ਨਿਊਜ਼ੀਲੈਂਡ ਦੇ ਪੀਐਮ ਲਕਸਨ ਨੇ ਕੀਤੀ ਜਥੇਦਾਰ ਗੜਗੱਜ ਨਾਲ ਮੁਲਾਕਾਤ, ਸਿੱਖ ਭਾਈਚਾਰੇ ਦੀ ਕੀਤੀ ਸ਼ਲਾਘਾ
ਮੁਲਾਕਾਤ ਦੌਰਾਨ ਦੋਵਾਂ ਵਿਚਕਾਰ ਨਿਊਜ਼ੀਲੈਂਡ 'ਚ ਰਹਿ ਰਹੇ ਸਿੱਖ ਭਾਈਚਾਰੇ ਤੇ ਹਰੋ ਭਾਈਚਾਰੇ ਵਿਚਕਾਰ ਸਹਿਯੋਗ ਤੇ ਸਮਾਜਿਕ ਏਕਤਾ ਨੂੰ ਉਤਸ਼ਾਹਿਤ ਕਰਨ 'ਤੇ ਚਰਚਾ ਕੀਤੀ ਗਈ। ਸਿੱਖ ਭਾਈਚਾਰੇ ਦੀ ਸ਼ਲਾਘਾ ਕਰਦੇ ਹੋਏ, ਪ੍ਰਧਾਨ ਮੰਤਰੀ ਲਕਸਨ ਨੇ ਕਿਹਾ ਕਿ ਸਿੱਖ ਭਾਈਚਾਰੇ ਨੇ ਦੇਸ਼ ਦੇ ਆਰਥਿਕ ਤੇ ਸਮਾਜਿਕ ਵਿਕਾਸ 'ਚ ਮਹੱਤਵਪੂਰਨ ਯੋਗਦਾਨ ਪਾਇਆ ਹੈ, ਨਾਲ ਹੀ ਸੇਵਾ ਤੇ ਮਨੁੱਖਤਾ ਦੀਆਂ ਕਦਰਾਂ-ਕੀਮਤਾਂ ਨੂੰ ਵੀ ਬਰਕਰਾਰ ਰੱਖਿਆ ਹੈ।
ਨਿਊਜ਼ੀਲੈਂਡ ਦੇ ਪੀਐਮ ਲਕਸਨ ਨੇ ਕੀਤੀ ਜਥੇਦਾਰ ਗੜਗੱਜ ਨਾਲ ਮੁਲਾਕਾਤ
ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਆਕਲੈਂਡ ਦੇ ਓਟਾਹੁਹੂ ਖੇਤਰ ਸਥਿਤ ਗੁਰਦੁਆਰਾ ਗੁਰੂ ਨਾਨਕ ਸਿੱਖ ਸੰਗਤ ਸਾਹਿਬ ਪਹੁੰਚੇ। ਇਸਦੌਰਾਨ ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਦੋਵਾਂ ਦੇਸ਼ਾਂ ਤੇ ਭਾਈਚਾਰਿਆਂ ਵਿਚਕਾਰ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਮੁਲਾਕਾਤ ਦੌਰਾਨ ਦੋਵਾਂ ਵਿਚਕਾਰ ਨਿਊਜ਼ੀਲੈਂਡ ‘ਚ ਰਹਿ ਰਹੇ ਸਿੱਖ ਭਾਈਚਾਰੇ ਤੇ ਹਰੋ ਭਾਈਚਾਰੇ ਵਿਚਕਾਰ ਸਹਿਯੋਗ ਤੇ ਸਮਾਜਿਕ ਏਕਤਾ ਨੂੰ ਉਤਸ਼ਾਹਿਤ ਕਰਨ ‘ਤੇ ਚਰਚਾ ਕੀਤੀ ਗਈ। ਸਿੱਖ ਭਾਈਚਾਰੇ ਦੀ ਸ਼ਲਾਘਾ ਕਰਦੇ ਹੋਏ, ਪ੍ਰਧਾਨ ਮੰਤਰੀ ਲਕਸਨ ਨੇ ਕਿਹਾ ਕਿ ਸਿੱਖ ਭਾਈਚਾਰੇ ਨੇ ਦੇਸ਼ ਦੇ ਆਰਥਿਕ ਤੇ ਸਮਾਜਿਕ ਵਿਕਾਸ ‘ਚ ਮਹੱਤਵਪੂਰਨ ਯੋਗਦਾਨ ਪਾਇਆ ਹੈ, ਨਾਲ ਹੀ ਸੇਵਾ ਤੇ ਮਨੁੱਖਤਾ ਦੀਆਂ ਕਦਰਾਂ-ਕੀਮਤਾਂ ਨੂੰ ਵੀ ਬਰਕਰਾਰ ਰੱਖਿਆ ਹੈ।
ਇਸ ਦੌਰਾਨ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਨਿਊਜ਼ੀਲੈਂਡ ਸਰਕਾਰ ਦਾ ਧੰਨਵਾਦ ਕੀਤਾ ਤੇ ਸਿੱਖ ਭਾਈਚਾਰੇ ਨੂੰ ਦਿੱਤੇ ਗਏ ਸਤਿਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਆਉਣ ਦਾ ਸੱਦਾ ਦਿੱਤਾ, ਜਿਸ ਨੂੰ ਪ੍ਰਧਾਨ ਮੰਤਰੀ ਨੇ ਸਵੀਕਾਰ ਕੀਤਾ ਹੈ।
ਮੀਟਿੰਗ ਦੌਰਾਨ ਦੋਵਾਂ ਵਿਚਕਾਰ ਤੋਹਫ਼ਿਆਂ ਦਾ ਆਦਾਨ-ਪ੍ਰਦਾਨ ਵੀ ਕੀਤਾ ਗਿਆ। ਇਸ ਸਮਾਗਮ ‘ਚ ਕਈ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ, ਜਿਨ੍ਹਾਂ ‘ਚ ਟਾਕਾਨੀਨੀ ਦੀ ਸੰਸਦ ਮੈਂਬਰ ਰੀਮਾ ਨਖਲੇ, ਸੈਂਟਰਲ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ, ਸੁਪਰੀਮ ਸਿੱਖ ਸੋਸਾਇਟੀ ਆਫ਼ ਨਿਊਜ਼ੀਲੈਂਡ ਦੇ ਨੁਮਾਇੰਦੇ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਸ਼ਾਮਲ ਸਨ।
ਇਹ ਵੀ ਪੜ੍ਹੋ
ਇਸ ਫੇਰੀ ਨੂੰ ਨਿਊਜ਼ੀਲੈਂਡ ਤੇ ਸਿੱਖ ਭਾਈਚਾਰੇ ਵਿਚਕਾਰ ਸੱਭਿਆਚਾਰਕ ਤੇ ਸਮਾਜਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਪਹਿਲਕਦਮੀ ਮੰਨਿਆ ਜਾ ਰਿਹਾ ਹੈ।
