AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ETO on Toll Plaza: ਟੋਲ ਪਲਾਜ਼ੇ ਬੰਦ ਹੋਣ ਨਾਲ ਰੋਜ਼ਾਨਾ ਬਚਣਗੇ ਲੋਕਾਂ ਦੇ ਲੱਖਾਂ ਰੁਪਏ

Nine Toll Plaza Closed: ਇੱਕ ਵਰ੍ਹੇ ਦੌਰਾਨ ਕੀਰਤਪੁਰ ਸਾਹਿਬ-ਨੰਗਲ-ਊਨਾ 1, ਹੁਸ਼ਿਆਰਪੁਰ-ਟਾਂਡਾ 1, ਲੁਧਿਆਣਾ-ਸੰਗਰੂਰ 2, ਹਾਈਲੈਵਲ ਮੱਖੂ ਬ੍ਰਿਜ 1, ਬਲਾਚੌਰ-ਦਸੂਹਾ (ਬਲਾਚੌਰ-ਗੜਸ਼ੰਕਰ-ਹੁਸ਼ਿਆਰਪੁਰ-ਦਸੂਹਾ) 3 ਅਤੇ ਪਟਿਆਲਾ-ਸਮਾਣਾ-ਪਾਤੜਾਂ 1 ਆਦਿ ਕੁੱਲ 9 ਟੋਲ ਪਲਾਜ਼ੇ ਬੰਦ ਕਰਵਾਏ ਹਨ

ETO on Toll Plaza: ਟੋਲ ਪਲਾਜ਼ੇ ਬੰਦ ਹੋਣ ਨਾਲ ਰੋਜ਼ਾਨਾ ਬਚਣਗੇ ਲੋਕਾਂ ਦੇ ਲੱਖਾਂ ਰੁਪਏ
ਹਰਭਜਨ ਸਿੰਘ ਈਟੀਓ, ਕੈਬਿਨੇਟ ਮੰਤਰੀ, ਪੰਜਾਬ
tv9-punjabi
| Published: 20 Apr 2023 17:35 PM IST
Share
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ (Bhagwant Maan)ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਇੱਕ ਸਾਲ ਦੇ ਕਾਰਜਕਾਲ ਦੌਰਾਨ 9 ਟੋਲ ਪਲਾਜ਼ੇ ਬੰਦ ਕਰਵਾ ਕੇ ਆਮ ਲੋਕਾਂ ਦੀ ਲੁੱਟ ਰੋਕ ਦਿੱਤੀ ਹੈ। ਇਸ ਕਦਮ ਤੇ ਤਸੱਲੀ ਪ੍ਰਗਟ ਕਰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਕਿਹਾ ਕਿ ਸੂਬੇ ਦੇ ਲੋਕਾਂ ਹਿੱਤਾਂ ਨੂੰ ਮੁੱਖ ਰੱਖਦਿਆਂ ਇਹ ਟੋਲ ਪਲਾਜ਼ੇ (Toll Plaza)ਬੰਦ ਕੀਤੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਵੀ ਬੰਦ ਕਰਵਾਏ ਜਾਣਗੇ, , ਜੋ ਸਮਝੌਤਿਆਂ ਦੀਆਂ ਸਾਰੀਆਂ ਸ਼ਰਤਾਂ ਤੋਂ ਪਾਸੇ ਜਾ ਕੇ ਲੋਕਾਂ ਦੀ ਲੁੱਟ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰ ਨੇ ਆਪਣੇ ਸਵਾਰਥ ਕਰਕੇ ਡਿਫਾਲਟਰਾਂ ਦੀ ਢਾਲ ਬਣ ਕੇ ਕੰਮ ਕੀਤਾ ਅਤੇ ਟੋਲ ਪਲਾਜ਼ਾ ਕੰਪਨੀਆਂ ਦੀਆਂ ਆਪਹੁਦਰੀਆਂ ਨੂੰ ਨਜ਼ਰਅੰਦਾਜ਼ ਕੀਤਾ।ਉਨ੍ਹਾਂ ਕਿਹਾ ਕਿ ਬੰਦ ਕਰਵਾਏ ਗਏ ਟੋਲ ਪਲਾਜ਼ੇ ਸਮਝੌਤੇ ਤਹਿਤ ਸੇਵਾ ਨਹੀਂ ਦੇ ਰਹੇ ਸਨ। ਉਨ੍ਹਾਂ ਦੱਸਿਆ ਕਿ ਸਬੰਧਤ ਪਲਾਜ਼ਿਆਂ ਤੇ ਸਮਝੌਤੇ ਦੇ ਬਾਵਜੂਦ ਐਂਬੂਲੈਂਸ ਤੇ ਰਿਕਵਰੀ ਵੈਨ ਦਾ ਕੋਈ ਪ੍ਰਬੰਧ ਨਹੀਂ ਨਹੀਂ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਟੋਲ ਪਲਾਜ਼ਾ ਕੰਪਨੀਆਂ ਦੀਆਂ ਇਨ੍ਹਾਂ ਬੇਨਿਯਮੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ।

ਲੋਕਾਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖ ਰਹੀ ਸਰਕਾਰ

ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖ ਰਹੀ ਹੈ ਅਤੇ ਭਵਿੱਖ ਚ ਵੀ ਰੱਖੇਗੀ। ਉਨ੍ਹਾਂ ਕਿਹਾ ਸੂਬਾ ਸਰਕਾਰ ਨੇ ਕਾਰਜਕਾਲ ਸੰਭਾਲਦੇ ਹੀ ਲੋਕ ਹਿੱਤ ਦੇ ਫੈਸਲੇ ਲਏ ਹਨ ਅਤੇ ਇਹ ਪ੍ਰਕਿਰਿਆ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇੱਕ ਸਾਲ ਵਿੱਚ ਸੂਬੇ ਦੇ 28 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, 300 ਯੂਨਿਟ ਤੱਕ ਪ੍ਰਤੀ ਮਹੀਨਾ ਮੁਫ਼ਤ ਬਿਜਲੀ, 500 ਤੋਂ ਵੱਧ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਅਤੇ ਫਸਲ ਦੇ ਖਰਾਬੇ ਦਾ ਮੁਆਵਜਾ ਤੁਰੰਤ ਜਾਰੀ ਕਰਨਾ ਆਦਿ ਫੈਸਲੇ ਸੂਬਾ ਸਰਕਾਰ ਦੀਆਂ ਤਰਜੀਹਾਂ ਨੂੰ ਦਰਸਾਉਂਦੇ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ :

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...