ਪੰਜਾਬ ਅਤੇ ਹਰਿਆਣਾ 'ਚ NIA ਦਾ ਵੱਡਾ ਐਕਸ਼ਨ, ਗੈਂਗਸਟਰ ਹੈਰੀ ਮੌੜ ਦਾ ਘਰ ਕੀਤਾ ਸੀਲ | NIA raid in Punjab and Haryana Gangster Harry Maur house sealed Know in Punjabi Punjabi news - TV9 Punjabi

ਪੰਜਾਬ ਅਤੇ ਹਰਿਆਣਾ ‘ਚ NIA ਦਾ ਵੱਡਾ ਐਕਸ਼ਨ, ਗੈਂਗਸਟਰ ਹੈਰੀ ਮੌੜ ਦਾ ਘਰ ਕੀਤਾ ਸੀਲ

Updated On: 

11 Jan 2024 11:10 AM

ਪੰਜਾਬ 'ਚ NIA ਨੇ ਗੈਂਗਸਟਰ ਹੈਰੀ ਮੌਡ ਦੇ ਘਰ ਛਾਪਾ ਮਾਰਿਆ। ਉੱਥੇ ਹੀ ਫਿਰੋਜ਼ਪੁਰ ਵਿਖੇ 3 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ। NIA ਦੀ ਟੀਮ ਸੋਨੀਪਤ 'ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰਾਂ ਦੇ ਕਤਲ ਮਾਮਲੇ ਦੇ ਮੁੱਖ ਦੋਸ਼ੀ ਅੰਕਿਤ ਸੇਰਸਾ ਅਤੇ ਪ੍ਰਿਅਵਰਤ ਫੌਜੀ ਦੇ ਘਰ ਪਹੁੰਚੀ। ਇਸ ਤੋਂ ਪਹਿਲਾਂ ਵੀ NIA ਨੇ ਦੋਵਾਂ ਦੇ ਘਰਾਂ 'ਤੇ ਤਿੰਨ ਵਾਰ ਛਾਪੇਮਾਰੀ ਕੀਤੀ ਸੀ। ਇਸ ਤੋਂ ਇਲਾਵਾ ਸਥਾਨਕ ਪੁਲਿਸ ਵੀ ਕਈ ਪਿੰਡਾਂ ਵਿੱਚ ਲਗਾਤਾਰ ਗਸ਼ਤ ਕਰਦੀ ਰਹਿੰਦੀ ਹੈ।

ਪੰਜਾਬ ਅਤੇ ਹਰਿਆਣਾ ਚ NIA ਦਾ ਵੱਡਾ ਐਕਸ਼ਨ, ਗੈਂਗਸਟਰ ਹੈਰੀ ਮੌੜ ਦਾ ਘਰ ਕੀਤਾ ਸੀਲ

ਸੰਕੇਤਕ ਤਸਵੀਰ

Follow Us On

ਕੌਮੀ ਜਾਂਚ ਏਜੰਸੀ ਵੱਲੋਂ ਵੀਰਵਾਰ ਸਵੇਰੇ ਹਰਿਆਣਾ ਅਤੇ ਪੰਜਾਬ ਵਿੱਚ ਛਾਪੇਮਾਰੀ ਕੀਤੀ ਗਈ। NIA ਦੀ ਟੀਮ ਸੋਨੀਪਤ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰਾਂ ਦੇ ਕਤਲ ਮਾਮਲੇ ਦੇ ਮੁੱਖ ਦੋਸ਼ੀ ਅੰਕਿਤ ਸੇਰਸਾ ਅਤੇ ਪ੍ਰਿਅਵਰਤ ਫੌਜੀ ਦੇ ਘਰ ਪਹੁੰਚੀ। ਇੱਥੇ ਉਨ੍ਹਾਂ ਦੇ ਘਰ ਦੀ ਤਲਾਸ਼ੀ ਲਈ ਗਈ ਅਤੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਗਈ। ਪੰਜਾਬ ‘ਚ NIA ਨੇ ਗੈਂਗਸਟਰ ਹੈਰੀ ਮੌਡ ਦੇ ਘਰ ਛਾਪਾ ਮਾਰਿਆ। ਉੱਥੇ ਹੀ ਫਿਰੋਜ਼ਪੁਰ ਵਿਖੇ 3 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ।

