New Rule for Govt Emp.:’ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਹੈਡਕੁਆਰਟਰ ਨਹੀਂ ਛੱਡੇਗਾ ਅਧਿਕਾਰੀ’
Meer Hayer ਨੇ ਕਿਹਾ ਕਿ ਸੂਬਾ ਸਰਕਾਰ ਦਾ ਨਾਅਰਾ ਹੈ, ਲੋਕਾਂ ਦੀ ਸਰਕਾਰ ਲੋਕਾਂ ਦੇ ਦੁਆਰ। ਇਸ ਨਾਅਰੇ ਨੂੰ ਹਕੀਕੀ ਰੂਪ ਦਿੰਦਿਆਂ ਮੁੱਖ ਮੰਤਰੀ ਦੇ ਨਿਰਦੇਸ਼ਾਂ ਉੱਤੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਇਸ ਸੰਬੰਧੀ ਬਾਕਾਇਦਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

New Rule for Govt Emp.:’ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਹੈਡਕੁਆਰਟਰ ਨਹੀਂ ਛੱਡੇਗਾ ਅਧਿਕਾਰੀ’।
ਪੰਜਾਬ ਨਿਊਜ: ਪੰਜਾਬ ਸਰਕਾਰ ਵੱਲੋਂ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕੋਈ ਵੀ ਅਧਿਕਾਰੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਆਪਣਾ ਹੈਡਕੁਆਰਟਰ ਨਹੀਂ ਛੱਡੇਗਾ ਤਾਂ ਜੋ ਜਨਤਕ ਕੰਮ ਕਾਜ ਪ੍ਰਭਾਵਿਤ ਨਾ ਹੋਵੇ। ਇਹ ਗੱਲ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵਿਧਾਇਕ ਦਿਨੇਸ਼ ਕੁਮਾਰ ਚੱਢਾ ਵੱਲੋਂ ਲਿਆਂਦੇ ਧਿਆਨ ਦਿਵਾਓ ਮਤੇ ਉੱਤੇ ਜਵਾਬ ਦਿੰਦਿਆਂ ਕਹੀ।