AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਗਰੀਬ ਪਰਿਵਾਰ ਦੀ ਮਦਦ ਲਈ ਐਸਐਸਪੀ ਦਫ਼ਤਰ ਦੇ ਬਾਹਰ ਨਿਹੰਗਾਂ ਸਿੰਘਾਂ ਦਾ ਵਿਰੋਧ ਪ੍ਰਦਰਸ਼ਨ

Nihang Singhs protest : ਅੱਜ ਜਲੰਧਰ ਦਿਹਾਤੀ ਦੇ ਪੁਲਿਸ ਦਫ਼ਤਰ ਦੇ ਬਾਹਰ ਨਿਹੰਗ ਜਥੇਬੰਦਿਆਂ ਨੇ ਧਰਨਾ ਪ੍ਰਦਰਸ਼ਨ ਕੀਤਾ। ਜਿਸ ਕਾਰਨ ਸਥਿਤੀ ਬਹੁਤ ਤਣਾਅਪੁਰਨ ਬਣ ਗਈ। ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਨਿਹੰਗਾ ਨੂੰ ਸਮਝਾਇਆ ਅਤੇ ਧਰਨਾ ਪ੍ਰਦਰਸ਼ਨ ਖ਼ਤਮ ਕਰਨ ਦੀ ਅਪੀਲ ਕੀਤੀ।

ਗਰੀਬ ਪਰਿਵਾਰ ਦੀ ਮਦਦ ਲਈ ਐਸਐਸਪੀ ਦਫ਼ਤਰ ਦੇ ਬਾਹਰ ਨਿਹੰਗਾਂ ਸਿੰਘਾਂ ਦਾ ਵਿਰੋਧ ਪ੍ਰਦਰਸ਼ਨ
davinder-kumar-jalandhar
| Published: 02 May 2025 19:04 PM IST

ਅੱਜ ਪੰਜਾਬ ਦੇ ਜਲੰਧਰ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਨਿਹੰਗ ਸਿੰਘਾਂ ਵੱਲੋਂ ਇੱਕ ਵਿਰੋਧ ਪ੍ਰਦਰਸ਼ਨ ਕੀਤਾ ਗਿਆ । ਇਸ ਦੌਰਾਨ ਪੁਲਿਸ ਵੱਲੋਂ ਦਫ਼ਤਰ ਦੇ ਗੇਟ ਬੰਦ ਕਰ ਦਿੱਤੇ ਗਏ। ਇਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਦਫ਼ਤਰ ਦੇ ਬਾਹਰ ਇਕੱਠੇ ਹੋਏ ਅਤੇ ਜਥੇਦਾਰ ਵਿਰੁੱਧ ਦਰਜ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ। ਐਸਐਸਪੀ ਦਫ਼ਤਰ ਦੇ ਬਾਹਰ ਮਾਹੌਲ ਤਣਾਅਪੂਰਨ ਹੋ ਗਿਆ ਹੈ।

ਦਰਅਸਲ, ਨਿਹੰਗ ਸਿੰਘਾਂ ਨੇ ਪੁਲਿਸ ‘ਤੇ ਐਫਆਈਆਰ ਰੱਦ ਕਰਨ ਲਈ ਦਬਾਅ ਪਾਇਆ ਅਤੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ। ਇੰਨਾ ਹੀ ਨਹੀਂ, ਇਸ ਤੋਂ ਬਾਅਦ ਨਿਹੰਗ ਸਿੰਘ ਘੋੜਿਆਂ ਸਮੇਤ ਪਹੁੰਚੇ। ਇਸ ਦੌਰਾਨ ਨਿਹੰਗ ਸਿੰਘਾਂ ਨੇ ਕਿਹਾ ਕਿ ਅੱਜ ਨਿਹੰਗ ਸਿੰਘਾਂ ਵੱਲੋਂ ਜਥੇਦਾਰ ਬਾਬਾ ਹਰੀ ਸਿੰਘ ਵਿਰੁੱਧ ਐਫਆਈਆਰ ਦਰਜ ਕਰਨ ਦੇ ਵਿਰੋਧ ਵਿੱਚ ਧਰਨਾ ਦਿੱਤਾ ਜਾ ਰਿਹਾ ਹੈ।

ਐਸਐਸਪੀ ਹਰਵਿੰਦਰ ਸਿੰਘ ਵਿਰਕ ਨੂੰ ਆਏ ਸਮ ਮਿਲਣ

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇੱਕ ਨਿਹੰਗ ਧੜਾ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੂੰ ਮਿਲਣ ਆਇਆ ਸੀ। ਨਿਹੰਗਾਂ ਨੇ ਆਰੋਪ ਲਗਾਇਆ ਕਿ ਜਦੋਂ ਉਹ ਐਸਐਸਪੀ ਨੂੰ ਮਿਲਣ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਬਾਹਰ ਰੋਕ ਦਿੱਤਾ ਗਿਆ, ਪਰ ਜਦੋਂ ਵਿਰੋਧ ਸ਼ੁਰੂ ਹੋਇਆ ਤਾਂ ਉਨ੍ਹਾਂ ਨੂੰ ਅੰਦਰ ਜਾਣ ਦਿੱਤਾ ਗਿਆ।

ਨਿਹੰਗ ਸਿੰਘ ਨੇ ਕਿਹਾ- ਅਸੀ ਜਥੇਦਾਰ ਬਾਬਾ ਹਰੀ ਸਿੰਘ ਦੇ ਨਾਲ ਐਸਐਸਪੀ ਨੂੰ ਮਿਲਣ ਆਏ ਸਨ। ਕਿਉਂਕਿ ਉਹਨਾਂ ਨੂੰ ਆਪਣੇ ਇਲਾਕੇ ਦੇ ਸਰਪੰਚ ਵਿਰੁੱਧ ਸ਼ਿਕਾਇਤ ਦਰਜ ਕਰਵਾਉਣੀ ਸੀ। ਉਕਤ ਸਰਪੰਚ ਵਿਰੁੱਧ ਪਹਿਲਾਂ ਵੀ ਕਈ ਐਫਆਈਆਰ ਦਰਜ ਹੋ ਚੁੱਕੀਆਂ ਹਨ। ਸਾਡੇ ਜਥੇਦਾਰ ਨੇ ਇੱਕ ਗਰੀਬ ਪਰਿਵਾਰ ਦੀ ਮਦਦ ਕੀਤੀ ਇਸ ਲਈ ਉਹਨਾਂ ‘ਤੇ ਐਫਆਈਆਰ ਦਰਜ ਕੀਤੀ ਗਈ ਸੀ।

ਇਸ ਦੌਰਾਨ ਇਲਾਕੇ ਦੇ ਐਸਐਚਓ ਰਵਿੰਦਰ ਕੁਮਾਰ ਮੌਤੇ ਤੇ ਪੁੱਜੇ ਅਤੇ ਉਹਨਾਂ ਨੇ ਨਿਹੰਗ ਜੱਥੇਬੰਦਿਆਂ ਨਾਲ ਗੱਲਬਾਤ ਕੀਤੀ ਅਤੇ ਮਾਮਲੇ ਨੂੰ ਸ਼ਾਤ ਕਰਵਾਇਆ।

ਕੀ ਸੀ ਪੁਰਾ ਮਾਮਲਾ

ਇਸ ਪੁਰੇ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਬੱਚੇ ਸੌਰਵ ਦੀ ਮਾਂ ਤੀਰਥ ਕੌਰ ਨੇ ਦੱਸਿਆ ਕਿ ਹਨੀ 8 ਫਰਵਰੀ 2025 ਨੂੰ ਉਸਦੇ ਪੁੱਤਰ ਨੂੰ ਲੈ ਗਿਆ ਸੀ। ਪਰ ਉਸਦਾ ਪੁੱਤਰ ਘਰ ਵਾਪਸ ਨਹੀਂ ਆਇਆ। ਜਿਸ ਤੋਂ ਬਾਅਦ ਰਾਤ 12 ਵਜੇ ਫੋਨ ਆਇਆ ਤੁਹਾਡਾ ਪੁੱਤਰ ਦਾ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਮਾਂ ਦਾ ਕਹਿਣਾ ਹੈ ਕਿ ਜਦੋਂ ਉਹ ਮੌਕੇ ‘ਤੇ ਪਹੁੰਚੀ ਤਾਂ ਉਸਨੇ ਦੇਖਿਆ ਕਿ ਉਸਦਾ ਪੁੱਤਰ ਮਰ ਗਿਆ ਸੀ। ਇਸ ਘਟਨਾ ਵਿੱਚ ਨਾ ਤਾਂ ਹਨੀ ਨੂੰ ਕੋਈ ਸੱਟ ਲੱਗੀ ਅਤੇ ਨਾ ਹੀ ਬਾਈਕ ‘ਤੇ ਕੋਈ ਸੜਕ ਦੇ ਨਿਸ਼ਾਨ ਦਿਖਾਈ ਦਿੱਤੇ। ਪਰਿਵਾਰ ਦਾ ਆਰੋਪ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਕੀਤਾ ਗਿਆ ਹੈ। ਮਾਂ ਨੇ ਕਿਹਾ ਕਿ ਹਨੀ ਪੁੱਤਰ ਨੂੰ ਖਾਣਾ ਖਾਣ ਦੇ ਬਹਾਨੇ ਨਾਲ ਲੈ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ, ਪਰ ਕੋਈ ਸੁਣਵਾਈ ਨਹੀਂ ਹੋਈ। ਇਸ ਮਾਮਲੇ ਵਿੱਚ, ਲੋਕਾਂ ਨੇ ਬਿਆਨ ਦਿੱਤੇ ਕਿ ਚਾਰ ਨੌਜਵਾਨਾਂ ਨੇ ਮਿਲ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।

ਇਸ ਦੌਰਾਨ ਸਰਪੰਚ ਇਕਬਾਲ ਸਿੰਘ ਦਾ ਨਾਂਅ ਘਟਨਾ ਵਿੱਚ ਸਾਹਮਣੇ ਆਇਆ ਸੀ। ਪਰਿਵਾਰ ਨੇ ਆਰੋਪ ਲਗਾਇਆ ਹੈ ਕਿ ਸਰਪੰਚ ਅਤੇ ਉਸਦੇ ਸਾਥੀਆਂ ਨੇ ਪੁੱਤਰ ਦਾ ਕਤਲ ਕਰਵਾਇਆ ਹੈ। ਸਰਪੰਚ ਨੇ ਪਤੀ ਅਤੇ ਸਹੁਰੇ ਨੂੰ ਕਈ ਵਾਰ ਧਮਕੀਆਂ ਵੀ ਦਿੱਤੀਆਂ ਸਨ। ਇਸ ਮਾਮਲੇ ਦੇ ਵਿੱਚ ਨਿਹੰਗ ਸਿੰਘ ਨੇ ਉਹਨਾਂ ਦੀ ਮਦਦ ਕੀਤੀ ਸੀ ਅਤੇ ਅੱਜ ਇਸੇ ਰੰਜਿਸ਼ ਦੇ ਚੱਲਦੇ ਜਥੇਦਾਰ ਤੇ ਐਫਆਈਆਰ ਦਰਜ਼ ਕੀਤੀ ਗਈ ਹੈ।

Follow Us
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ...
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ...
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ...
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ...
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...