ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਮੂਸੇਵਾਲਾ ਕਤਲ ਕੇਸ ਦੇ ਜਾਂਚ ਅਧਿਕਾਰੀ ਦੀ ਮੌਤ, NIA ਵੱਲੋਂ ਲਾਰੈਂਸ ਦਾ ਸਾਥੀ ਕਾਬੂ

ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਜਾਂਚ ਕਰਨ ਵਾਲੇ ਅਧਿਕਾਰੀ ਅੰਗਰੇਜ਼ ਸਿੰਘ ਦੀ ਮੌਤ ਹੋ ਗਈ ਹੈ। ਇਸ ਦੌਰਾਨ NIA ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਰਾਹੁਲ ਸਰਕਾਰ ਨੂੰ ਜਾਅਲੀ ਪਾਸਪੋਰਟ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਰਾਹੁਲ 'ਤੇ ਮੁੱਖ ਮੁਲਜ਼ਮ ਸਚਿਨ ਥਾਪਨ ਨੂੰ ਭੱਜਣ ਵਿੱਚ ਮਦਦ ਕਰਨ ਦਾ ਦੋਸ਼ ਹੈ। ਇਹ ਗ੍ਰਿਫਤਾਰੀ ਅਤੇ ਅਧਿਕਾਰੀ ਦੀ ਮੌਤ ਮੂਸੇਵਾਲਾ ਕਤਲ ਕੇਸ ਵਿੱਚ ਨਵੇਂ ਮੋੜ ਹਨ।

ਮੂਸੇਵਾਲਾ ਕਤਲ ਕੇਸ ਦੇ ਜਾਂਚ ਅਧਿਕਾਰੀ ਦੀ ਮੌਤ, NIA ਵੱਲੋਂ ਲਾਰੈਂਸ ਦਾ ਸਾਥੀ ਕਾਬੂ
ਸਿੱਧੂ ਮੂਸੇਵਾਲਾ ਦੀ ਪੁਰਾਣੀ ਤਸਵੀਰ
Follow Us
bhupinder-singh-mansa
| Updated On: 25 May 2025 07:36 AM IST

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਤਤਕਾਲੀ ਸਿਟੀ-1 ਪੁਲਿਸ ਸਟੇਸ਼ਨ ਇੰਚਾਰਜ ਅਤੇ ਜਾਂਚ ਅਧਿਕਾਰੀ ਅੰਗਰੇਜ਼ ਸਿੰਘ ਦੀ ਮੌਤ ਹੋ ਗਈ ਹੈ। ਉਹ ਬਿਮਾਰ ਸੀ ਅਤੇ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਸੀ। ਉਸ ਨੂੰ ਸ਼ੁੱਕਰਵਾਰ ਨੂੰ ਮਾਨਸਾ ਅਦਾਲਤ ਵਿੱਚ ਵੀ ਪੇਸ਼ ਹੋਣਾ ਸੀ। ਜਦੋਂ ਉਹ ਪੇਸ਼ ਨਹੀਂ ਹੋਇਆ ਤਾਂ ਅਦਾਲਤ ਨੇ ਅਗਲੀ ਤਰੀਕ ਜੁਲਾਈ ਦੇ ਦਿੱਤੀ।

ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਜਾਂਚ ਅੰਗਰੇਜ਼ ਸਿੰਘ ਨੇ ਖੁਦ ਸ਼ੁਰੂ ਕੀਤੀ ਸੀ। ਬਿਮਾਰੀ ਤੋਂ ਬਾਅਦ ਉਹ ਸੇਵਾਮੁਕਤ ਹੋ ਗਿਆ। ਹੁਣ ਉਸ ਦਾ ਪੁੱਤਰ ਪੰਜਾਬ ਪੁਲਿਸ ਵਿੱਚ ਸੇਵਾ ਨਿਭਾ ਰਿਹਾ ਹੈ। ਇਸ ਦੇ ਨਾਲ ਹੀ, ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਲਾਰੈਂਸ ਗੈਂਗ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਹੁਲ ਸਰਕਾਰ ਵਜੋਂ ਹੋਈ ਹੈ। ਉਸ ‘ਤੇ ਲਾਰੈਂਸ ਗੈਂਗ ਦੇ ਮੈਂਬਰਾਂ ਨੂੰ ਦੇਸ਼ ਤੋਂ ਭੱਜਣ ਵਿੱਚ ਮਦਦ ਕਰਨ ਲਈ ਜਾਅਲੀ ਪਾਸਪੋਰਟ ਬਣਾਉਣ ਦਾ ਦੋਸ਼ ਹੈ। ਉਸ ਨੇ ਮੂਸੇਵਾਲਾ ਕਤਲ ਕੇਸ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਸਚਿਨ ਥਾਪਨ ਲਈ ਵਿਦੇਸ਼ ਜਾਣ ਲਈ ਇੱਕ ਜਾਅਲੀ ਪਾਸਪੋਰਟ ਵੀ ਬਣਾਇਆ ਸੀ।

