈਣ ਕਾਰਨ ਤਰ੍ਹਾਂ-ਤਰ੍ਹਾਂ ਦੇ ਡਰਾਮੇ ਕਰਨ ਲੱਗ ਪੈਦਾ ਹੈ। ਪਰ ਇਸ ਵਾਰ ਜਲੰਧਰ ਜਿਮਨੀ ਚੋਣ ਦੇ ਨਤੀਜੀਆਂ ਵਿੱਚ ਨੀਟੂ ਸ਼ਟਰਾਂ ਵਾਲੇ ਨੂੰ 4 ਹਜ਼ਾਰ ਤੋਂ ਵੱਧ ਵੋਟਾਂ ਪਈਆਂ ਹਨ।

NOTA ਤੇ ਨੀਟੂ ਸ਼ਟਰਾਂ ਵਿਚਾਲੇ ਸੀ ਜੰਗ

ਨੀਟੂ ਸ਼ਟਰਾਂ ਵਾਲੇ ਨੂੰ 2019 ਲੋਕ ਸਭਾ ਚੋਣਾਂ ਵਿੱਚ 5 ਵੋਟਾਂ ਮਿਲੀਆਂ ਸਨ। ਉਸ ਵੇਲੇ ਨੀਟੂ ਨੇ ਕਿਹਾ ਸੀ ਕਿ ਮੇਰੇ ਪਰਿਵਾਰ ਦੇ 9 ਮੈਂਬਰ ਹਨ ਪਰ 5 ਵੋਟਾਂ ਹੀ ਪਈਆਂ। ਪਰ ਇਸ ਵਾਰ ਜੰਲਧਰ ਦੇ ਸਿਆਸੀ ਮੈਦਾਨ ਵਿੱਚ NOTA ਅਤੇ ਨੀਟੂ ਸ਼ਟਰਾਂ ਵਾਲੇ (Neetu Shatran Wala) ਵਿਚਕਾਰ ਜੰਗ ਸੀ। ਚੋਣ ਨਤੀਜੀਆਂ ਦੇ ਗੇੜ ਵਿੱਚ ਕਦੇ NOTA ਅੱਗੇ ਤੇ ਕਦੇ ਨੀਟੂ ਅੱਗੇ। ਜਦੋਂ ਨਤੀਜਾ ਆਇਆ ਤਾਂ ਨੀਟੂ NOTA ਤੋਂ ਹਾਰ ਚੁੱਕਿਆ ਸੀ।

ਦੱਸ ਦਈਏ ਕਿ NOTA ਨੂੰ 6661 ਵੋਟਾਂ ਨੇ ਚੁਣਿਆ ਤੇ ਸੁਰਖੀਆਂ ਵਿੱਚ ਰਹਿਣ ਵਾਲੇ ਨੀਟੂ ਸ਼ਟਰਾਂ ਵਾਲੇ ਨੂੰ4599 ਵੋਟਾਂ ਪਈਆਂ। ਨੀਟੂ ਸ਼ਟਰਾਂ ਵਾਲਾ ਆਪਣੀ ਹਾਰ ਦੇਖ ਕੇ ਰੋਣ ਲੱਗ ਪਿਆ। ਇਸ ਦੌਰਾਨ ਉਸ ਨੇ ਕਿਹਾ ਕਿ ਲੋਕ ਬਦਲਾਅ ਨਹੀਂ ਚਾਹੁੰਦੇ।

2024 ‘ਚ ਮੁੜ ਚੋਣ ਲੜਣ ਦਾ ਦਾਅਵਾ ਕੀਤਾ

ਜਲੰਧਰ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਨੇ 58,691 ਵੋਟਾਂ ਨਾਲ ਜਿੱਤ ਦਰਜ ਕੀਤੀ। ਪਰ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਨੀਟੂ ਸ਼ਟਰਾਂ ਵਾਲੇ ਦੀ ਜ਼ਮਾਨਤ ਜ਼ਬਤ ਹੋ ਗਈ। ਪਰ ਜਲੰਧਰ ਜ਼ਿਮਨੀ ਚੋਣ ਦੀ ਹਾਰ ਸਵੀਕਾਰ ਕਰਦਿਆਂ ਹੋਈਆਂ ਨੀਟੂ ਨੇ ਦਾਅਵਾ ਠੋਕ ਦਿੱਤਾ ਕਿ ਉਹ 2024 ‘ਚ ਫਿਰ ਤੋਂ ਚੋਣ ਲੜੇਗਾ।

ਚੋਣ ਪ੍ਰਚਾਰ ‘ਚ ਬਣਿਆ ਖਿੱਚ ਦਾ ਕੇਂਦਰ

ਨੀਟੂ ਸ਼ਟਰਾਂ ਵਾਲਾ ਜਲੰਧਰ ਜਿਮਨੀ ਚੋਣ ਦੇ ਪ੍ਰਚਾਰ ਵਿੱਚ ਸ਼ਕਤੀਮਾਨ ਦੇ ਰੂਪ ਵਿੱਚ ਨਜ਼ਰ ਆਇਆ ਸੀ। ਇਸ ਤਰ੍ਹਾਂ ਦੇ ਡਰਾਮੇ ਕਰ ਉਹ ਲੋਕਾਂ ਵਿੱਚ ਖਿੱਚ ਦਾ ਕੇਂਦਰ ਬਣਿਆ ਰਹਿੰਦਾ ਹੈ। ਇਸ ਵਾਰ ਨੀਟੂ ਸ਼ਟਰਾਂ ਵਾਲਾ ਪ੍ਰਚਾਰ ਦੌਰਾਨ ਕਹਿੰਦਾ ਨਜ਼ਰ ਆਇਆ ਕਿ ਜੇ ਐਤਕੀ ਬਣ ਗਿਆ ਨਾ ਤਾਂ 2024 ਵਿੱਚ ਫਿਰ ਜਿੱਤਣਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...
Himachal Landslide: ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!
Himachal Landslide:  ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!...
ਮਾਰਸ਼ਲ ਆਰਟਸ ਮਾਹਿਰ ਕਨਿਸ਼ਕ ਸ਼ਰਮਾ ਪਹੁੰਚੇ ਪੰਜਾਬ, ਸ਼ਾਹਰੁਖ ਤੋਂ ਲੈ ਕੇ ਮਾਧੁਰੀ ਤੱਕ ਨੂੰ ਦਿੱਤੀ ਹੈ ਟ੍ਰੇਨਿੰਗ!
ਮਾਰਸ਼ਲ ਆਰਟਸ ਮਾਹਿਰ ਕਨਿਸ਼ਕ ਸ਼ਰਮਾ ਪਹੁੰਚੇ ਪੰਜਾਬ, ਸ਼ਾਹਰੁਖ ਤੋਂ ਲੈ ਕੇ ਮਾਧੁਰੀ ਤੱਕ ਨੂੰ ਦਿੱਤੀ ਹੈ ਟ੍ਰੇਨਿੰਗ!...
ਲੁਧਿਆਣਾ ਵਿੱਚ ਸਾਬਕਾ ਸੰਸਦ ਮੈਂਬਰ ਦੇ ਪੀਏ ਦਾ ਕਤਲ, ਸੜਕ 'ਤੇ ਘਟਨਾ ਦੀਆਂ ਲਾਈਵ ਦੇਖੋ ਵੀਡੀਓ
ਲੁਧਿਆਣਾ ਵਿੱਚ ਸਾਬਕਾ ਸੰਸਦ ਮੈਂਬਰ ਦੇ ਪੀਏ ਦਾ ਕਤਲ, ਸੜਕ 'ਤੇ ਘਟਨਾ ਦੀਆਂ ਲਾਈਵ ਦੇਖੋ ਵੀਡੀਓ...