Govt School Admission: ਜਲੰਧਰ ‘ਚ ਇੱਕੋ ਦਿਨ 5560 ਵਿਦਿਆਰਥੀਆਂ ਦੇ ਨਵੇਂ ਦਾਖਲੇ
Govt School Admission: ਪੰਜਾਬ ਸਰਕਾਰ ਵੱਲੋ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਸਿੱਖਿਆ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹਾਲ ਕਰਕੇ ਉੱਚ ਪੱਧਰੀ ਸਿੱਖਿਆ ਦੇਣ ਦੇ ਸੱਦੇ ਨੂੰ ਕਬੂਲਦਿਆਂ ਜ਼ਿਲਾ ਜਲੰਧਰ ਦੇ ਮਾਪਿਆਂ ਨੇ ਮਿਸਾਲੀ ਹੁੰਗਾਰਾ ਦਿੱਤਾ।
ਸਰਕਾਰੀ ਸਕੂਲਾਂ ‘ਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਸਿੱਖਿਆ ਅਫ਼ਸਰ
ਜਲੰਧਰ ਨਿਊਜ਼: ਪੰਜਾਬ ਸਰਕਾਰ ਵੱਲੋ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਸਿੱਖਿਆ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹਾਲ ਕਰਕੇ ਉੱਚ ਪੱਧਰੀ ਸਿੱਖਿਆ ਦੇਣ ਦੇ ਸੱਦੇ ਨੂੰ ਕਬੂਲਦਿਆਂ ਜ਼ਿਲਾ ਜਲੰਧਰ ਦੇ ਮਾਪਿਆਂ ਨੇ ਮਿਸਾਲੀ ਹੁੰਗਾਰਾ ਦਿੱਤਾ। ਬੀਤੇ ਕੱਲ ਇੱਕੋ ਦਿਨ ਵਿੱਚ ਜ਼ਿਲੇ ਦੇ ਸਕੂਲਾਂ ਵਿੱਚ 5560 ਨਵੇਂ ਵਿਦਿਆਰਥੀਆਂ ਨੇ ਦਾਖਲਾ ਲਿਆ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਨੇ 1 ਦਿਨ ਵਿੱਚ 1 ਲੱਖ ਨਵੇਂ ਦਾਖਲੇ ਕਰਨ ਦਾ ਟੀਚਾ ਮਿਥਿਆ ਸੀ ਜਿ ਸਦੇ ਤਹਿਤ ਹਰੇਕ ਅਧਿਆਪਕ, ਨਾਨ ਟੀਚਿੰਗ ਸਟਾਫ ਅਤੇ ਮਿਡ-ਡੇ-ਮੀਲ ਵਰਕਰ ਨੇ ਘੱਟੋ ਘੱਟ ਇੱਕ-ਇੱਕ ਨਵਾਂ ਵਿਦਿਆਰਥੀ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣਾ ਸੀ ।