ਐਨਆਈਏ ਇਸ ਮਾਮਲੇ ਦੀ ਲੰਬੇ ਸਮੇਂ ਤੋਂ ਜਾਂਚ ਕਰ ਰਹੀ ਸੀ। ਐਨਆਈਏ ਨੇ ਸ਼ੁੱਕਰਵਾਰ ਨੂੰ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਨੂੰ ਦਿੱਲੀ ਦੇ ਪਟਿਆਲਾ ਹਾਊਸ ਵਿਖੇ ਐਨਆਈਏ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ।

ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ ਤਹਿਤ ਗ੍ਰਿਫ਼ਤਾਰੀ

ਰਾਹੁਲ ਸਰਕਾਰ ਦੀ ਗ੍ਰਿਫ਼ਤਾਰੀ 2022 ਵਿੱਚ ਧਾਰਾ 120-ਬੀ (ਅਪਰਾਧਿਕ ਸਾਜ਼ਿਸ਼) ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੀਆਂ ਧਾਰਾਵਾਂ 17, 18 ਅਤੇ 18-ਬੀ ਤਹਿਤ ਦਰਜ ਕੀਤੇ ਗਏ ਇੱਕ ਮਾਮਲੇ ਦੇ ਸਬੰਧ ਵਿੱਚ ਕੀਤੀ ਗਈ ਹੈ। ਇਹ ਐਫਆਈਆਰ ਗੈਰ-ਕਾਨੂੰਨੀ ਗਤੀਵਿਧੀਆਂ ਲਈ ਫੰਡ ਇਕੱਠਾ ਕਰਨ ਸਮੇਤ ਹੋਰ ਗਤੀਵਿਧੀਆਂ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ‘ਤੇ ਦਰਜ ਕੀਤੀ ਗਈ ਸੀ।

2022 ਵਿੱਚ NIA ਨੇ 2 FIR ਦਰਜ ਕੀਤੀਆਂ

ਸਾਲ 2022 ਵਿੱਚ NIA ਨੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ 2 ਵੱਖ-ਵੱਖ FIR ਦਰਜ ਕੀਤੀਆਂ ਸਨ। ਲਾਰੈਂਸ ਗੈਂਗ ਦੇ ਮੈਂਬਰਾਂ ਦੇ ਨਾਮ ਇੱਕ ਐਫਆਈਆਰ ਵਿੱਚ ਲਏ ਗਏ ਸਨ। ਦੂਜੇ ਮਾਮਲੇ ਵਿੱਚ, ਲਾਰੈਂਸ ਦੇ ਗੈਂਗ ਵਿਰੋਧੀ ਗੁਰਗੀਆਂ ਨੂੰ ਨਾਮਜਦ ਕੀਤਾ ਹੈ।

ਇਸੇ ਮਾਮਲੇ ਵਿੱਚ ਹੁਣ ਤੱਕ ਐਨਆਈਏ ਲਾਰੈਂਸ ਦੇ ਦਰਜਨਾਂ ਸਾਥੀਆਂ ਨੂੰ ਰਿਮਾਂਡ ‘ਤੇ ਲੈ ਚੁੱਕੀ ਹੈ। ਇਸ ਮਾਮਲੇ ਵਿੱਚ ਰਾਹੁਲ ਸਰਕਾਰ ਨੂੰ ਵੀ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਲਾਰੈਂਸ ਗੈਂਗ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਵਿੱਚ ਲਾਰੈਂਸ, ਗੋਲਡੀ ਬਰਾੜ, ਕਾਲਾ ਜਠੇੜੀ, ਅਨਮੋਲ ਬਿਸ਼ਨੋਈ, ਸਚਿਨ ਥਾਪਨ ਅਤੇ ਕਈ ਹੋਰਾਂ ਦੇ ਨਾਮ ਸ਼ਾਮਲ ਸਨ।

Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ......
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ...
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ...
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?...
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ...