NIA ਨੇ ਖਾਲਿਸਤਾਨ ਟਾਈਗਰ ਫੋਰਸ ਦੀ ਫੰਡਿੰਗ, ਹਥਿਆਰਾਂ ਦੇ ਸਿਲਸਿਲੇ ਪੰਜਾਬ ਹਰਿਆਣਾ 'ਚ ਕੀਤੀ ਛਾਪੇਮਾਰੀ | NIA conducted a raid in Punjab Haryana. Punjabi news - TV9 Punjabi

NIA ਨੇ ਖਾਲਿਸਤਾਨ ਟਾਈਗਰ ਫੋਰਸ ਨੂੰ ਹੋ ਰਹੀ ਫੰਡਿੰਗ ਅਤੇ ਹਥਿਆਰਾਂ ਦੀ ਤਸਕਰੀ ਦੇ ਸਿਲਸਿਲੇ ਪੰਜਾਬ ਹਰਿਆਣਾ ‘ਚ ਕੀਤੀ ਛਾਪੇਮਾਰੀ

Updated On: 

06 Jun 2023 13:24 PM

ਕੇਂਦਰ ਸਰਕਾਰ ਦੇਸ਼ ਵਿਰੋਧੀ ਤਾਕਤਾਂ ਦੇ ਖਿਲਾਫ ਸਖਤੀ ਕਰ ਦਿੱਤੀ ਹੈ। ਇਸਦੇ ਤਹਿਤ ਐੱਨਆਈਏ ਨੇ ਪੰਜਾਬ ਹਰਿਆਣਾ ਵਿੱਚ ਖਾਲਿਸਤਾਨੀ ਸਮਰਥਕਾਂ ਦੇ ਟਿਕਾਣਿਆਂ ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਹਥਿਆਰਾਂ ਦੀ ਤਸਕਰੀ ਅਤੇ ਅੱਤਵਾਦੀ ਸੰਗਠਨਾਂ ਨੂੰ ਕੀਤੀ ਜਾ ਰਹੀ ਫਡਿੰਗ ਨੂੰ ਲੈ ਕੇ ਕੀਤੀ ਗਈ।

NIA ਨੇ ਖਾਲਿਸਤਾਨ ਟਾਈਗਰ ਫੋਰਸ ਨੂੰ ਹੋ ਰਹੀ ਫੰਡਿੰਗ ਅਤੇ ਹਥਿਆਰਾਂ ਦੀ ਤਸਕਰੀ ਦੇ ਸਿਲਸਿਲੇ ਪੰਜਾਬ ਹਰਿਆਣਾ ਚ ਕੀਤੀ ਛਾਪੇਮਾਰੀ
Follow Us On

ਪੰਜਾਬ ਨਿਊਜ। ਕੌਮੀ ਜਾਂਚ ਏਜੰਸੀ ਐੱਨਆਈਏ (NIA) ਨੇ ਪਾਬੰਦੀਸ਼ੁਦਾ ਅੱਤਵਾਦੀ ਸਮੂਹ ਖਾਲਿਸਤਾਨ ਟਾਈਗਰ ਫੋਰਸ (KTF) ਦੇ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਹੈ। ਏਜੰਸੀ ਨੇ ਪੰਜਾਬ ਵਿੱਚ 9 ਖਾਲਿਸਤਾਨੀਆਂ ਦੇ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਹੈ। ਇਸ ਤੋਂ ਇਲਾਵਾ ਹਰਿਆਣਾ ਵਿੱਚ ਏਜੰਸੀ ਨੇ ਇਹ ਛਾਪੇਮਾਰੀ ਕੀਤੀ ਹੈ। ਐੱਨਆਈਏ ਨੇ ਇਹ ਕਾਰਵਾਈ ਮਨੀ ਲਾਂਡਰਿੰਗ ਅਤੇ ਹਥਿਆਰਾਂ, ਗੋਲਾ ਬਾਰੂਦ ਅਤੇ ਵਿਸਫੋਟਕਾਂ ਦੀ ਤਸਕਰੀ ਨਾਲ ਸਬੰਧਤ ਅਪਰਾਧਿਕ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਦੇ ਲ਼ਈ ਕੀਤੀ ਹੈ।

ਜਾਣਕਾਰੀ ਮੁਤਾਬਕ ਐੱਨ. ਆਈ. ਏ. ਦੀ ਟੀਮ ਵੱਲੋਂ ਇਹ ਛਾਪੇਮਾਰੀ ਸ੍ਰੀ ਮੁਕਤਸਰ ਸਾਹਿਬ ‘ਚ ਮੰਗਲਵਾਰ ਸਵੇਰੇ ਕੀਤੀ ਗਈ। ਸੁਤਰਾਂ ਦੇ ਅਨੂਸਾਰ ਐੱਨਆਈਏ ਨੇ 20 ਮਈ ਨੂੰ ਇੰਦਰਾ ਗਾਂਧੀ (Indira Gandhi) ਏਅਰਪੋਟ ਪੰਜਾਬ ਦੇ ਰਹਿਣ ਵਾਲੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ ਜਿਨ੍ਹਾਂ ਲਿੰਕ ਕੈਨੇਡਾ ਹੈ। ਜਿਸ ਵਿੱਚ ਅੱਤਵਾਦੀ ਅਰਸ਼ਦੀਪ ਡੱਲਾ ਅਤੇ ਖਾਲਿਸਤਾਨੀ ਟਾਈਗਰ ਫੋਰਸ ਦਾ ਇੱਕ ਮੈਂਬਰ ਸ਼ਾਮਿਲ ਸੀ। ਐੱਨਆਈਏ ਦੀ ਕਾਰਵਾਈ ਹੋਣ ਤੋਂ ਪਹਿਲਾਂ ਇਨ੍ਹਾਂ ਨੂੰ ਮਨੀਲਾ ਤੋਂ ਡਿਪੋਰਟ ਕੀਤਾ ਸੀ।

ਰਾਸ਼ਟਰੀ ਜਾਂਚ ਏਜੰਸੀ ਨੇ ਮੁਕਤਸਰ ਸਾਹਿਬ ਦੇ ਅਬੋਹਰ (Abohar) ਬਾਈਪਾਸ ਨੇੜੇ ਰਹਿਣ ਵਾਲੇ ਇਕ ਵਿਅਕਤੀ ਦੇ ਘਰ ਛਾਪਾ ਮਾਰਿਆ। ਟੀਮ ਇਨ੍ਹਾਂ ਲੋਕਾਂ ਤੋਂ ਸਖਤੀ ਨਾਲ ਪੁੱਛਗਿੱਛ ਕਰੇਗੀ, ਜਿਸ ਵਿੱਚ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਫਿਲਹਾਲ ਐੱਨ. ਆਈ. ਏ. ਦੀ ਟੀਮ ਵੱਲੋਂ ਇਸ ਛਾਪੇਮਾਰੀ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕੋਈ ਜਾਣਕਾਰੀ ਕਿਸੇ ਨਾਲ ਵੀ ਸਾਂਝੀ ਨਹੀਂ ਕੀਤੀ ਗਈ ਹੈ।

‘ਪਹਿਲਾਂ ਵੀ 58 ਟਿਕਾਣਿਆਂ ‘ਤੇ ਕੀਤੀ ਗਈ ਸੀ ਛਾਪੇਮਾਰੀ’

