ਪੰਜਾਬ-ਹਰਿਆਣਾ ‘ਚ 10 ਤੋਂ ਵੱਧ ਥਾਵਾਂ ਤੇ NIA ਦਾ ਛਾਪਾ, ਸੈਨ ਫਰਾਂਸਿਸਕੋ ‘ਚ ਭਾਰਤੀ ਕੌਂਸਲੇਟ ‘ਤੇ ਹਮਲੇ ਦਾ ਮਾਮਲਾ!

Updated On: 

22 Nov 2023 17:16 PM

ਇੱਕ ਦਿਨ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮਲਕ ਸਿੰਘ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਤੋਂ ਗ੍ਰਿਫ਼ਤਾਰ ਕੀਤਾ ਸੀ। 27 ਸਤੰਬਰ ਨੂੰ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਇਸ਼ਾਰੇ 'ਤੇ ਮਲਕ ਸਿੰਘ ਨੇ ਦਿੱਲੀ ISBT ਦੀਆਂ ਕੰਧਾਂ 'ਤੇ ਖਾਲਿਸਤਾਨ ਦੇ ਸਮਰਥਨ 'ਚ ਨਾਅਰੇ ਲਿਖੇ ਸਨ। ਇਸ ਤੋਂ ਇਲਾਵਾ ਪੰਨੂ ਨੇ ਉਸ ਨੂੰ ਕ੍ਰਿਕਟ ਵਰਲਡ ਕੱਪ ਦੇ ਫਾਈਨਲ ਮੈਚ ਤੋਂ ਪਹਿਲਾਂ ਦਿੱਲੀ ਏਅਰਪੋਰਟ ਸਮੇਤ ਕਈ ਹੋਰ ਥਾਵਾਂ 'ਤੇ ਖਾਲਿਸਤਾਨ ਦੇ ਸਮਰਥਨ 'ਚ ਨਾਅਰੇ ਲਿਖਣ ਦਾ ਕੰਮ ਦਿੱਤਾ ਸੀ।

ਪੰਜਾਬ-ਹਰਿਆਣਾ ਚ 10 ਤੋਂ ਵੱਧ ਥਾਵਾਂ ਤੇ NIA ਦਾ ਛਾਪਾ, ਸੈਨ ਫਰਾਂਸਿਸਕੋ ਚ ਭਾਰਤੀ ਕੌਂਸਲੇਟ ਤੇ ਹਮਲੇ ਦਾ ਮਾਮਲਾ!

Bengaluru Cafe Blast 'ਚ NIA ਦੀ ਚਾਰਜਸ਼ੀਟ 'ਚ ਵੱਡਾ ਖੁਲਾਸਾ

Follow Us On

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ‘ਚ 14 ਥਾਵਾਂ ‘ਤੇ ਛਾਪੇਮਾਰੀ ਕੀਤੀ। NIA ਦੇ ਛਾਪੇ ਨੂੰ ਸਾਨ ਫਰਾਂਸਿਸਕੋ ਸਥਿਤ ਭਾਰਤੀ ਵਣਜ ਦੂਤਘਰ ‘ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਕੀਤੇ ਗਏ ਹਮਲੇ ਨਾਲ ਜੋੜਿਆ ਜਾ ਰਿਹਾ ਹੈ।

ਪੰਜਾਬ ‘ਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਾਥੀ ਦੇ ਘਰ ਛਾਪਾ ਮਾਰਿਆ ਗਿਆ। ਹਰਿਆਣਾ ਦੇ ਕੁਰੂਕਸ਼ੇਤਰ ਸਥਿਤ ਮਿਠਾਈ ਦੀ ਦੁਕਾਨ ਦੇ ਮਾਲਕ ਦੇ ਘਰ ਜਾ ਕੇ ਜਾਂਚ ਕੀਤੀ ਗਈ। ਫਿਲਹਾਲ NIA ਵੱਲੋਂ ਛਾਪੇਮਾਰੀ ਸਬੰਧੀ ਕੋਈ ਰਸਮੀ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਖਾਲਿਸਤਾਨੀ ਫੰਡਿੰਗ ਦੇ ਸ਼ੱਕ ‘ਚ ਕੁਰੂਕਸ਼ੇਤਰ ਦੇ ਸਲਾਰਪੁਰ ਰੋਡ ‘ਤੇ ਛਾਪੇਮਾਰੀ ਕੀਤੀ ਗਈ। ਐਨਆਈਏ ਦੀ ਟੀਮ ਸਵੇਰੇ 6 ਵਜੇ ਇੱਥੇ ਇੱਕ ਸਵੀਟ ਹਾਊਸ ਵਿੱਚ ਆਈ ਅਤੇ ਮਾਲਕ ਤੋਂ 5 ਘੰਟੇ ਤੱਕ ਪੁੱਛਗਿੱਛ ਕੀਤੀ। ਜਿਸ ਤੋਂ ਬਾਅਦ ਟੀਮ ਦਿੱਲੀ ਪਰਤ ਗਈ।

