ਪੰਜਾਬ ‘ਚ ਰਜਿਸਟਰੀਆਂ ਦਾ ਕੰਮ ਮੁੜ ਹੋਇਆ ਸ਼ੁਰੂ, ਕਈ ਤਹਿਸੀਲਾਂ ‘ਤੇ ਤਾਇਨਾਤ ਕੀਤੇ ਗਏ ਨਵੇਂ ਅਧਿਕਾਰੀ
ਪੰਜਾਬ ਦੀਆਂ ਕਈ ਤਹਿਸੀਲਾਂ ਵਿੱਚ ਮੁੜ ਤੋਂ ਕੰਮ ਸ਼ੁਰੂ ਹੋ ਚੁੱਕਾ ਹੈ। ਲੁਧਿਆਣਾ ਦੀ ਪੱਛਮੀ ਤਹਿਸੀਲ ਦਾ ਜਾਇਜ਼ਾ ਲਿਆ ਗਿਆ ਜਿੱਥੇ ਰਜਿਸਟਰੀਆਂ ਦਾ ਕੰਮ ਦੁਪਹਿਰ ਬਾਅਦ ਸ਼ੁਰੂ ਹੋ ਗਿਆ। ਨਵੇਂ ਅਧਿਕਾਰੀਆਂ ਨੇ ਦੱਸਿਆ ਕਿ ਲੁਧਿਆਣਾ ਦੇ ਡੀਸੀ ਦੇ ਹੁਕਮਾਂ ਤੋਂ ਬਾਅਦ ਉਹਨਾਂ ਦੀ ਡਿਊਟੀ ਇੱਥੇ ਲਗਾਈ ਗਈ ਹੈ। ਹੁਣ ਰਜਿਸਟਰੀਆਂ ਦਾ ਕੰਮ ਚੱਲ ਰਿਹਾ ਹੈ।

Land Registration: ਲੁਧਿਆਣਾ ਦੀ ਪੱਛਮੀ ਤਹਿਸੀਲ ‘ਚ ਬੀਤੇ ਦਿਨੀ ਤਹਸੀਲਦਾਰ ‘ਤੇ ਇਲਜ਼ਾਮ ਲੱਗਣ ਤੋਂ ਬਾਅਦ ਪੰਜਾਬ ਭਰ ਦੇ ਤਹਿਸੀਲਦਾਰਾ ਅਤੇ ਨਾਇਬ ਤਹਸੀਲਦਾਰ ਪ੍ਰਦਰਸ਼ਨ ਕਰ ਰਹੇ ਸਨ ਜਾ ਰਹੇ ਸਨ। ਇਸ ਨੂੰ ਲੈ ਕੇ ਉਹਨਾਂ ਨੇ ਕੰਮਕਾਰ ਪੂਰੀ ਤਰ੍ਹਾਂ ਸ਼ੁਕਰਵਾਰ ਤੱਕ ਬੰਦ ਕਰਨ ਦਾ ਐਲਾਨ ਕਰ ਦਿੱਤਾ ਸੀ। ਇਸ ਤੋਂ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤੀ ਵਿਖਾਉਂਦੇ ਹੋਏ ਸਾਫ ਤੌਰ ‘ਤੇ ਉਹਨਾਂ ਨੂੰ ਛੁੱਟੀ ‘ਤੇ ਜਾਣ ਦੀ ਗੱਲ ਕਹਿ ਕੇ ਉਹਨਾਂ ਦੀ ਥਾਂ ‘ਤੇ ਹੋਰ ਅਧਿਕਾਰੀਆਂ ਦੀ ਡਿਊਟੀ ਰਜਿਸਟਰੀਆਂ ਕਰਨ ‘ਤੇ ਲਾਉਣ ਦੀ ਗੱਲ ਕੀਤੀ ਗਈ ਸੀ।
ਇਸ ਤੋਂ ਬਾਅਦ ਪੰਜਾਬ ਦੀਆਂ ਕਈ ਤਹਿਸੀਲਾਂ ਵਿੱਚ ਮੁੜ ਤੋਂ ਕੰਮ ਸ਼ੁਰੂ ਹੋ ਚੁੱਕਾ ਹੈ। ਲੁਧਿਆਣਾ ਦੀ ਪੱਛਮੀ ਤਹਿਸੀਲ ਦਾ ਜਾਇਜ਼ਾ ਲਿਆ ਗਿਆ ਜਿੱਥੇ ਰਜਿਸਟਰੀਆਂ ਦਾ ਕੰਮ ਦੁਪਹਿਰ ਬਾਅਦ ਸ਼ੁਰੂ ਹੋ ਗਿਆ। ਨਵੇਂ ਅਧਿਕਾਰੀਆਂ ਨੇ ਦੱਸਿਆ ਕਿ ਲੁਧਿਆਣਾ ਦੇ ਡੀਸੀ ਦੇ ਹੁਕਮਾਂ ਤੋਂ ਬਾਅਦ ਉਹਨਾਂ ਦੀ ਡਿਊਟੀ ਇੱਥੇ ਲਗਾਈ ਗਈ ਹੈ। ਹੁਣ ਰਜਿਸਟਰੀਆਂ ਦਾ ਕੰਮ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਫਿਲਹਾਲ ਉਹ ਨੰਬਰ ਨੋਟ ਕਰ ਰਹੇ ਹਨ।
