AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ, ਮੁਲਜ਼ਮ ਫਰਾਰ; ਰੱਖੜ ਪੁੰਨਿਆ ਮੇਲੇ ਦੌਰਾਨ ਹੋਈ ਵਾਰਦਾਤ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਰਾਜਾ ਸਿੰਘ ਦੀ ਲਾਸ਼ ਬਾਬਾ ਬਕਾਲਾ ਸਿਵਲ ਹਸਪਤਾਲ ਦੇ ਪਿੱਛੇ ਇੱਕ ਸੁੰਨਸਾਨ ਥਾਂ ਤੋਂ ਬਰਾਮਦ ਹੋਈ। ਪੁਲਿਸ ਮੁਤਾਬਕ ਮ੍ਰਿਤਕ ਦੇ ਸਰੀਰ ਤੇ ਗੋਲੀਆਂ ਲੱਗਣ ਦੇ ਦੋ ਨਿਸ਼ਾਨ ਮਿਲੇ ਹਨ। ਲਾਸ਼ ਮਿਲਣ ਤੋਂ ਬਾਅਦ ਪੁਲਿਸ ਨੇ ਪਰਿਵਾਰ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮ੍ਰਿਤਕ ਦੇ ਮਾਤਾ-ਪਿਤਾ ਸਮੇਤ ਪਰਿਵਾਰਕ ਮੈਂਬਰ ਮੌਕੇ ਤੇ ਪਹੁੰਚੇ ਅਤੇ ਲਾਸ਼ ਦੀ ਪਛਾਣ ਕੀਤੀ।

ਬਾਬਾ ਬਕਾਲਾ ਸਾਹਿਬ 'ਚ ਨਿਹੰਗ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ, ਮੁਲਜ਼ਮ ਫਰਾਰ; ਰੱਖੜ ਪੁੰਨਿਆ ਮੇਲੇ ਦੌਰਾਨ ਹੋਈ ਵਾਰਦਾਤ
lalit-sharma
| Updated On: 29 Aug 2026 14:38 PM IST
Share

ਬਾਬਾ ਬਕਾਲਾ ਸਾਹਿਬ ਵਿਖੇ ਚੱਲ ਰਹੇ ਪ੍ਰਸਿੱਧ ਰੱਖੜ ਪੁੰਨਿਆ ਮੇਲੇ ਦੌਰਾਨ ਸ਼ੁੱਕਰਵਾਰ ਦੇਰ ਰਾਤ ਇੱਕ ਨਿਹੰਗ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮ੍ਰਿਤਕ ਦੀ ਪਛਾਣ ਪਿੰਡ ਮਿਗਲਾਣੀ ਵਾਸੀ ਸਰਬਜੀਤ ਸਿੰਘ ਦੇ ਪੁੱਤਰ ਰਾਜਾ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਵਾਰਦਾਤ ਤੋਂ ਬਾਅਦ ਮੁਲਜ਼ਮ ਫਰਾਰ

ਜਾਣਕਾਰੀ ਅਨੁਸਾਰ ਰਾਜਾ ਸਿੰਘ ਨਿਹੰਗ ਸਿੰਘ ਦੇ ਰੂਪ ਵਿੱਚ ਰੱਖੜ ਪੁੰਨਿਆ ਮੇਲੇ ਵਿੱਚ ਸ਼ਾਮਲ ਹੋਣ ਲਈ ਬਾਬਾ ਬਕਾਲਾ ਸਾਹਿਬ ਪਹੁੰਚਿਆ ਸੀ। ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਉਸ ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਰਾਜਾ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਰਾਜਾ ਸਿੰਘ ਦੀ ਲਾਸ਼ ਬਾਬਾ ਬਕਾਲਾ ਸਿਵਲ ਹਸਪਤਾਲ ਦੇ ਪਿੱਛੇ ਇੱਕ ਸੁੰਨਸਾਨ ਥਾਂ ਤੋਂ ਬਰਾਮਦ ਹੋਈ। ਪੁਲਿਸ ਮੁਤਾਬਕ ਮ੍ਰਿਤਕ ਦੇ ਸਰੀਰ ਤੇ ਗੋਲੀਆਂ ਲੱਗਣ ਦੇ ਦੋ ਨਿਸ਼ਾਨ ਮਿਲੇ ਹਨ। ਲਾਸ਼ ਮਿਲਣ ਤੋਂ ਬਾਅਦ ਪੁਲਿਸ ਨੇ ਪਰਿਵਾਰ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮ੍ਰਿਤਕ ਦੇ ਮਾਤਾ-ਪਿਤਾ ਸਮੇਤ ਪਰਿਵਾਰਕ ਮੈਂਬਰ ਮੌਕੇ ਤੇ ਪਹੁੰਚੇ ਅਤੇ ਲਾਸ਼ ਦੀ ਪਛਾਣ ਕੀਤੀ।

