ਭਰੂਣ ਹੱਤਿਆ ਨੂੰ ਰੋਕਣ ਲਈ NGO ਦਾ ਉਪਰਾਲਾ, ਮਨਾ ਰਹੇ ਹਨ ਧੀਆਂ ਦੀ ਲੋਹੜੀ | NGO initiative to prevent infanticide celebrating girls Lohri Punjabi news - TV9 Punjabi

ਭਰੂਣ ਹੱਤਿਆ ਨੂੰ ਰੋਕਣ ਲਈ NGO ਦਾ ਉਪਰਾਲਾ, ਮਨਾ ਰਹੇ ਹਨ ਧੀਆਂ ਦੀ ਲੋਹੜੀ

Updated On: 

12 Jan 2024 17:43 PM

Lohri 2024: ਆਮ ਤੌਰ 'ਤੇ ਪੰਜਾਬ ਵਿੱਚ ਪੁੱਤਰ ਦੇ ਜਨਮ 'ਤੇ ਲੋਹੜੀ ਦੇ ਤਿਉਹਾਰ ਨੂੰ ਧੂਮ-ਧਾਮ ਨਾਲ ਮਨਾਉਂਦੇ ਹਨ ਅਤੇ ਪੁੱਤਰ ਦੇ ਜਨਮ ਤੋਂ ਬਾਅਦ ਲੋਕਾਂ ਦੀ ਲੋਹੜੀ ਦੀ ਖੁਸ਼ੀ ਹੋਰ ਵੀ ਵਧ ਜਾਂਦੀ ਹੈ। ਹਾਲਾਂਕਿ ਹੁਣ ਲੋਕ ਧੀਆਂ ਦੇ ਜਨਮ ਤੇ ਵੀ ਲੋਹੜੀ ਮਨਾ ਰਹੇ ਹਨ। ਅੰਮ੍ਰਿਤਸਰ ਵਿੱਚ ਇੱਕ NGO ਨੇ ਲੋਹੜੀ ਦੇ ਤਿਉਹਾਰ ਮੌਕੇ ਧੀਆਂ ਦੀ ਲੋਹੜੀ ਮਨਾਈ।

ਭਰੂਣ ਹੱਤਿਆ ਨੂੰ ਰੋਕਣ ਲਈ NGO ਦਾ ਉਪਰਾਲਾ, ਮਨਾ ਰਹੇ ਹਨ ਧੀਆਂ ਦੀ ਲੋਹੜੀ

ਭਰੂਣ ਹੱਤਿਆ ਨੂੰ ਰੋਕਣ ਲਈ NGO ਮਨਾ ਰਿਹਾ ਧੀਆਂ ਦੀ ਲੋਹੜੀ

Follow Us On

ਪੰਜਾਬ ਵਿੱਚ ਲਿੰਗ ਅਨੁਪਾਤ ਨੂੰ ਬਰਾਬਰ ਕਰਨ ਲਈ ਪੰਜਾਬ ਸਰਕਾਰ (Punjab Government) ਵੱਲੋਂ ਕਈ ਸਕੀਮਾਂ ਬਣਾਈਆਂ ਗਈਆਂ ਹਨ। ਇੰਨਾ ਹੀ ਨਹੀਂ ਕੰਨਿਆ ਭਰੂਣ ਹੱਤਿਆ ਨੂੰ ਰੋਕਣ ਲਈ ਨੰਨ੍ਹੀ ਛਾਂ ਮੁਹਿੰਮ ਵੀ ਚਲਾਈ ਗਈ। ਇਸ ਸਿਲਸਿਲੇ ਹੁਣ ਸਮਾਜ ਸੇਵੀ ਸੰਸਥਾਵਾਂ ਭਰੂਣ ਹੱਤਿਆ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ। ਇਸ ਲ਼ੜੀ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਅੰਮ੍ਰਿਤਸਰ ਦਾ ਇੱਕ NGO ਲੜਕੀਆਂ ਦੀ ਲੋਹੜੀ ਮਨਾ ਰਿਹਾ ਹੈ ਤਾਂ ਜੋ ਲੋਕ ਕੁੜੀਆਂ ਨੂੰ ਕੁੱਖ ਵਿੱਚ ਨਾ ਮਾਰਨ।

ਆਮ ਤੌਰ ‘ਤੇ ਪੰਜਾਬ ਵਿੱਚ ਪੁੱਤਰ ਦੇ ਜਨਮ ‘ਤੇ ਲੋਹੜੀ ਦੇ ਤਿਉਹਾਰ (Festival) ਨੂੰ ਧੂਮ-ਧਾਮ ਨਾਲ ਮਨਾਉਂਦੇ ਹਨ ਅਤੇ ਪੁੱਤਰ ਦੇ ਜਨਮ ਤੋਂ ਬਾਅਦ ਲੋਕਾਂ ਦੀ ਲੋਹੜੀ ਦੀ ਖੁਸ਼ੀ ਹੋਰ ਵੀ ਵਧ ਜਾਂਦੀ ਹੈ। ਹਾਲਾਂਕਿ ਹੁਣ ਲੋਕ ਧੀਆਂ ਦੇ ਜਨਮ ਤੇ ਵੀ ਲੋਹੜੀ ਮਨਾ ਰਹੇ ਹਨ। ਅੰਮ੍ਰਿਤਸਰ ਵਿੱਚ ਇੱਕ NGO ਨੇ ਲੋਹੜੀ ਦੇ ਤਿਉਹਾਰ ਮੌਕੇ ਧੀਆਂ ਦੀ ਲੋਹੜੀ ਮਨਾਈ। ਸਮਾਜ ਸੇਵੀ ਜੋਤੀ ਨੇ ਕਿਹਾ ਕਿ ਉਹ ਲੜਕੇ-ਲੜਕੀ ਵਿੱਚ ਕੋਈ ਫਰਕ ਨਹੀਂ ਕਰਦੀ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦਾ ਉਪਰਾਲਾ ਕਰਦੀ ਰਹਿੰਦੀ ਹੈ।

ਜੋਤੀ ਨੇ ਕਿਹਾ ਕਿ ਉਹ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਉਨ੍ਹਾਂ ਦੀ ਲੋਹੜੀ (Lohri) ਮਨਾ ਰਹੀ ਹੈ। ਉਹ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਸਿਲਾਈ ਸੈਂਟਰ ਵੀ ਚਲਾ ਰਹੀ ਹੈ। ਉਨ੍ਹਾਂ ਦੇ NGO ‘ਚ ਰਹਿ ਰਹੀਆਂ ਲੜਕੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵੀ ਮੁੰਡਿਆਂ ਵਾਂਗ ਪਤੰਗ ਉਡਾਉਣ ਦਾ ਅਹਿਸਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਕੋਈ ਵੀ ਕੰਮ ਅਜਿਹਾ ਨਹੀਂ ਹੈ ਜੋ ਲੜਕੀਆਂ ਨਹੀਂ ਕਰ ਸਕਦੀਆਂ।

Exit mobile version