ਅਧਿਕਾਰੀਆਂ ਨੇ ਦੱਸਿਆ ਹੈ ਕਿ ਲੋਕ ਰਜਿਸਟਰੀ ਕਰਨ ਲਈ ਅੱਜ ਇੱਥੇ ਪਹੁੰਚੇ ਹਨ, ਸਭ ਦੀਆਂ ਰਜਿਸਟਰੀਆਂ ਕੀਤੀ ਜਾਣਗੀਆਂ। ਨਾਲ ਹੀ ਉਹਨਾਂ ਨੇ ਕਿਹਾ ਕਿ ਲੋਕ ਆਪਣੇ ਦਸਤਾਵੇਜ਼ ਪੂਰੇ ਲੈ ਕੇ ਆਉਣ, ਖਾਸ ਕਰਕੇ ਆਪਣਾ ਆਧਾਰ ਕਾਰਡ ਅਤੇ ਪੈਨ ਕਾਰਡ ਜਰੂਰ ਨਾਲ ਰੱਖਣ। ਉਹਨਾਂ ਕਿਹਾ ਕਿ ਹੁਣ ਇਹ ਦਸਤਾਵੇਜ਼ ਜਰੂਰੀ ਕਰ ਦਿੱਤੇ ਗਏ ਹਨ ਤਾਂ ਜੋ ਕਿਸੇ ਤਰ੍ਹਾਂ ਦਾ ਕੋਈ ਵੀ ਦਸਤਾਵੇਜ਼ੀ ਘਾਟ ਰਜਿਸਟਰੀ ਵਿੱਚ ਨਾ ਰਹਿ ਸਕੇ।
ਲੋਕ ਹੋ ਰਹੇ ਸਨ ਪ੍ਰੇਸ਼ਾਨ
ਤੁਸੀਂ ਦੂਜੇ ਪਾਸੇ ਰਜਿਸਟਰੀ ਕਰਵਾਉਣ ਆਏ ਬਜ਼ੁਰਗ ਨੇ ਦੱਸਿਆ ਕਿ ਉਹ ਦੁਕਾਨਾਂ ਦੀ ਰਜਿਸਟਰੀ ਆਪਣੀ ਪਤਨੀ ਦੇ ਨਾਂ ‘ਤੇ ਕਰਵਾਉਣ ਲਈ ਪਹੁੰਚੇ ਹਨ। ਉਹਨਾਂ ਕਿਹਾ ਕਿ ਕਈ ਦਿਨ ਪਹਿਲਾਂ ਉਹ ਆਏ ਸਨ ਜਦੋਂ ਇੱਥੇ ਤਹਿਸੀਲ ਵਿੱਚ ਹੰਗਾਮਾ ਹੋਇਆ ਸੀ ਅਤੇ ਸ਼ੀਸ਼ਾ ਤੋੜ ਦਿੱਤਾ ਗਿਆ ਸੀ। ਉਸ ਦਿਨ ਉਹ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਡੀਕ ਕਰਦੇ ਰਹੇ, ਪਰ ਰਜਿਸਟਰੀ ਨਹੀਂ ਹੋਈ। ਅੱਜ ਉਹਨਾਂ ਨੂੰ ਉਮੀਦ ਹੈ ਕਿ ਸ਼ਾਇਦ ਰਜਿਸਟਰੀ ਹੋ ਜਾਵੇਗੀ। ਨਾਲ ਹੀ ਉਹਨਾਂ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਨੰਬਰ ਵਾਈਜ਼ ਰਜਿਸਟਰੀ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਨੂੰ ਵੀ ਪਤਾ ਹੋਵੇ ਕਿ ਕਦੋਂ ਉਸਦਾ ਨੰਬਰ ਆਉਣਾ ਹੈ।