ਪੰਜਾਬ ਦੇ ਕਈ ਸ਼ਹਿਰਾਂ ‘ਚ NIA ਦੀ ਰੇਡ, ਖਾਲਿਸਤਾਨੀ ਅੱਤਵਾਦੀਆਂ ਤੇ ਨਸ਼ਾ ਤਸਕਰਾਂ ਖਿਲਾਫ ਐਕਸ਼ਨ
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਹਰਿਆਣਾ ਅਤੇ ਪੰਜਾਬ ਵਿੱਚ ਖਾਲਿਸਤਾਨੀ ਅੱਤਵਾਦੀਆਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਅੱਜ ਸਵੇਰੇ 5 ਵਜੇ ਤੋਂ ਲੈ ਕੇ ਕਰੀਬ 10 ਵਜੇ ਤੱਕ ਜਾਰੀ ਰਹੀ। ਇਹ ਛਾਪੇਮਾਰੀ ਪੰਜਾਬ ਦੇ ਮੁਕਤਸਰ, ਬਠਿੰਡਾ ਅਤੇ ਮੋਗਾ ਵਿੱਚ ਕੀਤੀ ਗਈ ਅਤੇ ਪੰਜਾਬ ਦੀ ਸਰਹੱਦ ਨਾਲ ਲੱਗਦੇ ਹਰਿਆਣਾ ਦੇ ਡੱਬਵਾਲੀ ਖੇਤਰਾਂ ਵਿੱਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੰਜਾਬ ਦੇ ਕਈ ਸ਼ਹਿਰਾਂ ਵਿੱਚ ਤੜਕੇ ਤੋਂ ਹੀ NIA ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਬਠਿੰਡਾ, ਮੁਕਤਸਰ ਸਾਹਿਬ ਅਤੇ ਮਾਨਸਾ ਜਿਲ੍ਹੇ ਵਿੱਚ NIA ਦੀਆਂ ਟੀਮਾਂ ਵੱਲੋਂ ਵੱਡੇ ਪੱਧਰ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। NIA ਨੇ ਖਾਲਿਸਤਾਨੀ ਅੱਤਵਾਦੀਆਂ ਤੇ ਨਸ਼ਾ ਤਸਕਰਾਂ ਨੂੰ ਫੜਨ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ।
ਏਜੰਸੀ ਦੇ ਅਧਿਕਾਰੀਆਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦੀਆਂ ਟੀਮਾਂ ਵੀ ਭੇਜੀਆਂ ਗਈਆਂ ਸਨ। ਮਿਲੀ ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਸਬੰਧਾਂ ਕਾਰਨ ਕੀਤੀ ਗਈ ਹੈ। ਮਾਨਸਾ ਵਿੱਚ ਐਨਆਈਏ ਨੂੰ ਸ਼ੱਕ ਹੈ ਕਿ ਵਿਸ਼ਾਲ ਸਿੰਘ (ਪਟਿਆਲਾ ਜੇਲ੍ਹ ਵਿੱਚ ਬੰਦ) ਅਤੇ ਮੇਸ਼ੀ ਬਾਕਸਰ (ਸਾਬਕਾ ਖਿਡਾਰੀ) ਦੇ ਅੱਤਵਾਦੀ ਅਰਸ਼ ਡੱਲਾ ਅਤੇ ਸ਼ਹਿਰ ਵਿੱਚ ਨਸ਼ਾ ਤਸਕਰਾਂ ਨਾਲ ਸਬੰਧ ਹਨ।
ਬਠਿੰਡਾ ‘ਚ NIA ਨੇ ਪਿੰਡ ਕੋਠਾ ਗੁਰੂ ਦੇ ਰਹਿਣ ਵਾਲੇ ਸੰਦੀਪ ਸਿੰਘ ਢਿੱਲੋਂ, ਬੌਬੀ ਵਾਸੀ ਮੋੜ ਮੰਡੀ ਅਤੇ ਇੱਕ ਹੋਰ ਦੇ ਘਰ ਛਾਪਾ ਮਾਰਿਆ। ਇਹ ਛਾਪੇਮਾਰੀ ਮਲੋਟ ਰੋਡ ਬਾਈਪਾਸ ‘ਤੇ ਅਮਨਦੀਪ ਨਾਂ ਦੇ ਵਿਅਕਤੀ ਦੇ ਘਰ ਕੀਤੀ ਗਈ। ਅਮਨਦੀਪ ਨਾਭਾ ਜੇਲ੍ਹ ਵਿੱਚ ਬੰਦ ਹੈ।
VIDEO | NIA raids multiple locations in Punjab to nab drug traffickers. Visuals from #Chandigarh.#PunjabNews
(Full video available on PTI Videos – https://t.co/n147TvrpG7) pic.twitter.com/gaOsTfw53D
ਇਹ ਵੀ ਪੜ੍ਹੋ
— Press Trust of India (@PTI_News) December 11, 2024
ਡੱਬਵਾਲੀ ‘ਚ ਦੋ ਥਾਵਾਂ ‘ਤੇ ਛਾਪੇਮਾਰੀ
NIA ਨੇ ਡੱਬਵਾਲੀ ਸ਼ਹਿਰ ਅਤੇ ਪਿੰਡ ਲੋਹਗੜ੍ਹ ‘ਚ 2 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। NIA ਨੇ ਸਵੇਰੇ 8.30 ਵਜੇ ਤੱਕ ਇੱਥੇ ਜਾਂਚ ਕੀਤੀ। ਐਨਆਈਏ ਬਠਿੰਡਾ ਜੇਲ੍ਹ ਵਿੱਚ ਬੰਦ ਅਮਰ ਪ੍ਰਤਾਪ ਸਿੰਘ ਉਰਫ਼ ਰਾਜੂ ਦੇ ਪਿੰਡ ਲੋਹਗੜ੍ਹ ਦੇ ਘਰ ਪਹੁੰਚੀ ਸੀ। ਇੱਥੇ ਟੀਮ ਨੇ ਰਾਜੂ ਦੇ ਪਿਤਾ ਕੁਲਦੀਪ ਸਿੰਘ ਤੋਂ ਪੁੱਛਗਿੱਛ ਕੀਤੀ ਹੈ।
ਰਾਜੂ ਖ਼ਿਲਾਫ਼ ਐਨਡੀਪੀਐਸ ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਮਹਿਜ਼ ਇੱਕ ਮਹੀਨਾ ਪਹਿਲਾਂ ਉਸ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਹੁਣ ਉਹ ਜੇਲ੍ਹ ਵਿੱਚ ਹੈ। NIA ਨੇ ਦੂਜੀ ਛਾਪੇਮਾਰੀ ਡੱਬਵਾਲੀ ਸ਼ਹਿਰ ਦੀ ਧਾਰੀਵਾਲ ਕਲੋਨੀ ਵਿੱਚ ਕੀਤੀ ਹੈ। ਇਹ ਕਲੋਨੀ ਸਿਰਸਾ ਰੋਡ ‘ਤੇ ਪੈਂਦੀ ਹੈ। ਇੱਥੇ ਰਾਜੂ ਦੇ ਸਾਥੀ ਬਲਰਾਜ ਸਿੰਘ ਤੋਂ ਕੁਝ ਸਮਾਂ ਪੁੱਛਗਿੱਛ ਕੀਤੀ ਗਈ। ਬਲਰਾਜ ਨੂੰ ਪੁੱਛਿਆ ਗਿਆ ਕਿ ਉਹ ਰਾਜੂ ਨੂੰ ਕਦੋਂ ਤੋਂ ਅਤੇ ਕਿਵੇਂ ਜਾਣਦਾ ਹੈ। ਫਿਲਹਾਲ ਬਲਰਾਜ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਪਰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ।