ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

NIA ਕਰੇਗੀ Amritpal Singh ਦੇ ISI ਕੁਨੈਕਸ਼ਨ ਅਤੇ ਵਿਦੇਸ਼ੀ ਫੰਡਿੰਗ ਦੀ ਜਾਂਚ

Punjab Police ਵੱਲੋਂ ਦਿੱਤੀ ਗਈ ਜਾਣਕਾਰੀ ਵਿੱਚ ਦੱਸਿਆ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਵਿਦੇਸ਼ਾਂ ਤੋਂ 35 ਕਰੋੜ ਤੋਂ ਵੱਧ ਦੀ ਫੰਡਿੰਗ ਹੋਈ ਹੈ । ਇਹ ਫੰਡਿੰਗ ਕਿਸ਼ਤਾਂ ਵਿਚ ਕੀਤੀ ਗਈ ਹੈ।

NIA ਕਰੇਗੀ Amritpal Singh ਦੇ ISI ਕੁਨੈਕਸ਼ਨ ਅਤੇ ਵਿਦੇਸ਼ੀ ਫੰਡਿੰਗ ਦੀ ਜਾਂਚ
Where is Amritpal: ਕੀ ਦਿੱਲੀ ਵਿੱਚ ਹੈ ਅੰਮ੍ਰਿਤਪਾਲ? ਕੁਰੂਕਸ਼ੇਤਰ ਤੋਂ ਰੋਡਵੇਜ਼ ਦੀ ਬੱਸ ਵਿੱਚ ਬੈਠਿਆ, ਡਰਾਈਵਰ-ਕੰਡਕਟਰ ਤੋਂ ਪੁੱਛਗਿੱਛ
Follow Us
tv9-punjabi
| Updated On: 21 Mar 2023 14:25 PM

ਪੰਜਾਬ ਨਿਊਜ: ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ਦੇ ਮਾਮਲੇ ਤੇ ਹੁਣ ਨੈਸ਼ਨਲ ਇਨਵੈਸਟੀਗੇਸ਼ਨ ਏਜੇਂਸੀ (NIA ) ਦੀ ਵੀ ਐਂਟਰੀ ਹੋ ਗਈ ਹੈ । ਅੰਮ੍ਰਿਤਪਾਲ ਦੇ ਪਾਕਿਸਤਾਨੀ ਏਜੰਸੀ ਆਈਐਸਆਈ (IS) ਨਾਲ ਸੰਬਧਾਂ ਅਤੇ ਵਿਦੇਸ਼ੀ ਫੰਡਿੰਗ ਦੇ ਮਾਮਲਿਆਂ ਦੀ ਜਾਂਚ ਕਰੇਗੀ । ਐਨਆਈਏ ਦੀਆਂ 8 ਟੀਮਾਂ ਪੰਜਾਬ ਪਹੁੰਚ ਚੁੱਕੀਆਂ ਹਨ। ਜਾਣਕਾਰੀ ਮੁਤਾਬਕ, NIA ਅੰਮ੍ਰਿਤਸਰ, ਜਲੰਧਰ, ਤਰਨਤਾਰਨ ਅਤੇ ਗੁਰਦਾਸਪੁਰ ਵਿੱਚ ਅੰਮ੍ਰਿਤਪਾਲ ਅਤੇ ਉਸਦੇ ਸਮਰਥਕਾਂ ਦੀ ਪੂਰੀ ਜਾਣਕਾਰੀ ਜੁਟਾਏਗਾ ।

