AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ਼ੰਭੂ ਟਰੈਕ ਧਮਾਕਾ ਮਾਮਲਾ: ਮੁਲਜ਼ਮ ਦੇ ਪਰਿਵਾਰ ਦੇ DNA ਸੈਂਪਲ ਲਵੇਗੀ NIA, ਮੋਹਾਲੀ ਅਦਾਲਤ ‘ਚ ਪਹੁੰਚੀ ਏਜੰਸੀ

ਪੰਜਾਬ ਦੇ ਸ਼ੰਭੂ ਰੇਲਵੇ ਟਰੈਕ 'ਤੇ ਹੋਏ ਆਈਈਡੀ (IED) ਧਮਾਕੇ ਦੀ ਜਾਂਚ ਕਰ ਰਹੀ NIA ਨੇ ਹੁਣ ਇਸ ਮਾਮਲੇ ਦੇ ਮੁੱਖ ਮੁਲਜ਼ਮ ਜਗਰੂਪ ਸਿੰਘ ਉਰਫ਼ ਜੂਪਾ (ਵਾਸੀ ਤਰਨਤਾਰਨ) ਦੇ ਪਰਿਵਾਰਕ ਮੈਂਬਰਾਂ ਦੇ ਡੀਐੱਨਏ (DNA) ਨਮੂਨੇ ਲੈਣ ਦੀ ਪ੍ਰਕਿਰਿਆ ਆਰੰਭ ਦਿੱਤੀ ਹੈ। ਇਸ ਕਾਰਵਾਈ ਦਾ ਮੁੱਖ ਮੰਤਵ ਇਸ ਗੱਲ ਦੀ ਅਧਿਕਾਰਤ ਅਤੇ ਵਿਗਿਆਨਕ ਤੌਰ 'ਤੇ ਪੁਸ਼ਟੀ ਕਰਨਾ ਹੈ ਕਿ ਘਟਨਾ ਵਾਲੀ ਥਾਂ ਤੋਂ ਮਿਲੀਆਂ ਮਨੁੱਖੀ ਅਸਥੀਆਂ ਅਤੇ ਖ਼ੂਨ ਦੇ ਨਿਸ਼ਾਨ ਅਸਲ ਵਿੱਚ ਜਗਰੂਪ ਸਿੰਘ ਦੇ ਹੀ ਸਨ ਜਾਂ ਨਹੀਂ।

ਸ਼ੰਭੂ ਟਰੈਕ ਧਮਾਕਾ ਮਾਮਲਾ: ਮੁਲਜ਼ਮ ਦੇ ਪਰਿਵਾਰ ਦੇ DNA ਸੈਂਪਲ ਲਵੇਗੀ NIA, ਮੋਹਾਲੀ ਅਦਾਲਤ 'ਚ ਪਹੁੰਚੀ ਏਜੰਸੀ
File Photo
tv9-punjabi
| Published: 26 Aug 2026 15:37 PM IST
Share

ਪੰਜਾਬ ਦੇ ਸ਼ੰਭੂ ਰੇਲਵੇ ਟਰੈਕ ‘ਤੇ ਹੋਏ ਆਈਈਡੀ (IED) ਧਮਾਕੇ ਦੀ ਜਾਂਚ ਕਰ ਰਹੀ NIA ਨੇ ਹੁਣ ਇਸ ਮਾਮਲੇ ਦੇ ਮੁੱਖ ਮੁਲਜ਼ਮ ਜਗਰੂਪ ਸਿੰਘ ਉਰਫ਼ ਜੂਪਾ (ਵਾਸੀ ਤਰਨਤਾਰਨ) ਦੇ ਪਰਿਵਾਰਕ ਮੈਂਬਰਾਂ ਦੇ ਡੀਐੱਨਏ (DNA) ਨਮੂਨੇ ਲੈਣ ਦੀ ਪ੍ਰਕਿਰਿਆ ਆਰੰਭ ਦਿੱਤੀ ਹੈ। ਇਸ ਕਾਰਵਾਈ ਦਾ ਮੁੱਖ ਮੰਤਵ ਇਸ ਗੱਲ ਦੀ ਅਧਿਕਾਰਤ ਅਤੇ ਵਿਗਿਆਨਕ ਤੌਰ ‘ਤੇ ਪੁਸ਼ਟੀ ਕਰਨਾ ਹੈ ਕਿ ਘਟਨਾ ਵਾਲੀ ਥਾਂ ਤੋਂ ਮਿਲੀਆਂ ਮਨੁੱਖੀ ਅਸਥੀਆਂ ਅਤੇ ਖ਼ੂਨ ਦੇ ਨਿਸ਼ਾਨ ਅਸਲ ਵਿੱਚ ਜਗਰੂਪ ਸਿੰਘ ਦੇ ਹੀ ਸਨ ਜਾਂ ਨਹੀਂ।

ਇਸ ਸਬੰਧ ਵਿੱਚ ਐੱਨਆਈਏ ਵੱਲੋਂ ਜਗਰੂਪ ਸਿੰਘ ਦੀ ਮਾਤਾ ਬਲਵਿੰਦਰ ਕੌਰ ਅਤੇ ਭਰਾ ਸਤਨਾਮ ਸਿੰਘ ਦੇ ਡੀਐੱਨਏ ਸੈਂਪਲ ਇਕੱਤਰ ਕਰਨ ਦੀ ਪ੍ਰਵਾਨਗੀ ਲੈਣ ਲਈ ਮੋਹਾਲੀ ਸਥਿਤ ਵਿਸ਼ੇਸ਼ ਐੱਨਆਈਏ ਅਦਾਲਤ ਵਿੱਚ ਰਸਮੀ ਅਰਜ਼ੀ ਦਾਇਰ ਕੀਤੀ ਗਈ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਸਤੰਬਰ ਮਹੀਨੇ ਦੇ ਪਹਿਲੇ ਹਫ਼ਤੇ ਦੌਰਾਨ ਇਸ ਅਰਜ਼ੀ ‘ਤੇ ਸੁਣਵਾਈ ਹੋਵੇਗੀ, ਜਿਸ ਤੋਂ ਬਾਅਦ ਸੈਂਪਲਿੰਗ ਪ੍ਰਕਿਰਿਆ ਨੂੰ ਅੱਗੇ ਤੋਰਿਆ ਜਾਵੇਗਾ।

ਟੁਕੜਿਆਂ ਵਿੱਚ ਮਿਲੀ ਸੀ ਲਾਸ਼

ਜ਼ਿਕਰਯੋਗ ਹੈ ਕਿ 27 ਅਪ੍ਰੈਲ 2026 ਨੂੰ ਰਾਤ ਕਰੀਬ 8:23 ਤੋਂ 8:30 ਵਜੇ ਦੇ ਦਰਮਿਆਨ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਅਤੇ ਸ਼ੰਭੂ ਰੇਲਵੇ ਸਟੇਸ਼ਨਾਂ ਵਿਚਕਾਰ ‘ਡੈਡੀਕੇਟਿਡ ਫਰੇਟ ਕੋਰੀਡੋਰ’ ‘ਤੇ ਇੱਕ ਜ਼ਬਰਦਸਤ ਧਮਾਕਾ ਹੋਇਆ ਸੀ। ਹਾਲਾਂਕਿ, ਉਸ ਵੇਲੇ ਲੰਘ ਰਹੀ ਮਾਲਗੱਡੀ ਨੂੰ ਕੋਈ ਵੱਡਾ ਨੁਕਸਾਨ ਪਹੁੰਚਣ ਤੋਂ ਬਚਾਅ ਰਿਹਾ।

ਹਾਦਸੇ ਉਪਰੰਤ ਪੁਲਿਸ ਨੇ ਘਟਨਾ ਸਥਾਨ ਤੋਂ ਬਰਾਮਦ ਹੋਏ ਮੋਬਾਈਲ ਫ਼ੋਨ, ਸਿਮ ਕਾਰਡ, ਹੋਰ ਤਕਨੀਕੀ ਸਬੂਤਾਂ ਅਤੇ ਆਸ-ਪਾਸ ਦੇ ਸੀਸੀਟੀਵੀ (CCTV) ਫੁਟੇਜ ਦੇ ਆਧਾਰ ‘ਤੇ ਮ੍ਰਿਤਕ ਦੀ ਪਛਾਣ ਜਗਰੂਪ ਸਿੰਘ (ਵਾਸੀ ਪੰਜਵੜ, ਜ਼ਿਲ੍ਹਾ ਤਰਨਤਾਰਨ) ਵਜੋਂ ਕੀਤੀ ਸੀ। ਧਮਾਕੇ ਦੀ ਤੀਬਰਤਾ ਕਾਰਨ ਮੁਲਜ਼ਮ ਦਾ ਸਰੀਰ ਬੁਰੀ ਤਰ੍ਹਾਂ ਟੁਕੜੇ-ਟੁਕੜੇ ਹੋ ਕੇ ਖਿੱਲਰ ਗਿਆ ਸੀ। ਉਸ ਦੇ ਮੋਬਾਈਲ ਤੋਂ ਕੀਤੀਆਂ ਗਈਆਂ ਕਾਲਾਂ ਦੇ ਰਿਕਾਰਡ ਦੇ ਆਧਾਰ ‘ਤੇ ਹੀ ਪੁਲਿਸ ਨੇ ਇਸ ਸਾਜ਼ਿਸ਼ ਵਿੱਚ ਸ਼ਾਮਲ ਹੋਰਨਾਂ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਸੀ।

ਐੱਨਆਈਏ ਸੂਤਰਾਂ ਅਨੁਸਾਰ ਜੇਕਰ ਡੀਐੱਨਏ ਰਿਪੋਰਟ ਰਾਹੀਂ ਇਹ ਸਿੱਧ ਹੋ ਜਾਂਦਾ ਹੈ ਕਿ ਮ੍ਰਿਤਕ ਜਗਰੂਪ ਸਿੰਘ ਹੀ ਸੀ, ਤਾਂ ਉਸ ਖ਼ਿਲਾਫ਼ ਦਰਜ ਕੇਸ ਦੀ ਕਾਰਵਾਈ ਰਸਮੀ ਤੌਰ ‘ਤੇ ਨਬੇੜ ਦਿੱਤੀ ਜਾਵੇਗੀ। ਪਰ ਜੇਕਰ ਡੀਐੱਨਏ ਮੇਲ ਨਹੀਂ ਖਾਂਦਾ, ਤਾਂ ਜਾਂਚ ਏਜੰਸੀ ਇਸ ਮਾਮਲੇ ਨੂੰ ਨਵੇਂ ਸਿਰਿਓਂ ਘੋਖੇਗੀ।

ਪਾਕਿਸਤਾਨੀ ਏਜੰਸੀ ISI ਦੀ ਭੂਮਿਕਾ ਬੇਨਕਾਬ

ਐੱਨਆਈਏ ਦੀ ਹੁਣ ਤੱਕ ਦੀ ਤਫ਼ਤੀਸ਼ ਵਿੱਚ ਇਹ ਗੱਲ ਪੂਰੀ ਤਰ੍ਹਾਂ ਸਾਬਤ ਹੋ ਚੁੱਕੀ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਪਿੱਛੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ (ISI) ਅਤੇ ਮਲੇਸ਼ੀਆ ਵਿੱਚ ਬੈਠੇ ਦੇਸ਼-ਵਿਰੋਧੀ ਤੱਤ ਸ਼ਾਮਲ ਸਨ। ਇਸੇ ਸਿਲਸਿਲੇ ਵਿੱਚ ਮਲੇਸ਼ੀਆ ਤੋਂ ਡਿਪੋਰਟ ਕਰਵਾਏ ਗਏ ਦੋ ਮੁੱਖ ਮੁਲਜ਼ਮਾਂ ਮਨਜੀਤ ਸਿੰਘ (ਵਾਸੀ ਘਨੌਰ) ਅਤੇ ਗੁਰਵਿੰਦਰ ਸਿੰਘ (ਵਾਸੀ ਅੰਬਾਲਾ) ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