ਪੁਰਾਣੀ ਰੰਜਿਸ਼ ਸਣੇ ਕਈ ਪਹਿਲੂਆਂ ਤੋਂ ਜਾਂਚ

ਪੁਲਿਸ ਵੱਲੋਂ ਫਿਲਹਾਲ ਹੱਤਿਆ ਦੇ ਕਾਰਨਾਂ ਨੂੰ ਲੈ ਕੇ ਕਈ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਦੌਰਾਨ ਪੁਰਾਣੀ ਰੰਜਿਸ਼ ਜਾਂ ਕਿਸੇ ਵਿਵਾਦ ਨੂੰ ਹੱਤਿਆ ਦਾ ਕਾਰਨ ਮੰਨ ਕੇ ਵੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੱਤਿਆ ਦੇ ਅਸਲ ਕਾਰਨ ਅਤੇ ਮੁਲਜ਼ਮਾਂ ਦੀ ਪਛਾਣ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗੀ।

ਮ੍ਰਿਤਕ ਦੇ ਪਰਿਵਾਰ ਵੱਲੋਂ ਪੁਲਿਸ ਨੂੰ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਸੀ ਕਿ ਰਾਜਾ ਸਿੰਘ ਦਾ ਕਿਸੇ ਨਾਲ ਕੋਈ ਵਿਵਾਦ ਚੱਲ ਰਿਹਾ ਸੀ। ਪਰਿਵਾਰ ਨੇ ਦੱਸਿਆ ਕਿ ਰਾਜਾ ਸਿੰਘ ਮੇਲੇ ਵਿੱਚ ਆਇਆ ਸੀ ਅਤੇ ਇਸ ਤੋਂ ਬਾਅਦ ਉਸ ਦੀ ਹੱਤਿਆ ਦੀ ਸੂਚਨਾ ਮਿਲੀ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਘਟਨਾ ਸਬੰਧੀ ਕੋਈ ਸਪੱਸ਼ਟ ਜਾਣਕਾਰੀ ਨਹੀਂ ਹੈ।

ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ

ਬਾਬਾ ਬਕਾਲਾ ਚੌਕੀ ਇੰਚਾਰਜ ਵਿਕਰਮ ਸਿੰਘ ਨੇ ਦੱਸਿਆ ਕਿ ਰੱਖੜ ਪੁੰਨਿਆ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚੇ ਹੋਏ ਹਨ। ਇਸੇ ਦੌਰਾਨ ਪਿੰਡ ਮਿਗਲਾਣੀ ਵਾਸੀ ਰਾਜਾ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮਾਮਲੇ ਵਿੱਚ ਕੇਸ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਦੀਆਂ ਕਈ ਟੀਮਾਂ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਘਟਨਾ ਸਥਾਨ ਤੋਂ ਵੀ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਚੌਕੀ ਇੰਚਾਰਜ ਨੇ ਕਿਹਾ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਫਿਲਹਾਲ ਪੁਲਿਸ ਹਮਲਾਵਰਾਂ ਦੀ ਪਛਾਣ ਕਰਨ ਅਤੇ ਹੱਤਿਆ ਦੇ ਕਾਰਨਾਂ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ। ਮੇਲੇ ਦੌਰਾਨ ਵਾਪਰੀ ਇਸ ਵਾਰਦਾਤ ਨੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।

Follow Us
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...