ਇਸ ਤੋਂ ਪਹਿਲਾਂ ਕੁੱਝ ਸਮਾਂ ਪਹਿਲਾਂ ਵੀ ਐੱਨ.ਆਈ.ਏ. ਨੇ ਪੰਜਾਬ ‘ਚ ਅੱਤਵਾਦੀ, ਗੈਂਗਸਟਰ ਅਤੇ ਸਮੱਗਲਰ ਗਠਜੋੜ ਨੂੰ ਤੋੜਨ ਲਈ 58 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਇਸਦੇ ਤਹਿਤ ਬਠਿੰਡਾ ਅਤੇ ਮੁਕਤਸਰ ਵਿੱਚ ਦੋ ਨੌਜਵਾਨਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਸੀ।

ਕਈ ਦਸਤਾਵੇਜ ਕੀਤੇ ਸਨ ਜ਼ਬਤ

ਜਾਂਚ ਦੌਰਾਨ ਸੁਰੱਖਿਆ ਏਜੰਸੀ ਅਤੇ ਪੁਲਿਸ ਟੀਮਾਂ ਨੇ ਮੋਬਾਈਲ ਫ਼ੋਨ, ਇਲੈਕਟ੍ਰਾਨਿਕ ਉਪਕਰਨ ਅਤੇ ਕਈ ਜ਼ਰੂਰੀ ਦਸਤਾਵੇਜ਼ ਜ਼ਬਤ ਕੀਤੇ ਹਨ। ਕਾਰਵਾਈ ਦੌਰਾਨ ਅੱਤਵਾਦੀਆਂ, ਗੈਂਗਸਟਰਾਂ ਅਤੇ ਸਮੱਗਲਰਾਂ ਦੇ ਮਦਦਗਾਰਾਂ ਤੋਂ ਪੁੱਛਗਿੱਛ ਕੀਤੀ ਗਈ। ਉਸ ਨੂੰ ਵਿਦੇਸ਼ਾਂ ਤੋਂ ਮਿਲਣ ਵਾਲੀ ਫੰਡਿੰਗ ਬਾਰੇ ਪੁੱਛਿਆ ਗਿਆ। ਸਾਰੀ ਕਾਰਵਾਈ ਦੀ ਵੀਡੀਓਗ੍ਰਾਫੀ ਕੀਤੀ ਗਈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੁਰੱਖਿਆ ਏਜੰਸੀਆਂ ਦੀ ਕਾਰਵਾਈ ਜਾਰੀ ਰਹੇਗੀ।

ਜਾਂਚ ਏਸੰਜੀ ਨੇ ਮੰਗਿਆ ਸੀ ਜਾਇਦਾਦ ਦਾ ਰਿਕਾਰਡ

ਜਾਂਚ ਏਜੰਸੀ ਨੇ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਗੈਂਗਸਟਰਾਂ ਅਤੇ ਅੱਤਵਾਦੀਆਂ ਦੀਆਂ ਚੱਲ-ਅਚੱਲ ਜਾਇਦਾਦਾਂ ਦਾ ਰਿਕਾਰਡ ਮੰਗਿਆ ਹੈ। ਇਨ੍ਹਾਂ ਵਿੱਚੋਂ 12 ਗੈਂਗਸਟਰਾਂ ਦੀ ਫਿਰੋਜ਼ਪੁਰ ਵਿੱਚ ਜਾਇਦਾਦ ਹੈ। ਤਰਨਤਾਰਨ ਵਿੱਚ 11 ਅਤੇ ਅੰਮ੍ਰਿਤਸਰ ਵਿੱਚ 10 ਗੈਂਗਸਟਰਾਂ ਨੇ ਦੌਲਤ ਬਣਾਈ ਹੈ। ਇਸ ਤੋਂ ਇਲਾਵਾ ਕਪੂਰਥਲਾ, ਮੋਗਾ, ਮੋਹਾਲੀ, ਫਾਜ਼ਿਲਕਾ, ਮੁਕਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿਚ ਵੀ ਅਪਰਾਧੀਆਂ ਅਤੇ ਅੱਤਵਾਦੀਆਂ ਨੇ ਜਾਇਦਾਦਾਂ ਬਣਾਈਆਂ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version