27 ਅਪ੍ਰੈਲ 2026 ਨੂੰ ਜਦੋਂ ਜੀਆਰਪੀ (GRP) ਪਟਿਆਲਾ ਪੁਲਿਸ ਨੂੰ ਸ਼ੰਭੂ-ਰਾਜਪੁਰਾ ਵਿਚਕਾਰ ਡੈਡੀਕੇਟਿਡ ਫਰੇਟ ਕੋਰੀਡੋਰ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (DFCCIL) ਦੇ ਟਰੈਕ ‘ਤੇ ਧਮਾਕੇ ਦੀ ਸੂਚਨਾ ਮਿਲੀ ਤਾਂ ਰੇਲਵੇ ਪੁਲਿਸ ਤੁਰੰਤ ਮੌਕੇ ‘ਤੇ ਪੁੱਜੀ। ਮੌਕੇ ‘ਤੇ ਪਾਇਆ ਗਿਆ ਕਿ ਧਮਾਕੇ ਕਾਰਨ ਰੇਲਵੇ ਟਰੈਕ ਦਾ ਇੱਕ ਸੀਮਿੰਟ ਸਲੀਪਰ ਬੁਰੀ ਤਰ੍ਹਾਂ ਟੁੱਟ ਚੁੱਕਾ ਸੀ।

ਟਰੈਕ ਦੇ ਨੇੜੇ ਲਗਭਗ 200 ਗਜ਼ ਦੇ ਘੇਰੇ ਵਿੱਚ ਇੱਕ ਵਿਅਕਤੀ ਦੀ ਬੁਰੀ ਤਰ੍ਹਾਂ ਛਿੱਲ-ਵਿੱਛਲ ਹੋਈ ਲੋਥ ਦੇ ਅੰਗ ਖਿੱਲਰੇ ਮਿਲੇ। ਜਾਂਚ ਅਧਿਕਾਰੀਆਂ ਅਨੁਸਾਰ ਸ਼ੱਕ ਹੈ ਕਿ ਇਹ ਵਿਅਕਤੀ ਟਰੈਕ ‘ਤੇ ਆਈਈਡੀ ਫਿੱਟ ਕਰਕੇ ਵੱਡਾ ਧਮਾਕਾ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਸਮੇਂ ਤੋਂ ਪਹਿਲਾਂ ਧਮਾਕਾ ਹੋਣ ਕਾਰਨ ਉਹ ਖ਼ੁਦ ਹੀ ਇਸ ਦੀ ਲਪੇਟ ਵਿੱਚ ਆ ਗਿਆ। ਘਟਨਾ ਮਗਰੋਂ ਰੇਲ ਆਵਾਜਾਈ ਨੂੰ ਕਈ ਘੰਟਿਆਂ ਲਈ ਰੋਕ ਦਿੱਤਾ ਗਿਆ ਸੀ।

ਗੰਭੀਰਤਾ ਨੂੰ ਦੇਖਦਿਆਂ ਕੇਂਦਰ ਨੇ NIA ਨੂੰ ਸੌਂਪੀ ਸੀ ਜਾਂਚ

ਇਸ ਮਾਮਲੇ ਵਿੱਚ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3 ਅਤੇ ਰੇਲਵੇ ਐਕਟ ਦੀ ਧਾਰਾ 150 ਤਹਿਤ ਕੇਸ ਦਰਜ ਕੀਤਾ ਗਿਆ ਸੀ। ਕੇਂਦਰ ਸਰਕਾਰ ਨੇ ਰੇਲਵੇ ਲਾਈਨ ‘ਤੇ ਹੋਏ ਇਸ ਧਮਾਕੇ ਨੂੰ ਰਾਸ਼ਟਰੀ ਸੁਰੱਖਿਆ ਅਤੇ ਜਨਤਕ ਜਾਨ-ਮਾਲ ਲਈ ਗੰਭੀਰ ਖ਼ਤਰਾ ਮੰਨਦਿਆਂ ਪੂਰੇ ਮਾਮਲੇ ਦੀ ਜਾਂਚ ਐੱਨਆਈਏ ਦੇ ਹਵਾਲੇ ਕਰਨ ਦੇ ਹੁਕਮ ਦਿੱਤੇ ਸਨ, ਤਾਂ ਜੋ ਇਸ ਪਿੱਛੇ ਚੱਲ ਰਹੇ ਅੰਤਰਰਾਸ਼ਟਰੀ ਅੱਤਵਾਦੀ ਨੈੱਟਵਰਕ ਦੀਆਂ ਜੜ੍ਹਾਂ ਤੱਕ ਪਹੁੰਚਿਆ ਜਾ ਸਕੇ।

Follow Us
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...