NIA ਦੀ ਟੀਮ ਵੱਲੋਂ ਛਾਪੇਮਾਰੀ ਜਾਰੀ

ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰਨ ਵਾਲਾ ਸ਼ੂਟਰ ਅੰਕਿਤ ਸੋਨੀਪਤ ਦੇ ਪਿੰਡ ਸੇਰਸਾ ਦਾ ਵਸਨੀਕ ਹੈ ਅਤੇ ਪ੍ਰਿਆਵਰਤ ਫ਼ੌਜੀ ਪਿੰਡ ਗੜ੍ਹੀ ਸਿਸਾਣਾ ਦਾ ਰਹਿਣ ਵਾਲਾ ਹੈ। NIA ਦੀ ਟੀਮ ਸਵੇਰੇ 5 ਵਜੇ ਦੋਹਾਂ ਦੇ ਘਰ ਪਹੁੰਚੀ। ਐਨਆਈਏ ਅਧਿਕਾਰੀਆਂ ਨੇ ਸਥਾਨਕ ਪੁਲਿਸ ਨਾਲ ਮਿਲ ਕੇ ਦੋਵਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਸਵੇਰੇ ਕਰੀਬ 7 ਵਜੇ ਤੱਕ ਜਾਰੀ ਰਹੀ।

ਇਸ ਤੋਂ ਪਹਿਲਾਂ ਵੀ NIA ਨੇ ਦੋਵਾਂ ਦੇ ਘਰਾਂ ‘ਤੇ ਤਿੰਨ ਵਾਰ ਛਾਪੇਮਾਰੀ ਕੀਤੀ ਸੀ। ਇਸ ਤੋਂ ਇਲਾਵਾ ਸਥਾਨਕ ਪੁਲਿਸ ਵੀ ਇਨ੍ਹਾਂ ਪਿੰਡਾਂ ਵਿੱਚ ਲਗਾਤਾਰ ਗਸ਼ਤ ਕਰਦੀ ਰਹਿੰਦੀ ਹੈ। ਹਾਲਾਂਕਿ ਪਰਿਵਾਰਕ ਮੈਂਬਰ ਫਿਲਹਾਲ ਜਾਂਚ ਬਾਰੇ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹਨ।

ਫ਼ਿਰੋਜ਼ਪੁਰ ‘ਚ ਤਿੰਨ ਥਾਵਾਂ ‘ਤੇ ਛਾਪੇਮਾਰੀ

NIA ਵੱਲੋਂ ਫਿਰੋਜ਼ਪੁਰ ਦੇ ਬਾਬਾ ਰਾਮ ਲਾਲ ਨਗਰ ‘ਚ ਸੁਖਦੀਪ ਸਿੰਘ ਦੇ ਘਰ ਛਾਪਾ ਮਾਰਿਆ ਗਿਆ। ਸੁਖਦੀਪ ਸਿੰਘ ਦੀ ਪਤਨੀ ਨੇ ਦੱਸਿਆ ਕਿ NIA ਨਸ਼ੇ ਦੇ ਸਬੰਧ ‘ਚ ਘਰ ਦੀ ਤਲਾਸ਼ੀ ਲਈ ਗਈ। ਸੁਖਦੀਪ ਸਿੰਘ ਦੀ ਪਤਨੀ ਨੇ ਦੱਸਿਆ ਕਿ ਮੇਰੇ ਪਤੀ ਨੇ ਅਜਿਹਾ ਕੁਝ ਨਹੀਂ ਕੀਤਾ। ਉਸ ਨੇ ਕਿਹਾ ਕਿ ਮੇਰੇ ਪਤੀ ਪਹਿਲਾਂ ਇੱਕ ਪ੍ਰਾਈਵੇਟ ਬੱਸ ਵਿੱਚ ਚੈਕਰ ਵਜੋਂ ਕੰਮ ਕਰਦੇ ਸੀ ਪਰ ਹੁਣ ਉਹ ਕੰਮ ਨਹੀਂ ਕਰਦੇ ਉਨ੍ਹਾਂ ਨੇ ਅਜਿਹਾ ਕੁਝ ਨਹੀਂ ਕੀਤਾ ਹੈ।

Exit mobile version