ਪੰਜਾਬ ਦੀਆਂ 5 ਨਗਰ ਨਿਗਮਾਂ ‘ਚ ਅੱਜ ਵੋਟਿੰਗ, 3 ਮੇਅਰ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ‘ਆਪ’-ਭਾਜਪਾ ‘ਚ ਸ਼ਾਮਲ
Nagar Nigam Election: ਪਟੀਸ਼ਨਕਰਤਾ ਨੇ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਸੀ। ਇਸ ਵਿੱਚ ਬਾਘਾ ਪੁਰਾਣਾ, ਮਾਛੀਵਾੜਾ ਅਤੇ ਪਟਿਆਲਾ ਸਮੇਤ ਕਈ ਥਾਵਾਂ ਤੋਂ ਵੀਡੀਓ ਸਮੇਤ ਤੱਥ ਪੇਸ਼ ਕੀਤੇ ਗਏ। ਦੱਸਿਆ ਗਿਆ ਕਿ ਪੁਲਿਸ ਦੀ ਮੌਜੂਦਗੀ ਚ ਕਈ ਥਾਵਾਂ ਤੇ ਉਮੀਦਵਾਰਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ
ਪੰਜਾਬ ਦੀਆਂ 5 ਨਗਰ ਨਿਗਮਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਨ੍ਹਾਂ ਵਿੱਚ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਫਗਵਾੜਾ ਸ਼ਾਮਲ ਹਨ। 44 ਨਗਰ ਕੌਂਸਲਾਂ ਵਿੱਚ ਵੀ ਵੋਟਿੰਗ ਹੋਵੇਗੀ। ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 4 ਵਜੇ ਤੱਕ ਚੱਲੇਗੀ। ਨਗਰ ਨਿਗਮਾਂ ਦੇ 368 ਵਾਰਡਾਂ ਅਤੇ ਨਗਰ ਕੌਂਸਲਾਂ ਦੇ 598 ਵਾਰਡਾਂ ਵਿੱਚ ਵੋਟਾਂ ਪਾਉਣ ਲਈ 1609 ਪੋਲਿੰਗ ਕੇਂਦਰ ਬਣਾਏ ਗਏ ਹਨ, ਜਿਨ੍ਹਾਂ ਵਿੱਚ 3809 ਪੋਲਿੰਗ ਬੂਥ ਹਨ।
ਵੋਟਿੰਗ ਖਤਮ ਹੁੰਦੇ ਹੀ ਗਿਣਤੀ ਹੋਵੇਗੀ ਅਤੇ ਨਤੀਜੇ ਐਲਾਨ ਦਿੱਤੇ ਜਾਣਗੇ। ਜਿਨ੍ਹਾਂ ਨਿਗਮਾਂ ‘ਚ ਵੋਟਿੰਗ ਹੋ ਰਹੀ ਹੈ, ਉਨ੍ਹਾਂ ‘ਚ ਕਾਂਗਰਸ ਦੇ 4 ਅਤੇ ਭਾਜਪਾ ਦੇ 1 ਮੇਅਰ ਸਨ। ਹਾਲਾਂਕਿ ਹੁਣ ਦੋ ਮੇਅਰ ਕਾਂਗਰਸ ਛੱਡ ਕੇ ਆਪ ਵਿੱਚ ਸ਼ਾਮਲ ਹੋ ਗਏ ਹਨ ਅਤੇ ਕਾਂਗਰਸ ਵਿੱਚੋਂ ਇੱਕ ਭਾਜਪਾ ਵਿੱਚ ਸ਼ਾਮਲ ਹੋ ਗਿਆ ਹੈ।
ਹਰ ਬੂਥ ਦੀ ਹੋਵੇਗੀ ਵੀਡੀਓਗ੍ਰਾਫੀ
ਵੋਟਿੰਗ ਦੌਰਾਨ ਸੁਰੱਖਿਆ ਲਈ 21,500 ਪੁਲਿਸ ਅਤੇ ਹੋਮ ਗਾਰਡ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਹਰ ਪੋਲਿੰਗ ਬੂਥ ਦੀ ਵੀਡੀਓਗ੍ਰਾਫੀ ਹੋਵੇਗੀ। ਵੋਟਿੰਗ ਅਤੇ ਗਿਣਤੀ ਲਈ 23 ਹਜ਼ਾਰ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਜੋ ਪੋਲਿੰਗ ਅਫ਼ਸਰ ਤੋਂ ਲੈ ਕੇ ਰਿਟਰਨਿੰਗ ਅਫ਼ਸਰ ਤੱਕ ਦੀਆਂ ਜ਼ਿੰਮੇਵਾਰੀਆਂ ਨਿਭਾਉਣਗੇ। 32 ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਨੂੰ ਚੋਣ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਹਾਈਕੋਰਟ ਚ ਪਹੁੰਚੀ ਸੀ ਭਾਜਪਾ
ਇਸ ਸਬੰਧੀ ਭਾਜਪਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਸੀ ਕਿ ਜਿਸ ਤਰ੍ਹਾਂ ਪੰਚਾਇਤੀ ਚੋਣਾਂ ਦੌਰਾਨ ਗੁੰਡਾਗਰਦੀ ਹੋਈ ਸੀ, ਉਸੇ ਤਰ੍ਹਾਂ ਨਗਰ ਨਿਗਮ ਚੋਣਾਂ ਦੌਰਾਨ ਵੀ ਅਜਿਹਾ ਹੀ ਹੋਵੇਗਾ। ਉਸ ਸਮੇਂ ਅਦਾਲਤ ਨੇ ਚੋਣ ਕਮਿਸ਼ਨ ਨੂੰ ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ।
ਲੋਕਾਂ ਨੂੰ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਇਜਾਜ਼ਤ ਵੀ ਨਹੀਂ ਦਿੱਤੀ ਗਈ। ਪਟੀਸ਼ਨਕਰਤਾ ਨੇ ਰਾਜ ਵਿੱਚ ਕਈ ਥਾਵਾਂ ਤੇ ਨਾਮਜ਼ਦਗੀ ਦੌਰਾਨ ਤੰਗ ਪ੍ਰੇਸ਼ਾਨ ਕਰਨ ਦੇ ਵੀਡੀਓ ਅਤੇ ਹੋਰ ਰਿਕਾਰਡ ਹਾਈ ਕੋਰਟ ਵਿੱਚ ਜਮ੍ਹਾਂ ਕਰਵਾਏ ਸਨ।
ਇਹ ਵੀ ਪੜ੍ਹੋ
ਇਸ ਤੋਂ ਬਾਅਦ ਪਟੀਸ਼ਨਕਰਤਾ ਨੇ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਸੀ। ਇਸ ਵਿੱਚ ਬਾਘਾ ਪੁਰਾਣਾ, ਮਾਛੀਵਾੜਾ ਅਤੇ ਪਟਿਆਲਾ ਸਮੇਤ ਕਈ ਥਾਵਾਂ ਤੋਂ ਵੀਡੀਓ ਸਮੇਤ ਤੱਥ ਪੇਸ਼ ਕੀਤੇ ਗਏ। ਦੱਸਿਆ ਗਿਆ ਕਿ ਪੁਲਿਸ ਦੀ ਮੌਜੂਦਗੀ ਚ ਕਈ ਥਾਵਾਂ ਤੇ ਤੰਗ ਪ੍ਰੇਸ਼ਾਨ ਕੀਤਾ ਗਿਆ