ਪੰਜਾਬ ‘ਚ 3000 ਕਰੋੜ ਰੁਪਏ ਦਾ ਨੈਸ਼ਨਲ ਹਾਈਵੇ ਪ੍ਰਾਜੈਕਟ ਰੱਦ, ਜ਼ਮੀਨ ਐਕਵਾਇਰ ‘ਚ ਦਿੱਕਤ ਦੱਸਿਆ ਕਾਰਨ

Updated On: 

02 Aug 2024 15:13 PM IST

Nitin Gadkari: ਨਿਤਿਨ ਗਡਕਰੀ ਨੇ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਨੂੰ ਵੀ ਜ਼ਮੀਨ ਐਕਵਾਇਰ ਦੇ ਮੁਆਵਜ਼ੇ ਵਿੱਚ ਦੇਰੀ ਕਾਰਨ ਭਾਰੀ ਨੁਕਸਾਨ ਹੋਇਆ ਹੈ। ਪ੍ਰੋਜੈਕਟਾਂ 'ਤੇ ਕੰਮ ਕਰ ਰਹੇ ਠੇਕੇਦਾਰਾਂ ਨੂੰ NHAI ਨਾਲ ਇਕਰਾਰਨਾਮੇ ਨੂੰ ਖਤਮ ਜਾਂ ਮੁਅੱਤਲ ਕਰਨ ਬਾਰੇ ਸੂਚਿਤ ਕੀਤਾ ਗਿਆ ਹੈ।

ਪੰਜਾਬ ਚ 3000 ਕਰੋੜ ਰੁਪਏ ਦਾ ਨੈਸ਼ਨਲ ਹਾਈਵੇ ਪ੍ਰਾਜੈਕਟ ਰੱਦ, ਜ਼ਮੀਨ ਐਕਵਾਇਰ ਚ ਦਿੱਕਤ ਦੱਸਿਆ ਕਾਰਨ

ਕੇਂਦਰੀ ਮੰਤਰੀ ਨਿਤਿਨ ਗਡਕਰੀ

Follow Us On

Punjab NHAI Projects:ਪੰਜਾਬ ਦੇ ਤਿੰਨ ਨੈਸ਼ਨਲ ਹਾਈਵੇਅ ਪ੍ਰਾਜੈਕਟਾਂ ਨੂੰ ਬੰਦ ਕਰਨ ਦਾ ਮੁੱਦਾ ਸੰਸਦ ਵਿੱਚ ਉਠਾਇਆ ਗਿਆ ਹੈ। ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਇਨ੍ਹਾਂ ਪ੍ਰਾਜੈਕਟਾਂ ਬਾਰੇ ਸਵਾਲ ਉਠਾਏ ਹਨ। ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਇਸ ਬਾਰੇ ਭਾਰਤ ਸਰਕਾਰ ਦਾ ਪੱਖ ਪੇਸ਼ ਕੀਤਾ ਹੈ। ਉਨ੍ਹਾਂ ਨੇ ਇਸ ਨੂੰ ਰੋਕਣ ਦਾ ਕਾਰਨ ਜ਼ਮੀਨ ਐਕਵਾਇਰ ਵਿੱਚ ਦਿੱਕਤਾਂ ਨੂੰ ਦੱਸਿਆ।

ਕੇਂਦਰ ਸਰਕਾਰ ਦੀ ਹਮਾਇਤ ਕਰਦਿਆਂ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਜ਼ਮੀਨ ਐਕਵਾਇਰ ਵਿੱਚ ਮੁਸ਼ਕਲਾਂ ਕਾਰਨ ਇਹ ਪ੍ਰਾਜੈਕਟ ਰੁਕੇ ਹੋਏ ਹਨ। ਰਾਜ ਸਭਾ ਮੈਂਬਰ ਵਿਕਰਮ ਸਾਹਨੀ ਦੇ ਸਵਾਲ ਦਾ ਜਵਾਬ ਦਿੰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਜ਼ਮੀਨ ਗ੍ਰਹਿਣ ਦੌਰਾਨ NHAI ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। NHAI ਦੀਆਂ ਸ਼ਰਤਾਂ ਪੂਰੀਆਂ ਨਾ ਹੋਣ ਕਾਰਨ 3,303 ਕਰੋੜ ਰੁਪਏ ਦੇ ਪ੍ਰੋਜੈਕਟ ਰੱਦ ਕਰ ਦਿੱਤੇ ਗਏ ਹਨ।