ਮੋਗਾ ਦੇ ਪਿੰਡ ਚੜਿੱਕ ਪਹੁੰਚੀ NIA ਦੀ ਟੀਮ

ਮੋਗਾ ਦੇ ਚੜਿੱਕ ਦੇ ਪਿੰਡ ਝੰਡੇਵਾਲਾ ਵਿੱਚ ਬੁੱਧਵਾਰ ਸਵੇਰੇ NIA ਨੇ ਗੁਰਲਾਭ ਸਿੰਘ ਦੇ ਘਰ ਛਾਪਾ ਮਾਰਿਆ। ਐਨਆਈਏ ਦੇ ਨਾਲ ਮੋਗਾ ਪੁਲਿਸ ਵੀ ਮੌਜੂਦ ਹੈ। ਟੀਮ ਨੇ ਗੁਰਲਾਭ ਸਿੰਘ ਦੀ ਪਤਨੀ ਹਰਪ੍ਰੀਤ ਕੌਰ ਤੋਂ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ। ਹਰਪ੍ਰੀਤ ਕੌਰ ਮੁਤਾਬਕ ਉਸ ਦਾ ਪਤੀ ਪੰਜਾਬ ਦੇ ਹੱਕਾਂ ਦੀ ਗੱਲ ਕਰਦਾ ਹੈ। ਐਨਆਈਏ ਨੇ ਉਸ ਨੂੰ 24 ਨਵੰਬਰ ਨੂੰ ਚੰਡੀਗੜ੍ਹ ਬੁਲਾਇਆ ਹੈ।

ਗੁਰਦਾਸਪੁਰ ਵਿੱਚ ਵੀ NIA ਵੱਲੋਂ ਛਾਪੇਮਾਰੀ

ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਬਟਾਲਾ ਦੇ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਅਧੀਨ ਪੈਂਦੇ ਪਿੰਡ ਬੋਲੇਵਾਲ ਵਿਖੇ ਕਿਰਪਾਲ ਸਿੰਘ ਨਾਮ ਦੇ ਵਿਅਕਤੀ ਦੇ ਘਰ NIA ਦੀ ਰੇਡ ਕੀਤੀ ਜਾ ਰਹੀ ਹੈ। ਉਹ ਅੰਮ੍ਰਿਤਪਾਲ ਸਿੰਘ ਦਾ ਸਾਥੀ ਦੱਸਿਆ ਜਾ ਰਿਹਾ ਹੈ। NIA ਦੀ ਇਸ ਰੇਡ ਵਿੱਚ ਪੰਜਾਬ ਪੁਲਿਸ ਦੀ ਟੀਮ ਵੀ ਮੌਜੂਦ ਹੈ। ਇਹ ਛਾਪੇਮਾਰੀ ਸਵੇਰੇ ਤੋਂ ਹੀ ਕੀਤੀ ਜਾ ਰਹੀ ਹੈ।

ਖੰਨਾ ‘ਚ ਬੈਂਸ ਦੇ ਕਰੀਬੀ ਦੇ ਘਰ ਰੇਡ

ਲੁਧਿਆਣਾ ਦੇ ਖੰਨਾ ‘ਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਕਰੀਬੀ ਰਹੇ ਲੋਕ ਇਨਸਾਫ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਸੀਆਰ ਕੰਗ ਦੇ ਘਰ ਅਤੇ ਨਸ਼ਾ ਛੁਡਾਊ ਕੇਂਦਰ ‘ਤੇ ਛਾਪਾ ਮਾਰਿਆ ਗਿਆ। ਐਨਆਈਏ ਦੀ ਟੀਮ ਸਵੇਰੇ ਕਰੀਬ 6 ਵਜੇ ਪਿੰਡ ਬਾਹੋਮਾਜਰਾ ਵਿੱਚ ਸੀਆਰ ਕੰਗ ਦੇ ਘਰ ਪਹੁੰਚੀ।

ਉਥੇ ਕਰੀਬ 3 ਘੰਟੇ ਤੱਕ ਲੰਬੀ ਜਾਂਚ ਚੱਲਦੀ ਰਹੀ। ਕੰਗ ਦੇ ਵਿਦੇਸ਼ੀ ਸਬੰਧਾਂ ਦੀ ਜਾਂਚ ਕੀਤੀ ਗਈ। ਉਥੇ ਪੁੱਛਗਿੱਛ ਤੋਂ ਬਾਅਦ ਐਨਆਈਏ ਦੀ ਟੀਮ ਸੀਆਰ ਦੇ ਨਾਲ ਜੀਟੀ ਰੋਡ ਭੱਟੀਆਂ ਸਥਿਤ ਉਸਦੇ ਨਸ਼ਾ ਛੁਡਾਊ ਕੇਂਦਰ ਪਹੁੰਚੀ। ਇੱਥੇ ਵੀ ਕਰੀਬ ਅੱਧਾ ਘੰਟਾ ਜਾਂਚ ਚੱਲੀ। ਇਸ ਤੋਂ ਬਾਅਦ NIA ਦੀ ਟੀਮ ਰਵਾਨਾ ਹੋ ਗਈ।

Related Stories