ਪਹਿਲਗਾਮ ਹਮਲੇ ਤੋਂ ਬਾਅਦ NIA ਦਾ ਐਕਸ਼ਨ, ਫਿਰੋਜ਼ਪੁਰ ਤੇ ਅੰਮ੍ਰਿਤਸਰ ‘ਚ ਕੀਤੀ ਰੇਡ
ਕਾਰਵਾਈ ਦੌਰਾਨ ਪੰਜਾਬ ਪੁਲਿਸ ਦੀ ਟੀਮ ਵੀ ਮੌਕੇ 'ਤੇ ਮੌਜੂਦ ਸੀ। ਪੁਲਿਸ ਨੇ ਬਾਹਰੋਂ ਸੁਰੱਖਿਆ ਪ੍ਰਬੰਧਾਂ ਨੂੰ ਸੰਭਾਲਿਆ, ਜਦੋਂ ਕਿ NIA ਨੇ ਅੰਦਰ ਜਾ ਕੇ ਛਾਪਾ ਮਾਰਿਆ ਹੈ। ਪੰਜਾਬ ਪੁਲਿਸ ਦੇ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੂੰ ਸਿਰਫ਼ ਮਦਦ ਲਈ ਬੁਲਾਇਆ ਗਿਆ ਹੈ।
NIA Raid In Punjab: ਐਨਆਈਏ ਦੀ ਟੀਮ ਨੇ ਅੱਜ ਸਵੇਰੇ 5 ਵਜੇ ਅੰਮ੍ਰਿਤਸਰ ਦੇ ਕਵੀਨਜ਼ ਰੋਡ ‘ਤੇ ਸਥਿਤ 5 ਹੋਟਲਾਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਛਾਪੇਮਾਰੀ ‘ਚ ਹੋਟਲ ਯੋਨਿਟ, ਹੋਟਲ ਗ੍ਰੈਂਡ ਸਟਾਰ, ਹੋਟਲ ਯੂਨੀਕ, ਹੋਟਲ ਰਾਇਲ ਸਟਾਰ ਤੇ ਹੋਟਲ ਪ੍ਰੀਮੀਅਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਐਨਆਈਏ ਦੀ ਟੀਮ ਨੇ ਇਨ੍ਹਾਂ ਸਾਰੇ ਹੋਟਲਾਂ ਦੇ ਰਿਕਾਰਡ ਦੀ ਜਾਂਚ ਕੀਤੀ ਤੇ ਉਨ੍ਹਾਂ ਨੂੰ ਜ਼ਬਤ ਕੀਤਾ ਗਿਆ ਹੈ।
ਐਨਆਈਏ ਨੇ ਅੱਜ ਸਵੇਰੇ ਫਿਰੋਜ਼ਪੁਰ ਸ਼ਹਿਰ ਵਿੱਚ ਇੱਕ ਤਾਜ ਰੈਸਟੋਰੈਂਟ ਦੇ ਮਾਲਕ ਦੇ ਘਰ ਅਤੇ ਰੈਸਟੋਰੈਂਟ ‘ਤੇ ਛਾਪਾ ਮਾਰਿਆ ਸੀ। ਫ਼ੋਨ ਕਾਲ ਸਬੰਧੀ NIA ਵੱਲੋਂ ਜਾਂਚ ਕੀਤੀ ਜਾ ਰਹੀ ਸੀ। ਇਸ ਮਾਮਲੇ ਵਿੱਚ, ਜਦੋਂ ਐਨਆਈਏ ਨੂੰ ਇਸ ਮਾਮਲੇ ਬਾਰੇ ਪੁੱਛਿਆ ਗਿਆ, ਤਾਂ ਉਨ੍ਹਾਂ ਨੇ ਕੁਝ ਨਹੀਂ ਕਿਹਾ ਅਤੇ ਕਾਰ ਵਿੱਚ ਬੈਠ ਕੇ ਚਲੇ ਗਏ। ਇਹ ਛਾਪਾ ਲਗਭਗ ਪੰਜ ਘੰਟੇ ਚੱਲਿਆ ਹੈ।
ਇਸ ਕਾਰਵਾਈ ਦੌਰਾਨ ਪੰਜਾਬ ਪੁਲਿਸ ਦੀ ਟੀਮ ਵੀ ਮੌਕੇ ‘ਤੇ ਮੌਜੂਦ ਸੀ। ਪੁਲਿਸ ਨੇ ਬਾਹਰੋਂ ਸੁਰੱਖਿਆ ਪ੍ਰਬੰਧਾਂ ਨੂੰ ਸੰਭਾਲਿਆ, ਜਦੋਂ ਕਿ NIA ਨੇ ਅੰਦਰ ਜਾ ਕੇ ਛਾਪਾ ਮਾਰਿਆ ਹੈ। ਪੰਜਾਬ ਪੁਲਿਸ ਦੇ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੂੰ ਸਿਰਫ਼ ਮਦਦ ਲਈ ਬੁਲਾਇਆ ਗਿਆ ਹੈ।
ਅੰਮ੍ਰਿਤਸਰ ਅਤੇ ਫਿਰੋਜ਼ਪੁਰ ਸਰਹੱਦੀ ਇਲਾਕਾ ਹੋਣ ਕਾਰਨ ਇੱਥੋਂ ਪਾਕਿਸਤਾਨ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀਆਂ ਘਟਨਾਵਾਂ ਆਮ ਹਨ। ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਇਸ ਇਲਾਕੇ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਐਨਆਈਏ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਹੈ। ਜ਼ਬਤ ਕੀਤੇ ਗਏ ਦਸਤਾਵੇਜ਼ਾਂ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ।