ਸ਼ੰਭ ਬਲਾਸਟ ਮਾਮਲੇ ‘ਚ NIA ਦਾ ਵੱਡਾ ਐਕਸ਼ਨ, ਅਮਰੀਕਾ ਤੋਂ ਡਿਪੋਰਟ ਹੋਇਆ KZF ਸਮਰਥਕ; ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ

Published: 

18 Nov 2026 19:09 PM IST

ਕੌਮੀ ਜਾਂਚ ਏਜੰਸੀ (NIA) ਨੇ ਸ਼ੰਭੂ ਅਤੇ ਰਾਜਪੁਰਾ ਦੇ ਵਿਚਕਾਰ ਰੇਲਵੇ ਲਾਈਨ 'ਤੇ ਹੋਏ ਧਮਾਕੇ ਦੇ ਮਾਮਲੇ ਵਿੱਚ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਅਮਰੀਕਾ ਤੋਂ ਭਾਰਤ ਡਿਪੋਰਟ ਕੀਤੇ ਜਾਣ ਤੋਂ ਤੁਰੰਤ ਬਾਅਦ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ (KZF) ਦੇ ਸਮਰਥਕ ਸੁਰਿੰਦਰ ਸਿੰਘ ਉਰਫ਼ ਠੀਕਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਸ਼ੰਭ ਬਲਾਸਟ ਮਾਮਲੇ ਚ NIA ਦਾ ਵੱਡਾ ਐਕਸ਼ਨ, ਅਮਰੀਕਾ ਤੋਂ ਡਿਪੋਰਟ ਹੋਇਆ KZF ਸਮਰਥਕ; ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ

File Photo

ਕੌਮੀ ਜਾਂਚ ਏਜੰਸੀ (NIA) ਨੇ ਸ਼ੰਭੂ ਅਤੇ ਰਾਜਪੁਰਾ ਦੇ ਵਿਚਕਾਰ ਰੇਲਵੇ ਲਾਈਨ ‘ਤੇ ਹੋਏ ਧਮਾਕੇ ਦੇ ਮਾਮਲੇ ਵਿੱਚ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਅਮਰੀਕਾ ਤੋਂ ਭਾਰਤ ਡਿਪੋਰਟ ਕੀਤੇ ਜਾਣ ਤੋਂ ਤੁਰੰਤ ਬਾਅਦ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ (KZF) ਦੇ ਸਮਰਥਕ ਸੁਰਿੰਦਰ ਸਿੰਘ ਉਰਫ਼ ਠੀਕਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। NIA ਨੇ ਉਸ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕਾਬੂ ਕੀਤਾ। ਇਹ ਸਫ਼ਲ ਕਾਰਵਾਈ ਅਮਰੀਕੀ ਅਧਿਕਾਰੀਆਂ ਅਤੇ ਸਰਕਾਰ ਦੇ ਆਪਸੀ ਤਾਲਮੇਲ ਸਦਕਾ ਨੇਪਰੇ ਚੜ੍ਹੀ ਹੈ।

ਜਾਂਚ ਏਜੰਸੀ ਮੁਤਾਬਕ, 27 ਅਪ੍ਰੈਲ 2026 ਨੂੰ ਡੈਡੀਕੇਟਿਡ ਫਰੇਟ ਕੋਰੀਡੋਰ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (DFCCIL) ਦੀ ਰੇਲਵੇ ਲਾਈਨ ‘ਤੇ ਸ਼ੰਭੂ ਅਤੇ ਰਾਜਪੁਰਾ ਰੇਲਵੇ ਸਟੇਸ਼ਨਾਂ ਵਿਚਾਲੇ ਜ਼ਬਰਦਸਤ ਧਮਾਕਾ ਹੋਇਆ ਸੀ। ਇਹ ਬਲਾਸਟ ਰੇਲਵੇ ਲਾਈਨ ਦੇ ਕਿਲੋਮੀਟਰ ਨੰਬਰ 1174-5 ‘ਤੇ ਕੀਤਾ ਗਿਆ ਸੀ, ਜਿਸ ਦੀ ਜਾਂਚ NIA ਵੱਲੋਂ ਕੀਤੀ ਜਾ ਰਹੀ ਹੈ।

ਫੇਸਬੁੱਕ ‘ਤੇ ਵੀਡੀਓ ਪਾ ਕੇ ਕੀਤਾ ਸੀ ਬਲਾਸਟ ਦਾ ਸਮਰਥਨ

ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਰੇਲਵੇ ਲਾਈਨ ਧਮਾਕੇ ਤੋਂ ਬਾਅਦ ਸੁਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਇੱਕ ਵੀਡੀਓ ਅਪਲੋਡ ਕੀਤੀ ਸੀ। ਇਸ ਵੀਡੀਓ ਵਿੱਚ ਉਸ ਨੇ ਨਾ ਸਿਰਫ਼ ਧਮਾਕੇ ਅਤੇ ਇਸ ਪਿੱਛੇ ਰਚੀ ਗਈ ਸਾਜ਼ਿਸ਼ ਦਾ ਸਮਰਥਨ ਕੀਤਾ, ਸਗੋਂ ਇਸ ਦੀ ਵਡਿਆਈ ਵੀ ਕੀਤੀ ਸੀ। ਇਸ ਤੋਂ ਇਲਾਵਾ ਉਸ ਨੇ ਬਲਾਸਟ ਦੌਰਾਨ ਮਾਰੇ ਗਏ ਮੁਲਜ਼ਮ ਜਗਰੂਪ ਸਿੰਘ ਸਮੇਤ ਹੋਰ ਮੁਲਜ਼ਮਾਂ ਦੇ ਹੱਕ ਵਿੱਚ ਵੀ ਆਵਾਜ਼ ਬੁਲੰਦ ਕੀਤੀ ਸੀ।

NIA ਅਨੁਸਾਰ, ਵਾਇਰਲ ਵੀਡੀਓ ਵਿੱਚ ਸੁਰਿੰਦਰ ਸਿੰਘ ਨੇ ਪਾਬੰਦੀਸ਼ੁਦਾ ਅੱਤਵਾਦੀ ਜਥੇਬੰਦੀ KZF ਨੂੰ ‘ਕੌਮੀ ਆਰਗੇਨਾਈਜ਼ੇਸ਼ਨ’ ਅਤੇ ਨਾਮਜ਼ਦ ਅੱਤਵਾਦੀ ਰਣਜੀਤ ਸਿੰਘ ਉਰਫ਼ ਨੀਤਾ ਨੂੰ ‘ਕੌਮੀ ਜਨਰਲ’ ਦੱਸਿਆ ਸੀ।

ਬਲਾਸਟ ਰਾਹੀਂ ਪੰਜਾਬ ਦਾ ਮਾਹੌਲ ਵਿਗਾੜਨ ਦੀ ਸੀ ਸਾਜ਼ਿਸ਼

NIA ਦੀ ਪੜਤਾਲ ਵਿੱਚ ਖ਼ੁਲਾਸਾ ਹੋਇਆ ਹੈ ਕਿ ਰੇਲਵੇ ਲਾਈਨ ‘ਤੇ ਕੀਤੇ ਗਏ ਇਸ ਧਮਾਕੇ ਦਾ ਮੁੱਖ ਮਕਸਦ KZF ਦੀਆਂ ਅੱਤਵਾਦੀ ਗਤੀਵਿਧੀਆਂ ਨੂੰ ਅੱਗੇ ਵਧਾਉਣਾ, ਫ਼ਿਰਕੂ ਸਦਭਾਵਨਾ ਨੂੰ ਸੱਟ ਮਾਰਨਾ ਅਤੇ ਪੰਜਾਬ ਦੀ ਅਮਨ-ਕਾਨੂੰਨ ਦੀ ਵਿਵਸਥਾ ਨੂੰ ਅਸਥਿਰ ਕਰਨਾ ਸੀ। ਜਾਂਚ ਦੌਰਾਨ ਏਜੰਸੀ ਵੱਲੋਂ ਸੁਰਿੰਦਰ ਸਿੰਘ ਖ਼ਿਲਾਫ਼ ਲੁੱਕ ਆਊਟ ਸਰਕੂਲਰ (LOC) ਵੀ ਜਾਰੀ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੀ ਉਸ ਖ਼ਿਲਾਫ਼ ਪਹਿਲਾਂ ਤੋਂ ਕਈ ਅਪਰਾਧਿਕ ਮਾਮਲੇ ਦਰਜ ਹਨ।

ਮਾਮਲੇ ਵਿੱਚ ਹੁਣ ਤੱਕ 8 ਮੁਲਜ਼ਮ ਗ੍ਰਿਫ਼ਤਾਰ

ਸੁਰਿੰਦਰ ਸਿੰਘ ਉਰਫ਼ ਠੀਕਰੀਵਾਲ ਦੀ ਗ੍ਰਿਫ਼ਤਾਰੀ ਦੇ ਨਾਲ ਹੀ NIA ਇਸ ਮਾਮਲੇ ਵਿੱਚ ਹੁਣ ਤੱਕ ਕੁੱਲ 8 ਮੁਲਜ਼ਮਾਂ ਨੂੰ ਸਲਾਖ਼ਾਂ ਪਿੱਛੇ ਪਹੁੰਚਾ ਚੁੱਕੀ ਹੈ। ਜਾਂਚ ਏਜੰਸੀ ਵਿਦੇਸ਼ਾਂ ਵਿੱਚ ਲੁਕੇ ਬੈਠੇ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਵਿੱਚ ਜੁਟੀ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਫੰਡਿੰਗ ਅਤੇ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਬੁਨਿਆਦੀ ਢਾਂਚੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਡੂੰਘਾਈ ਨਾਲ ਜਾਂਚ ਜਾਰੀ ਹੈ।

Loading...
Unable to load recommendations.
Follow Us
Related Stories