ਅਮ੍ਰਿਤਪਾਲ ਅਤੇ ਸਾਥੀਆਂ ਦੀ ਖੰਗਾਲੇਗੀ ਕੁੰਡਲੀ NIA

ਬੀਤੇ ਦਿਨ ਪੰਜਾਬ ਪੁਲਿਸ ਦੇ ਆਈ ਜੀ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ ਕੀਤਾ ਸੀ ਕਿ ਅਮ੍ਰਿਤਪਾਲ ਕੋਲ ਜੋ ਮਹਿੰਗੀਆਂ ਗੱਡਿਆ ਹਨ, ਉਨ੍ਹਾਂ ਨੂੰ ਦੂਜੇ ਲੋਕਾਂ ਦੇ ਨਾਂ ਤੇ ਖਰੀਦਿਆ ਗਇਆ ਸੀ ਅਤੇ ਇਨ੍ਹਾਂ ਗੱਡੀਆਂ ਲਈ ਉਸਨੂੰ ਵਿਦੇਸ਼ਾਂ ਤੋਂ ਫੰਡਿੰਗ ਹੋਈ ਹੈ । ਉਨ੍ਹਾਂ ਇਹ ਵੀ ਦੱਸਿਆ ਸੀ ਕਿ ਪੰਜਾਬ ਪੁਲਿਸ ਵਲੋਂ ਅਮ੍ਰਿਤਪਾਲ ਦੇ ਸਭ ਤੋਂ ਨੇੜਲੇ ਲੋਕਾਂ ਦੀ ਸੂਚੀ ਤਿਆਰ ਕੀਤੀ ਗਈ ਹੈ । ਇਸ ਸੂਚੀ ਵਿੱਚ ਤਕਰੀਬਨ 500 ਲੋਕਾਂ ਦੇ ਨਾਂ ਸ਼ਾਮਲ ਹਨ। ਇਨ੍ਹਾਂ ਸਾਰੇ ਲੋਕਾਂ ਨੂੰ ਏ ,ਬੀ, ਸੀ ਸ਼੍ਰੇਨੀਆਂ ਵਿੱਚ ਵੰਡਿਆ ਗਿਆ ਹੈ। ਐਨਆਈਏ ਹੁਣ ਇਨ੍ਹਾਂ ਸਾਰਿਆਂ ਕੋਲੋਂ ਡੁੰਘਾਈ ਨਾਲ ਪੁੱਛਗਿੱਛ ਕਰੇਗੀ।

ਸਰਕਾਰ ਨੇ ਹਾਈ ਕੋਰਟ ਨੂੰ ਦਿੱਤੀ ਜਾਣਕਾਰੀ

ਸਰਕਾਰ ਵੱਲੋਂ ਹਾਈ ਕੋਰਟ ਨੂੰ ਦਿੱਤੀ ਜਾਣਕਾਰੀ ਵਿੱਚ ਦੱਸਿਆ ਗਿਆ ਹੈ ਕਿ ਕਿ ਅਮ੍ਰਿਤਪਾਲ ਸਿੰਘ ਤੇ ਐੱਨਐਸਏ (National Security Act) ਲਗਾਇਆ ਗਿਆ ਹੈ। ਹਾਲਾਂਕਿ ਅਮ੍ਰਿਤਪਾਲ ਹਾਲੇ ਵੀ ਫਰਾਰ ਹੈ। ਸਰਕਾਰ ਨੇ ਇਹ ਵੀ ਦੱਸਿਆ ਹੈ ਕਿ ਹੁਣ ਤੱਕ ਅਮ੍ਰਿਤਪਾਲ ਸਿੰਘ ਦੇ ਜਿਨ੍ਹਾਂ ਸਾਥੀਆਂ ਤੇ ਐਨਐਸਏ ਲਗਾਇਆ ਗਿਆ ਹੈ , ਉਨ੍ਹਾਂ ਵਿੱਚ ਅੰਮ੍ਰਿਤਪਾਲ ਦਾ ਚਾਚਾ ਹਰਜੀਤ ਸਿੰਘ ਦਲਜੀਤ ਸਿੰਘ ਕਲਸੀ, ਬਸੰਤ ਸਿੰਘ, ਗੁਰਮੀਤ ਸਿੰਘ ਅਤੇ ਭਗਵੰਤ ਸਿੰਘ ਬਾਜੇਕੇ, ਸ਼ਾਮਲ ਹਨ। ਇਸ ਤੋਂ ਇਲਾਵਾ ਉਸਦੇ ਦੋ ਹੋਰ ਸਾਥੀ ਕੁਲਵੰਤ ਸਿੰਘ ਧਾਲੀਵਾਲ, ਗੁਰਿੰਦਰ ਪਾਲ ਨੂੰ ਵੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜਿਆ ਗਿਆ ਹੈ। ਸਰਕਾਰ ਨੇ ਹਾਈਕੋਰਟ ਨੂੰ ਭਰੋਸਾ ਦੁਆਇਆ ਕਿ ਅਮ੍ਰਿਤਪਾਲ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਮਾਮਲੇ ਤੇ ਚਾਰ ਦਿਨਾਂ ਬਾਅਦ ਮੁੜ ਤੋਂ ਸੁਣਵਾਈ ਹੋਵੇਗੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

21 ਦਿਨਾਂ ਦੀ ਮਿਲੀ ਫਰਲੋ... Sirsa ਆਸ਼ਰਮ ਵਿੱਚ ਰਹੇਗਾ ਰਾਮ ਰਹੀਮ
21 ਦਿਨਾਂ ਦੀ ਮਿਲੀ ਫਰਲੋ... Sirsa ਆਸ਼ਰਮ ਵਿੱਚ ਰਹੇਗਾ ਰਾਮ ਰਹੀਮ...
ਸਾਬਕਾ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਹਮਲਾ, ਕਿੰਨਾ ਹੋਇਆ ਨੁਕਸਾਨ ?
ਸਾਬਕਾ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਹਮਲਾ, ਕਿੰਨਾ ਹੋਇਆ ਨੁਕਸਾਨ ?...
ਲਾਰੈਂਸ-ਰੋਹਿਤ ਗੋਦਾਰਾ ਗੈਂਗ ਦੇ ਦੋ ਗੁਰਗੇ ਗ੍ਰਿਫ਼ਤਾਰ, ਪਿਸਤੌਲ ਤੇ ਸੱਤ ਕਾਰਤੂਸ ਬਰਾਮਦ
ਲਾਰੈਂਸ-ਰੋਹਿਤ ਗੋਦਾਰਾ ਗੈਂਗ ਦੇ ਦੋ ਗੁਰਗੇ ਗ੍ਰਿਫ਼ਤਾਰ, ਪਿਸਤੌਲ ਤੇ ਸੱਤ ਕਾਰਤੂਸ ਬਰਾਮਦ...
ਪੰਜਾਬ ਦੀ ਇੰਸਟਾਕਵੀਨ ਕਾਂਸਟੇਬਲ ਦਾ ਰਿਮਾਂਡ 2 ਦਿਨ ਵਧਿਆ, ਕੀ ਹੋਵੇਗਾ ਖੁਲਾਸਾ?
ਪੰਜਾਬ ਦੀ ਇੰਸਟਾਕਵੀਨ ਕਾਂਸਟੇਬਲ ਦਾ ਰਿਮਾਂਡ 2 ਦਿਨ ਵਧਿਆ, ਕੀ ਹੋਵੇਗਾ ਖੁਲਾਸਾ?...
Punjab: ਨਵਾਂਸ਼ਹਿਰ ਨੂੰ ਸਕੂਲ ਆਫ਼ ਐਮੀਨੈਂਸ ਮਿਲਣ 'ਤੇ ਵਿਦਿਆਰਥੀਆਂ ਦੀ ਕੀ ਹੈ ਰਾਏ?
Punjab: ਨਵਾਂਸ਼ਹਿਰ ਨੂੰ ਸਕੂਲ ਆਫ਼ ਐਮੀਨੈਂਸ ਮਿਲਣ 'ਤੇ ਵਿਦਿਆਰਥੀਆਂ ਦੀ ਕੀ ਹੈ ਰਾਏ?...
ਜਗਜੀਤ ਸਿੰਘ ਡੱਲੇਵਾਲ ਨੇ ਖਤਮ ਕੀਤਾ ਆਪਣਾ ਮਰਨ ਵਰਤ, ਹੁਣ ਉਨ੍ਹਾਂ ਦੀ ਕੀ ਯੋਜਨਾ ਹੈ? ਦੇਖੋ ਵੀਡੀਓ
ਜਗਜੀਤ ਸਿੰਘ ਡੱਲੇਵਾਲ ਨੇ ਖਤਮ ਕੀਤਾ ਆਪਣਾ ਮਰਨ ਵਰਤ, ਹੁਣ ਉਨ੍ਹਾਂ ਦੀ ਕੀ ਯੋਜਨਾ ਹੈ? ਦੇਖੋ ਵੀਡੀਓ...
PM ਮੋਦੀ ਨੇ ਰਾਮ ਸੇਤੂ ਦਾ ਵੀਡੀਓ ਕੀਤਾ ਸ਼ੇਅਰ, ਵੇਖੋ ਸ਼ਾਨਦਾਰ ਦ੍ਰਿਸ਼
PM ਮੋਦੀ ਨੇ ਰਾਮ ਸੇਤੂ ਦਾ ਵੀਡੀਓ ਕੀਤਾ ਸ਼ੇਅਰ, ਵੇਖੋ ਸ਼ਾਨਦਾਰ ਦ੍ਰਿਸ਼...
ਆਪ' ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਪਹੁੰਚੇ ਨਾਰੀ ਨਿਕੇਤਨ, ਦੇਖੋ Video
ਆਪ' ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਪਹੁੰਚੇ ਨਾਰੀ ਨਿਕੇਤਨ, ਦੇਖੋ Video...
ਟਰੰਪ ਦੇ ਟੈਰਿਫ ਤੇ ਰਾਘਵ ਚੱਢਾ ਨੇ ਘੇਰੀ ਮੋਦੀ ਸਰਕਾਰ, ਲੁਧਿਆਣੇ ਦਾ ਵੀ ਕੀਤਾ ਜ਼ਿਕਰ
ਟਰੰਪ ਦੇ ਟੈਰਿਫ ਤੇ ਰਾਘਵ ਚੱਢਾ ਨੇ ਘੇਰੀ ਮੋਦੀ ਸਰਕਾਰ, ਲੁਧਿਆਣੇ ਦਾ ਵੀ ਕੀਤਾ ਜ਼ਿਕਰ...