NGT On Ludhiana Gas Leak: ਐੱਨਜੀਟੀ ਦਾ ਸੂਬਾ ਸਰਕਾਰ ਨੂੰ ਆਦੇਸ਼, ਮ੍ਰਿਤਕ ਪਰਿਵਾਰਾਂ ਨੂੰ 20-20 ਲੱਖ ਦਾ ਦਿਓ ਮੁਆਵਜਾ
Ludhiana Gas Leak: ਪੂਰੇ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ ਹਨ। ਨਾਲ ਹੀ ਹਾਦਸੇ ਦੇ ਨੇੜਿਓਂ ਵੱਖ-ਵੱਖ ਥਾਵਾਂ ਤੋਂ ਸੈਂਪਲ ਲਏ ਗਏ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਲੁਧਿਆਣਾ ਗੈਸ ਲੀਕ ਮਾਮਲੇ ਵਿੱਚ ਹੁਣ ਐਨਜੀਟੀ ਦੀ ਵੀ ਐਂਟਰੀ ਹੋ ਗਈ ਹੈ। ਐਨਜੀਟੀ ਨੇ ਸੂਬਾ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਮ੍ਰਿਤਕਾਂ ਦੇ ਪਰਿਵਾਰਾਂ ਨੂੰ 20-20 ਲੱਖ ਦਾ ਮੁਆਵਜਾ ਦੇਵੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜੇ ਦਾ ਐਲਾਨ ਕੀਤਾ ਹੈ, ਜਿਸਨੂੰ ਵਿਰੋਧੀ ਪਾਰਟੀਆਂ ਨਾਕਾਫੀ ਦੱਸ ਰਹੀਆਂ ਹਨ।
ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਮ੍ਰਿਤਕਾਂ ਨੂੰ ਆਰਥਿਕ ਮਦਦ
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਐਤਵਾਰ ਨੂੰ ਗੈਸ ਲੀਕ ਦੇ ਮ੍ਰਿਤਕ ਪਰਿਵਾਰਾਂ ਅਤੇ ਬੀਮਾਰਾਂ ਲਈ ਮੁਆਵਜੇ ਦਾ ਐਲਾਨ ਕੀਤਾ ਗਿਆ ਸੀ, ਜਿਸ ਮੁਤਾਬਕ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਬੀਮਾਰਾਂ ਨੂੰ 50-50 ਹਜਾਰ ਦੀ ਮਦਦ ਰਾਸ਼ੀ ਦਿੱਤੀ ਜਾਵੇਗੀ। ਉੱਧਰ, ਕੇਂਦਰ ਸਰਕਾਰ ਨੇ ਵੀ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ ਚੋਂ ਮ੍ਰਿਤਕ ਪਰਿਵਾਰਾਂ ਲਈ 2-2 ਲੱਖ ਅਤੇ ਬੀਮਾਰਾਂ ਲਈ 50-50 ਹਜਾਰ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਸੀ।
ਦੱਸ ਦੇਈਏ ਕਿ ਬੀਤੇ ਐਤਵਾਰ ਨੂੰ ਲੁਧਿਆਣਾ ਵਿੱਚ ਗੈਸ ਲੀਕ ਹੋਣ ਨਾਲ 11 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ ਕਈ ਲੋਕਾਂ ਦਾ ਹਾਲੇ ਵੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