AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ, ਪਾਕਿਸਤਾਨ ਨਾਲ ਜੁੜੇ ਤਾਰ

NIA ਨੇ ਪੰਜਾਬ ਦੇ ਸ਼ੰਭੂ ਅਤੇ ਰਾਜਪੁਰਾ ਰੇਲਵੇ ਸਟੇਸ਼ਨਾਂ ਵਿਚਕਾਰ ਰੇਲਵੇ ਟਰੈਕ 'ਤੇ ਹੋਏ ਧਮਾਕੇ ਦੇ ਮਾਮਲੇ (RC-28/2026/NIA/DLI) ਵਿੱਚ ਵੱਡੀ ਕਾਰਵਾਈ ਕਰਦਿਆਂ 6 ਮੁਲਜ਼ਮਾਂ ਖ਼ਿਲਾਫ਼ ਮੋਹਾਲੀ ਦੀ ਵਿਸ਼ੇਸ਼ ਐੱਨ.ਆਈ.ਏ. ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤਾ ਹੈ। 27 ਅਪ੍ਰੈਲ 2026 ਨੂੰ ਵਾਪਰੀ ਇਸ ਘਟਨਾ ਵਿੱਚ ਵਿਸਫੋਟਕ ਸਮੱਗਰੀ ਨੂੰ ਅਸੈਂਬਲ ਕਰਦੇ ਸਮੇਂ ਖ਼ਾਲਿਸਤਾਨੀ ਕਾਰਕੁੰਨ ਜਗਰੂਪ ਸਿੰਘ ਮੌਕੇ 'ਤੇ ਹੀ ਮਾਰਿਆ ਗਿਆ ਸੀ।

ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ, ਪਾਕਿਸਤਾਨ ਨਾਲ ਜੁੜੇ ਤਾਰ
amanpreet-kaur
| Published: 24 Oct 2026 21:10 PM IST
Share

NIA ਨੇ ਪੰਜਾਬ ਦੇ ਸ਼ੰਭੂ ਅਤੇ ਰਾਜਪੁਰਾ ਰੇਲਵੇ ਸਟੇਸ਼ਨਾਂ ਵਿਚਕਾਰ ਰੇਲਵੇ ਟਰੈਕ ‘ਤੇ ਹੋਏ ਧਮਾਕੇ ਦੇ ਮਾਮਲੇ (RC-28/2026/NIA/DLI) ਵਿੱਚ ਵੱਡੀ ਕਾਰਵਾਈ ਕਰਦਿਆਂ 6 ਮੁਲਜ਼ਮਾਂ ਖ਼ਿਲਾਫ਼ ਮੋਹਾਲੀ ਦੀ ਵਿਸ਼ੇਸ਼ ਐੱਨ.ਆਈ.ਏ. ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤਾ ਹੈ। 27 ਅਪ੍ਰੈਲ 2026 ਨੂੰ ਵਾਪਰੀ ਇਸ ਘਟਨਾ ਵਿੱਚ ਵਿਸਫੋਟਕ ਸਮੱਗਰੀ ਨੂੰ ਅਸੈਂਬਲ ਕਰਦੇ ਸਮੇਂ ਖ਼ਾਲਿਸਤਾਨੀ ਕਾਰਕੁੰਨ ਜਗਰੂਪ ਸਿੰਘ ਮੌਕੇ ‘ਤੇ ਹੀ ਮਾਰਿਆ ਗਿਆ ਸੀ।

ਜਾਂਚ ਏਜੰਸੀ ਵੱਲੋਂ ਮੋਹਾਲੀ ਸਥਿਤ ਵਿਸ਼ੇਸ਼ ਅਦਾਲਤ ਵਿੱਚ ਗੁਰਜਿੰਦਰ ਸਿੰਘ ਉਰਫ਼ ਬੇਅੰਤ ਬਾਬਾ, ਸਤਨਾਮ ਸਿੰਘ, ਪ੍ਰਦੀਪ ਸਿੰਘ ਉਰਫ਼ ਖ਼ਾਲਸਾ, ਕੁਲਵਿੰਦਰ ਸਿੰਘ ਉਰਫ਼ ਬੱਗਾ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਅਤੇ ਮਨਜੀਤ ਸਿੰਘ ਖ਼ਿਲਾਫ਼ ਚਾਰਜਸ਼ੀਟ ਪੇਸ਼ ਕੀਤੀ ਗਈ ਹੈ। ਐੱਨ.ਆਈ.ਏ. ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ (BNS), ਆਰਮਜ਼ ਐਕਟ, ਵਿਸਫੋਟਕ ਪਦਾਰਥ ਐਕਟ, ਰੇਲਵੇ ਐਕਟ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਰੋਕਥਾਮ ਐਕਟ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (UAPA) ਦੀਆਂ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਦੋਸ਼ ਆਇਦ ਕੀਤੇ ਹਨ।

ਪੰਜਾਬ ਦੀ ਸ਼ਾਂਤੀ ਭੰਗ ਕਰਨ ਅਤੇ ਦਹਿਸ਼ਤ ਫੈਲਾਉਣ ਦੀ ਸੀ ਵੱਡੀ ਸਾਜ਼ਿਸ਼

ਦਾਇਰ ਚਾਰਜਸ਼ੀਟ ਮੁਤਾਬਕ, ਇਹ ਸਾਰੇ ਮੁਲਜ਼ਮ ਉਸ ਡੂੰਘੀ ਸਾਜ਼ਿਸ਼ ਵਿੱਚ ਸ਼ਾਮਲ ਸਨ ਜਿਸ ਦੇ ਸਿੱਟੇ ਵਜੋਂ 27 ਅਪ੍ਰੈਲ 2026 ਨੂੰ ਸ਼ੰਭੂ ਅਤੇ ਰਾਜਪੁਰਾ ਵਿਚਕਾਰ ਡੈਡੀਕੇਟਿਡ ਫਰੇਟ ਕੋਰੀਡੋਰ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (DFCCIL) ਦੀ ਰੇਲਵੇ ਲਾਈਨ ‘ਤੇ ਕਿਲੋਮੀਟਰ ਨੰਬਰ 1174-5 ਲਾਗੇ ਜ਼ਬਰਦਸਤ ਧਮਾਕਾ ਕੀਤਾ ਗਿਆ ਸੀ। ਇਸ ਸਾਜ਼ਿਸ਼ ਦਾ ਮੁੱਖ ਮਕਸਦ ਪਾਬੰਦੀਸ਼ੁਦਾ ਅੱਤਵਾਦੀ ਜਥੇਬੰਦੀ ‘ਖ਼ਾਲਿਸਤਾਨ ਜ਼ਿੰਦਾਬਾਦ ਫੋਰਸ’ (KZF) ਦੀਆਂ ਦੇਸ਼ ਵਿਰੋਧੀ ਸਰਗਰਮੀਆਂ ਨੂੰ ਹੁਲਾਰਾ ਦੇਣਾ, ਆਪਸੀ ਭਾਈਚਾਰਕ ਸਾਂਝ ਨੂੰ ਢਾਹ ਲਾਉਣਾ ਅਤੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਵਿਗਾੜਨਾ ਸੀ। ਏਜੰਸੀ ਅਨੁਸਾਰ ਇਹ ਦਹਿਸ਼ਤੀ ਸਿੰਡੀਕੇਟ ਫੰਡ ਇਕੱਠੇ ਕਰਨ, ਵਿਸਫੋਟਕ ਅਤੇ ਗ਼ੈਰ-ਕਾਨੂੰਨੀ ਹਥਿਆਰ-ਅਸਲਾ ਜੁਟਾਉਣ, ਆਮ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਅਤੇ ਦੇਸ਼ ਦੀ ਪ੍ਰਭੂਸੱਤਾ, ਅਖੰਡਤਾ ਤੇ ਸੁਰੱਖਿਆ ਨੂੰ ਚੁਣੌਤੀ ਦੇਣ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਸੀ।

ਪਾਕਿਸਤਾਨ ਨਾਲ ਜੁੜੇ ਸਾਜ਼ਿਸ਼ ਦੇ ਤਾਰ

ਡੂੰਘਾਈ ਨਾਲ ਕੀਤੀ ਗਈ ਤਫ਼ਤੀਸ਼ ਦੌਰਾਨ ਐੱਨ.ਆਈ.ਏ. ਨੇ ਖ਼ੁਲਾਸਾ ਕੀਤਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਤੇ ਧਮਾਕੇ ਵਿੱਚ ਮਾਰੇ ਗਏ ਜਗਰੂਪ ਸਿੰਘ ਦਰਅਸਲ ਪਾਕਿਸਤਾਨ ਵਿੱਚ ਬੈਠੇ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਮੁਖੀ ਰਣਜੀਤ ਸਿੰਘ ਉਰਫ਼ ਨੀਟਾ ਵੱਲੋਂ ਰਚੀ ਗਈ ਸਾਜ਼ਿਸ਼ ਦਾ ਹਿੱਸਾ ਸਨ। ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਨੀਟਾ ਨੂੰ ਭਾਰਤ ਸਰਕਾਰ ਵੱਲੋਂ ਨਾਮਜ਼ਦ ਵਿਅਕਤੀਗਤ ਅੱਤਵਾਦੀ (DIT) ਐਲਾਨਿਆ ਹੋਇਆ ਹੈ। ਇਸ ਪੂਰੀ ਸਾਜ਼ਿਸ਼ ਦਾ ਮੁੱਖ ਟੀਚਾ ਖ਼ਾਲਿਸਤਾਨੀ ਵਿਚਾਰਧਾਰਾ ਨੂੰ ਹਵਾ ਦੇਣਾ ਅਤੇ ਦਹਿਸ਼ਤੀ ਸੰਗਠਨ ਦੇ ਨਾਪਾਕ ਮਨਸੂਬਿਆਂ ਨੂੰ ਅੱਗੇ ਵਧਾਉਣਾ ਸੀ।

ਕੌਮੀ ਜਾਂਚ ਏਜੰਸੀ ਨੇ ਸਪੱਸ਼ਟ ਕੀਤਾ ਹੈ ਕਿ ਇਸ ਪੂਰੇ ਨੈੱਟਵਰਕ ਦੇ ਹੋਰਨਾਂ ਸੰਪਰਕਾਂ, ਵਿਦੇਸ਼ੀ ਮਦਦ ਅਤੇ ਸਥਾਨਕ ਕੜੀਆਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਅਗਲੇਰੀ ਜਾਂਚ ਨਿਰੰਤਰ ਜਾਰੀ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...