ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਨੂੰ ਅੱਗੇ ਵਧਾ ਰਿਹਾ ਡੇਰਾ ਬੱਲਾਂ- ਨਿਤਿਨ ਨਬੀਨ, ‘ਸਮਰਸਤਾ ਸੰਕਲਪ ਯਾਤਰਾ’ ਦੀ ਕੀਤੀ ਸ਼ੁਰੂਆਤ

Updated On: 

18 Nov 2026 17:07 PM IST

Nitin Nabin Samrasta Sankalp Yatra: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਬੁੱਧਵਾਰ ਨੂੰ ਪੰਜਾਬ ਦੇ ਜਲੰਧਰ ਪਹੁੰਚੇ। ਆਦਮਪੁਰ ਹਵਾਈ ਅੱਡੇ 'ਤੇ ਪਹੁੰਚਣ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਭਾਜਪਾ ਪ੍ਰਧਾਨ ਨੇ ਗੁਰੂ ਰਵਿਦਾਸ ਦੀ 650ਵੀਂ ਜਯੰਤੀ ਮਨਾਉਣ ਲਈ ਸਮਰਸਤਾ ਸੰਕਲਪ ਯਾਤਰਾ ਦੀ ਸ਼ੁਰੂਆਤ ਕੀਤੀ। ਪਾਰਟੀ ਦੀ 16 ਦਿਨਾਂ ਦੀ 'ਸਮਰਸਤਾ ਸੰਕਲਪ ਯਾਤਰਾ' ਨੂੰ ਜਲੰਧਰ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਨੂੰ ਅੱਗੇ ਵਧਾ ਰਿਹਾ ਡੇਰਾ ਬੱਲਾਂ- ਨਿਤਿਨ ਨਬੀਨ, ਸਮਰਸਤਾ ਸੰਕਲਪ ਯਾਤਰਾ ਦੀ ਕੀਤੀ ਸ਼ੁਰੂਆਤ

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਬੁੱਧਵਾਰ ਨੂੰ ਪੰਜਾਬ ਦੇ ਜਲੰਧਰ ਪਹੁੰਚੇ, ਜਿੱਥੇ ਉਨ੍ਹਾਂ ਨੇ ਗੁਰੂ ਰਵਿਦਾਸ ਦੀ 650ਵੀਂ ਜਯੰਤੀ ਮਨਾਉਣ ਲਈ ਪਾਰਟੀ ਦੀ 16 ਦਿਨਾਂ ਦੀ ‘ਸਮਰਸਤਾ ਸੰਕਲਪ ਯਾਤਰਾ’ ਨੂੰ ਜਲੰਧਰ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹ ਯਾਤਰਾ 18 ਨਵੰਬਰ ਨੂੰ ਸ਼ੁਰੂ ਹੋ ਕੇ 7 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚੋਂ ਲੰਘੇਗੀ। ਕੁੱਲ 2,402 ਕਿਲੋਮੀਟਰ ਦੀ ਦੂਰੀ ਤੈਅ ਕਰਨ ਤੋਂ ਬਾਅਦ, ਯਾਤਰਾ 3 ਦਸੰਬਰ ਨੂੰ ਕਾਸ਼ੀ ਵਿੱਚ ਸਮਾਪਤ ਹੋਵੇਗੀ। ਇਸ ਰਾਹੀਂ ਸੰਤ ਗੁਰੂ ਰਵਿਦਾਸ ਜੀ ਦੇ ‘ਬੇਗਮਪੁਰਾ’ ਅਤੇ ਸਮਾਜਿਕ ਸਮਾਨਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਇਆ ਜਾਵੇਗਾ।

ਇਸ ਦੌਰਾਨ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਰਾਹੁਲ ਗਾਂਧੀ ਦੇ ਅਮਰੀਕਾ ਦੌਰੇ ਤੇ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵਿਦੇਸ਼ ਜਾ ਕੇ ਭਾਰਤ ਦੀ ਸਾਖ ਨੂੰ ਖਰਾਬ ਕਰਦੇ ਹਨ। ਉਹ ਭਾਰਤ ਦੀ ਆਰਥਿਕਤਾ ਨੂੰ ਡਿਜਾਸਟਰ ਕਹਿੰਦੇ ਹਨ, ਪਰ ਭਾਰਤ ਦੀ ਨਹੀਂ, ਰਾਹੁਲ ਗਾਂਧੀ ਦੀ ਮਾਨਸਿਕਤਾ ਹੀ ਡਿਜਾਸਟਰ ਹੈ। ਧਿਆਨਯੋਗ ਹੈ ਕਿ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਅਮਰੀਕਾ ਦੀ ਕੋਲੰਬੀਆ ਯੂਨੀਵਰਸਿਟੀ ਵਿੱਚ ਇੱਕ ਪ੍ਰੋਗਰਾਮ ਦੌਰਾਨ ਕਿਹਾ ਸੀ ਕਿ ਭਾਰਤ ਆਰਥਿਕ ਆਫ਼ਤ ਜਾਂ ਡਿਜਾਸਟਰ ਦੇ ਕੰਢੇ ‘ਤੇ ਹੈ।

ਇਸ ਤੋਂ ਪਹਿਲਾਂ, ਨਿਤਿਨ ਨਬੀਨ ਨੇ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ਸੰਤ ਗੁਰੂ ਰਵਿਦਾਸ ਜੀ ਦੇ ਮੰਦਰ ਵਿੱਚ ਮੱਥਾ ਟੇਕਿਆ ਅਤੇ ਸੰਤ ਨਿਰੰਜਣ ਦਾਸ ਨਾਲ ਮੁਲਾਕਾਤ ਕੀਤੀ।ਇਸ ਤੋਂ ਬਾਅਦ ਭਾਜਪਾ ਪ੍ਰਧਾਨ ਨੇ ਗੁਰੂ ਰਵਿਦਾਸ ਜੀ ਦੀ 650ਵੀਂ ਜਯੰਤੀ ਮਨਾਉਣ ਲਈ ਭਾਜਪਾ ਦੀ 16 ਦਿਨਾਂ “ਸਮਰਸਤਾ ਸੰਕਲਪ ਯਾਤਰਾ” ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਹ ਯਾਤਰਾ 18 ਨਵੰਬਰ ਨੂੰ ਸ਼ੁਰੂ ਹੋ ਕੇ 7 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚੋਂ ਲੰਘੇਗੀ।ਕੁੱਲ 2,402 ਕਿਲੋਮੀਟਰ ਦੀ ਦੂਰੀ ਤੈਅ ਕਰਨ ਤੋਂ ਬਾਅਦ, ਯਾਤਰਾ 3 ਦਸੰਬਰ ਨੂੰ ਕਾਸ਼ੀ ਵਿੱਚ ਸਮਾਪਤ ਹੋਵੇਗੀ। ਇਸ ਰਾਹੀਂ ਸੰਤ ਗੁਰੂ ਰਵਿਦਾਸ ਜੀ ਦੇ ‘ਬੇਗਮਪੁਰਾ’ ਅਤੇ ਸਮਾਜਿਕ ਸਮਾਨਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਇਆ ਜਾਵੇਗਾ।

ਵਿਕਸਤ ਭਾਰਤ ਲਈ ਵਿਕਸਤ ਪੰਜਾਬ ਬਣਾਉਣਾ ਜ਼ਰੂਰੀ : ਨਿਤਿਨ ਨਬੀਨ

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨੇ ਕਿਹਾ ਕਿ ਗੁਰੂ ਰਵਿਦਾਸ ਨੇ ਇੱਕ ਅਜਿਹੇ ਰਾਜ ਦੀ ਕਲਪਨਾ ਕੀਤੀ ਸੀ ਜਿੱਥੇ ਹਰ ਕੋਈ ਖੁਸ਼ ਹੋਵੇ ਅਤੇ ਕੋਈ ਵੀ ਭੁੱਖਾ ਨਾ ਰਹੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ, ਗਰੀਬ ਕਲਿਆਣ ਅੰਨ ਯੋਜਨਾ ਅਤੇ ਆਯੁਸ਼ਮਾਨ ਭਾਰਤ ਵਰਗੀਆਂ ਯੋਜਨਾਵਾਂ ਰਾਹੀਂ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਇਨ੍ਹਾਂ ਯੋਜਨਾਵਾਂ ਦੇ ਲਾਭ ਆਖਰੀ ਵਿਅਕਤੀ ਤੱਕ ਪਹੁੰਚੇ। ਸਮਰਸਤਾ ਸੰਕਲਪ ਯਾਤਰਾ ਵਿਕਸਤ ਪੰਜਾਬ ਪ੍ਰਤੀ ਵਚਨਬੱਧਤਾ ਨੂੰ ਦੁਹਰਾ ਰਹੀ ਹੈ, ਇੱਕ ਵਿਕਸਤ ਭਾਰਤ ਦੇ ਟੀਚੇ ਨੂੰ ਮਜ਼ਬੂਤ ​​ਕਰ ਰਹੀ ਹੈ।

ਕੰਮਾਂ ਤੇ ਆਚਰਣ ਨਾਲ ਨਿਰਧਾਰਤ ਹੁੰਦੀ ਹੈ ਮਹਾਨਤਾ: ਨਿਤਿਨ ਨਬੀਨ

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ ਕਿ ਅਗਲੇ ਸਾਲ ਸੰਤ ਰਵਿਦਾਸ ਜੀ ਦੀ 650ਵੀਂ ਜਯੰਤੀ ਮਨਾਈ ਜਾਵੇਗੀ। ਗੁਰੂ ਰਵਿਦਾਸ ਜੀ ਨੇ ਛੂਤ-ਛਾਤ ਵਰਗੀਆਂ ਸਮਾਜਿਕ ਬੁਰਾਈਆਂ ਖਿਲਾਫ ਸਮਾਨਤਾ ਅਤੇ ਭਾਈਚਾਰੇ ਦਾ ਉਪਦੇਸ਼ ਦਿੱਤਾ। ਉਨ੍ਹਾਂ ਨੇ ਸਿਖਾਇਆ ਕਿ ਕਿਸੇ ਵਿਅਕਤੀ ਦੀ ਮਹਾਨਤਾ ਜਨਮ ਦੁਆਰਾ ਨਹੀਂ, ਸਗੋਂ ਉਸਦੇ ਕੰਮਾਂ ਅਤੇ ਆਚਰਣ ਦੁਆਰਾ ਨਿਰਧਾਰਤ ਹੁੰਦੀ ਹੈ।

ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਨੂੰ ਅੱਗੇ ਵਧਾ ਰਿਹਾ ਡੇਰਾ ਬੱਲਾਂ: ਨਿਤਿਨ ਨਵੀਨ

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ, “ਅੱਜ ਮੈਂ ਸੱਚਖੰਡ ਡੇਰਾ ਬੱਲਾਂ ਵਿਖੇ ਸੇਵਾ ਦੀ ਪਰੰਪਰਾ ਨੂੰ ਉਜਾਗਰ ਕਰਨਾ ਚਾਹੁੰਦਾ ਹਾਂ। ਇਸ ਸਥਾਨ ਨੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਹ ਯਾਤਰਾ ਗੁਰੂ ਪੂਜਾ ਵਾਲੇ ਦਿਨ ਸ਼ੁਰੂ ਕੀਤੀ ਗਈ ਸੀ।”

ਥੋੜ੍ਹੀ ਦੇਰ ਬਾਅਦ, ਭਾਜਪਾ ਪ੍ਰਧਾਨ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਦੀ ਯਾਦ ਵਿੱਚ ਭਾਜਪਾ ਦੀ 16 ਦਿਨਾਂ ‘ਸਮਰਸਤਾ ਸੰਕਲਪ ਯਾਤਰਾ’ ਨੂੰ ਹਰੀ ਝੰਡੀ ਦੇਣਗੇ। ਇਹ ਯਾਤਰਾ 18 ਨਵੰਬਰ ਨੂੰ ਸ਼ੁਰੂ ਹੋਵੇਗੀ ਅਤੇ 7 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚੋਂ ਲੰਘੇਗੀ।

ਵਿਕਸਤ ਭਾਰਤ ਲਈ ਪੰਜਾਬ ਦਾ ਵਿਕਾਸ ਜ਼ਰੂਰੀ: ਨਿਤਿਨ ਨਬੀਨ

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨੇ ਕਿਹਾ ਕਿ ਗੁਰੂ ਰਵਿਦਾਸ ਨੇ ਇੱਕ ਅਜਿਹੇ ਰਾਜ ਦੀ ਕਲਪਨਾ ਕੀਤੀ ਸੀ। ਜਿੱਥੇ ਹਰ ਕੋਈ ਖੁਸ਼ ਹੋਵੇਗਾ ਅਤੇ ਕੋਈ ਵੀ ਭੁੱਖਾ ਨਹੀਂ ਰਹੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ, ਗਰੀਬ ਕਲਿਆਣ ਅੰਨ ਯੋਜਨਾ ਅਤੇ ਆਯੁਸ਼ਮਾਨ ਭਾਰਤ ਵਰਗੀਆਂ ਯੋਜਨਾਵਾਂ ਰਾਹੀਂ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਯੋਜਨਾਵਾਂ ਦੇ ਲਾਭ ਆਖਰੀ ਵਿਅਕਤੀ ਤੱਕ ਪਹੁੰਚਣ। ਸਮਰਸਤਾ ਸੰਕਲਪ ਯਾਤਰਾ ਰਾਹੀਂ, ਇੱਕ ਵਿਕਸਤ ਪੰਜਾਬ ਬਣਾਉਣ ਦੇ ਵਾਅਦੇ ਨੂੰ ਦੁਹਰਾਇਆ ਜਾ ਰਿਹਾ ਹੈ, ਜੋ ਇੱਕ ਵਿਕਸਤ ਭਾਰਤ ਦੇ ਟੀਚੇ ਨੂੰ ਮਜ਼ਬੂਤ ​​ਕਰਦਾ ਹੈ।

Loading...
Unable to load recommendations.
Follow Us
Related Stories
ਚੰਨੀ ਆਪਣੇ ED ਮਾਮਲਿਆਂ ਦੀ ਚਿੰਤਾ ਕਰਨ- ਪ੍ਰਨੀਤ ਕੌਰ, ਕੈਪਟਨ ਦੀ ਕਾਂਗਰਸ ਵਿੱਚ ਵਾਪਸੀ ‘ਤੇ ਬੋਲੇ, ਵਾਰ-ਵਾਰ ਫੈਸਲਾ ਨਹੀਂ ਬਦਲਾਂਗੇ
ਨਗਰ ਨਿਗਮ ਚੋਣਾਂ ਲਈ AAP ਨੇ ਐਲਾਨੇ 22 ਉਮੀਦਵਾਰ, ਦੇਖੋ ਪਟਿਆਲਾ ਤੇ ਬਾਘਾ ਪੁਰਾਣਾ ਦੀ ਪੂਰੀ ਲਿਸਟ
ਸਪੀਕਰ ਸੰਧਵਾਂ ਨੇ ਜੱਦੀ ਪਿੰਡ ‘ਚ ਸ਼ੁਰੂ ਕੀਤੇ ਵਿਕਾਸ ਕਾਰਜ: ਇੰਟਰਲਾਕਿੰਗ ਦਾ ਹੋਵੇਗਾ ਕੰਮ, ਬੋਲੇ- ਮਿਸ਼ਨ ‘ਤੇ ਹੈ ਸਰਕਾਰ, ਕਮਿਸ਼ਨ ‘ਤੇ ਨਹੀਂ
ਪਠਾਨਕੋਟ ‘ਚ ਜੀਪ 200 ਫੁੱਟ ਡੂੰਘੀ ਖੱਡ ਵਿੱਚ ਡਿੱਗੀ: ਜੰਮੂ-ਕਸ਼ਮੀਰ ਦੀਆਂ 3 ਔਰਤਾਂ ਜ਼ਖਮੀ, SSF ਨੇ ਬਚਾਇਆ
ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ, 4 ਦਸੰਬਰ ਤੋਂ ਆਰੰਭ ਹੋਣਗੀਆਂ ਸ਼ੋਭਾ ਯਾਤਰਾਵਾਂ
ਬਰਨਾਲਾ ‘ਚ ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਟੱਕਰ, ਵਾਲ-ਵਾਲ ਬਚੇ ਬੱਚੇ, ਪ੍ਰਿੰਸੀਪਲ ਦੇ ਦੇਰੀ ਨਾਲ ਪਹੁੰਚਣ ‘ਤੇ ਭੜਕੇ ਮਾਪੇ