ਪੰਜਾਬ ‘ਚ ਅੱਤਵਾਦੀ ਹਮਲੇ ਦਾ ਅਲਰਟ, NIA ਨੇ ਪੰਜਾਬ ਪੁਲਿਸ ਨੂੰ ਭੇਜੀ ਰਿਪੋਰਟ

Updated On: 

16 Dec 2024 12:05 PM

ਡੈੱਡ ਡ੍ਰੌਪ ਮਾਡਲ ਇੱਕ ਤਰ੍ਹਾਂ ਦੀ ਟਾਰਗੇਟ ਕਿਲਿੰਗ ਹੈ। ਇਸ ਵਿੱਚ ਕਿਸੇ ਇੱਕ ਵਿਅਕਤੀ, ਕਿਸੇ ਇਮਾਰਤ ਜਾਂ ਕਿਸੇ ਸੰਸਥਾ ਨੂੰ ਨਿਸ਼ਾਨਾ ਨਹੀਂ ਬਣਾਇਆ ਜਾਂਦਾ। ਮੁਲਜ਼ਮ ਪਹਿਲਾਂ ਆਪਣਾ ਨਿਸ਼ਾਨਾ ਚੁਣਦੇ ਹਨ ਅਤੇ ਫਿਰ ਵਾਰਦਾਤ ਨੂੰ ਅੰਜਾਮ ਦਿੰਦੇ ਹਨ। ਇਹ ਮਾਡਲ ਵਿਦੇਸ਼ ਤੋਂ ਹੈੱਡ ਕੀਤਾ ਜਾਂਦਾ ਹੈ।

ਪੰਜਾਬ ਚ ਅੱਤਵਾਦੀ ਹਮਲੇ ਦਾ ਅਲਰਟ, NIA ਨੇ ਪੰਜਾਬ ਪੁਲਿਸ ਨੂੰ ਭੇਜੀ ਰਿਪੋਰਟ
Follow Us On

ਰਾਸ਼ਟਰੀ ਸੁਰੱਖਿਆ ਏਜੰਸੀ (NIA) ਨੇ ਪੰਜਾਬ ਪੁਲਿਸ ਨਾਲ ਇੱਕ ਰਿਪੋਰਟ ਸਾਂਝੀ ਕੀਤੀ ਹੈ। ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਨੂੰ ਅੱਤਵਾਦੀ ਹਮਲਿਆਂ ਨਾਲ ਦਹਿਲਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਵਿੱਚ ਪਹਿਲਾ ਨਿਸ਼ਾਨਾ ਪੰਜਾਬ ਦੇ ਪੁਲਿਸ ਥਾਣੇ ਹੋਣਗੇ। ਕਿਉਂਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਰੀਬ ਪੰਜ ਥਾਣਿਆਂ ‘ਤੇ ਗ੍ਰਨੇਡ ਅਤੇ ਆਈਈਡੀ ਹਮਲੇ ਹੋ ਚੁੱਕੇ ਹਨ।

ਅਜਿਹੇ ਖ਼ਦਸੇ ਤੋਂ ਬਾਅਦ NIA ਪੰਜਾਬ ‘ਤੇ ਨਜ਼ਰ ਰੱਖ ਰਹੀ ਸੀ। ਇੱਕ ਮੀਡੀਆ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਖਾਲਿਸਤਾਨੀ ਅੱਤਵਾਦੀ 1984 ਵਿੱਚ ਵਰਤੇ ਗਏ ਡੈੱਡ ਡਰਾਪ ਮਾਡਲ ਦੀ ਤਰਜ਼ ‘ਤੇ ਹਮਲੇ ਕਰ ਰਹੇ ਹਨ। ਜਿਸ ਤੋਂ ਬਾਅਦ ਕੇਂਦਰੀ ਸੁਰੱਖਿਆ ਏਜੰਸੀਆਂ ਚੌਕਸ ਹਨ।

ਕੀ ਹੁੰਦਾ ਹੈ ਡੈੱਡ ਡ੍ਰੌਪ ਮਾਡਲ ?

ਡੈੱਡ ਡ੍ਰੌਪ ਮਾਡਲ ਇੱਕ ਤਰ੍ਹਾਂ ਦੀ ਟਾਰਗੇਟ ਕਿਲਿੰਗ ਹੈ। ਇਸ ਵਿੱਚ ਕਿਸੇ ਇੱਕ ਵਿਅਕਤੀ, ਕਿਸੇ ਇਮਾਰਤ ਜਾਂ ਕਿਸੇ ਸੰਸਥਾ ਨੂੰ ਨਿਸ਼ਾਨਾ ਨਹੀਂ ਬਣਾਇਆ ਜਾਂਦਾ। ਮੁਲਜ਼ਮ ਪਹਿਲਾਂ ਆਪਣਾ ਨਿਸ਼ਾਨਾ ਚੁਣਦੇ ਹਨ ਅਤੇ ਫਿਰ ਵਾਰਦਾਤ ਨੂੰ ਅੰਜਾਮ ਦਿੰਦੇ ਹਨ। ਇਹ ਮਾਡਲ ਵਿਦੇਸ਼ ਤੋਂ ਹੈੱਡ ਕੀਤਾ ਜਾਂਦਾ ਹੈ। ਨਾਲ ਹੀ, ਸਥਾਨਕ ਖੇਤਰ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਚੁਣਿਆ ਜਾਂਦਾ ਹੈ। ਜਿਸਨੂੰ ਰਸਤਿਆਂ ਦੀ ਚੰਗੀ ਜਾਣਕਾਰੀ ਹੋਵੇ ਅਤੇ ਉਹ ਸੰਸਥਾ ਨਾਲ ਜੁੜਨ ਲਈ ਤਿਆਰ ਹੋਵੇ।

ਕਈ ਡਿਵਾਇਸ ਵੀ ਬਰਾਮਦ

ਦਾਅਵਾ ਕੀਤਾ ਜਾ ਰਿਹਾ ਹੈ ਕਿ ਖਾਲਿਸਤਾਨ ਟਾਈਗਰ ਫੋਰਸ, ਬੱਬਰ ਖਾਲਸਾ ਇੰਟਰਨੈਸ਼ਨਲ ਅਤੇ ਹੋਰ ਅੱਤਵਾਦੀ ਸੰਗਠਨ ਚੀਨੀ ਯੰਤਰਾਂ ਦੀ ਵਰਤੋਂ ਕਰ ਰਹੇ ਹਨ। ਅਜਿਹਾ ਇਸ ਲਈ ਕਿਹਾ ਗਿਆ ਹੈ ਕਿਉਂਕਿ ਐਨਆਈਏ ਨੂੰ ਕੁਝ ਸ਼ੱਕੀ ਚੀਜ਼ਾਂ ਮਿਲੀਆਂ ਹਨ ਜੋ ਚੀਨੀ ਹਨ। ਬਰਾਮਦ ਕੀਤੀਆਂ ਗਈਆਂ ਸਾਰੀਆਂ ਵਸਤੂਆਂ ਦੀ ਵਰਤੋਂ ਅੱਤਵਾਦੀ ਸਾਜ਼ੋ-ਸਾਮਾਨ ਬਣਾਉਣ ਅਤੇ AI ਰਾਹੀਂ ਧਮਾਕੇ ਕਰਨ ਲਈ ਕੀਤੀ ਜਾ ਸਕਦੀ ਹੈ।

ਨਾਲ ਹੀ, ਇਹ ਉਹ ਉਪਕਰਣ ਹਨ ਜੋ ਦੇਸ਼ਾਂ ਦੀਆਂ ਫੌਜਾਂ ਦੁਆਰਾ ਵਰਤੇ ਜਾਂਦੇ ਹਨ। ਅਜਿਹੇ ‘ਚ ਏਜੰਸੀ ਦਾ ਮੰਨਣਾ ਹੈ ਕਿ ਉਕਤ ਅੱਤਵਾਦੀ ਪਾਕਿਸਤਾਨ ਦੀ ISI ਨਾਲ ਮਿਲ ਕੇ ਕੰਮ ਕਰ ਰਹੇ ਹਨ। ਤਾਂ ਕਿ ਪੰਜਾਬ ਨੂੰ ਕਿਸੇ ਤਰ੍ਹਾਂ ਦਹਿਲਾਇਆ ਜਾ ਸਕੇ।

ਚੰਡੀਗੜ੍ਹ ਚ ਵੀ ਹੋ ਚੁੱਕੀਆਂ ਨੇ ਕਈ ਘਟਨਾਵਾਂ

ਇਸ ਤੋਂ ਕੁੱਝ ਦਿਨ ਪਹਿਲਾਂ ਚੰਡੀਗੜ੍ਹ ਵਿੱਚ 2 ਕਲੱਬ ਦੇ ਬਾਹਰ ਵੀ ਧਮਾਕੇ ਕੀਤੇ ਗਏ ਸਨ। ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਇਸਦੀ ਜਾਂਚ ਕਰ ਰਹੀਆਂ ਹਨ।

Exit mobile version