ਕੇਂਦਰੀ ਮੰਤਰੀ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਸਰਕਾਰ ਨੂੰ ਜ਼ਮੀਨ ਐਕੁਆਇਰ ਕਰਨ ਅਤੇ ਪ੍ਰਾਜੈਕਟਾਂ ਨੂੰ ਜਾਰੀ ਰੱਖਣ ਲਈ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਨ ਲਈ ਪ੍ਰਸਤਾਵ ਦਿੱਤਾ ਗਿਆ ਸੀ। ਪੰਜਾਬ ਵਿੱਚ, NHAI ਨੇ 52000 ਕਰੋੜ ਰੁਪਏ ਦੀ ਲਾਗਤ ਨਾਲ 1500 ਕਿਲੋਮੀਟਰ ਲੰਬੇ ਰਾਸ਼ਟਰੀ ਰਾਜਮਾਰਗ ਦਾ ਇੱਕ ਪ੍ਰੋਜੈਕਟ ਤਿਆਰ ਕੀਤਾ ਸੀ।

ਇਹ ਵੀ ਪੜ੍ਹੋ: ਅਜੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, 12 ਅਗਸਤ ਨੂੰ SC ਚ ਹੋਵੇਗੀ ਅਗਲੀ ਸੁਣਵਾਈ

ਜ਼ਮੀਨ ਐਕਵਾਇਰ ਚ ਹੋਈ ਪਰੇਸ਼ਾਨੀ

ਨਿਤਿਨ ਗਡਕਰੀ ਨੇ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਨੂੰ ਵੀ ਜ਼ਮੀਨ ਐਕਵਾਇਰ ਦੇ ਮੁਆਵਜ਼ੇ ਵਿੱਚ ਦੇਰੀ ਕਾਰਨ ਭਾਰੀ ਨੁਕਸਾਨ ਹੋਇਆ ਹੈ। ਪ੍ਰੋਜੈਕਟਾਂ ‘ਤੇ ਕੰਮ ਕਰ ਰਹੇ ਠੇਕੇਦਾਰਾਂ ਨੂੰ NHAI ਨਾਲ ਇਕਰਾਰਨਾਮੇ ਨੂੰ ਖਤਮ ਜਾਂ ਮੁਅੱਤਲ ਕਰਨ ਬਾਰੇ ਸੂਚਿਤ ਕੀਤਾ ਗਿਆ ਹੈ। ਇਸ ਦੇ ਲਈ ਜ਼ਿਆਦਾਤਰ ਠੇਕੇਦਾਰਾਂ ਨੇ ਐਨਐਚਏਆਈ ਤੋਂ ਕਲੇਮ ਵੀ ਮੰਗੇ ਹਨ।

NHAI ਪਹਿਲਾਂ ਵੀ ਪੰਜਾਬ ਸਰਕਾਰ ਦੇ ਅਧਿਕਾਰੀਆਂ ‘ਤੇ ਢਿੱਲੇ ਰਵੱਈਏ ਦੇ ਦੋਸ਼ ਲਗਾ ਚੁੱਕਾ ਹੈ। ਉਨ੍ਹਾਂ ਨੇ ਸੂਬਾ ਸਰਕਾਰ ਪ੍ਰਤੀ ਆਪਣੀ ਨਾਰਾਜ਼ਗੀ ਵੀ ਜ਼ਾਹਰ ਕੀਤੀ ਹੈ। NHAI ਨੇ 3303 ਕਰੋੜ ਰੁਪਏ ਦੇ ਤਿੰਨ ਪ੍ਰੋਜੈਕਟ ਲੁਧਿਆਣਾ-ਰੋਪੜ-ਖਰੜ, ਦੱਖਣੀ ਲੁਧਿਆਣਾ ਬਾਈਪਾਸ ਅਤੇ ਅੰਮ੍ਰਿਤਸਰ ਤੋਂ ਟਾਂਡਾ ਪ੍ਰੋਜੈਕਟ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਸੀ।