ਖੇਤੀਬਾੜੀ ਤੇ ਘਰੇਲੂ ਪੀਣ ਵਾਲੇ ਪਾਣੀ ਦੀ ਸਪਲਾਈ ‘ਤੇ ਕੋਈ ਖਰਚਾ ਨਹੀਂ ਲਿਆ ਜਾਵੇਗਾ

Updated On: 

31 Jan 2023 12:47 PM

ਖੇਤੀਬਾੜੀ, ਪੀਣ ਅਤੇ ਘਰੇਲੂ ਉਦੇਸ਼ਾਂ ਲਈ ਭੂਮੀਗਤ ਪਾਣੀ ਦੀ ਵਰਤੋਂ ਵਾਲਿਆਂ ਨੂੰ ਛੋਟ ਦਿੰਦਿਆਂ ਚਾਰਜ ਵਾਲੀ ਸ਼੍ਰੇਣੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ।

ਖੇਤੀਬਾੜੀ ਤੇ ਘਰੇਲੂ ਪੀਣ ਵਾਲੇ ਪਾਣੀ ਦੀ ਸਪਲਾਈ ਤੇ ਕੋਈ ਖਰਚਾ ਨਹੀਂ ਲਿਆ ਜਾਵੇਗਾ
Follow Us On

ਪੰਜਾਬ ਰਾਜ ਦੇ ਧਰਤੀ ਹੇਠਲੇ ਪਾਣੀ ਨੂੰ ਨਿਯਮਤ ਕਰਨ ਲਈ ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਨੇ ਬੀਤੇ ਦਿਨੀਂ ਪੰਜਾਬ ਭੂਮੀਗਤ ਪਾਣੀ ਕੱਢਣ ਅਤੇ ਸੰਭਾਲ ਨਿਰਦੇਸ਼, 2023 ਨੂੰ ਲਾਗੂ ਕੀਤਾ ਹੈ। ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਨੇ ਇਸ ਸਬੰਸੀ ਸਪੱਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਇਸ ਨੋਟੀਫਿਕੇਸ਼ਨ ਤਹਿਤ ਅਥਾਰਟੀ ਵੱਲੋਂ ਖੇਤੀਬਾੜੀ ਅਤੇ ਪੀਣ ਅਤੇ ਘਰੇਲੂ ਵਰਤੋਂ ਲਈ ਜ਼ਮੀਨੀ ਪਾਣੀ ਕੱਢਣ ਲਈ ਕੋਈ ਚਾਰਜ ਨਹੀਂ ਦੇਣਾ ਪਵੇਗਾ। ਇਸ ਤੋਂ ਇਲਾਵਾ ਕਿਸੇ ਵੀ ਉਪਭੋਗਤਾ ਨੂੰ ਪ੍ਰਤੀ ਮਹੀਨਾ 300 ਕਿਊਬਿਕ ਮੀਟਰ ਤੱਕ ਪਾਣੀ ਕੱਢਣ ਦੀ ਛੋਟ ਦਿੱਤੀ ਹੈ। ਖੇਤੀਬਾੜੀ, ਪੀਣ ਅਤੇ ਘਰੇਲੂ ਉਦੇਸ਼ਾਂ ਲਈ ਭੂਮੀਗਤ ਪਾਣੀ ਦੀ ਵਰਤੋਂ ਵਾਲਿਆਂ ਨੂੰ ਛੋਟ ਦਿੰਦਿਆਂ ਚਾਰਜ ਵਾਲੀ ਸ਼੍ਰੇਣੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ।

300 ਕਿਊਬਿਕ ਮੀਟਰ ਪ੍ਰਤੀ ਮਹੀਨਾ ਜਮੀਨੀ ਪਾਣੀ ਵਰਣਤ ਦੀ ਛੋਟ

ਇਸੇ ਤਰ੍ਹਾਂ ਜਾਰੀ ਨਿਰਦੇਸ਼ਾਂ ਵਿੱਚ ਸਰਕਾਰੀ ਜਲ ਸਪਲਾਈ ਸਕੀਮਾਂ, ਫੌਜੀ ਅਤੇ ਕੇਂਦਰੀ ਨੀਮ ਫੌਜੀ ਅਦਾਰਿਆਂ, ਸ਼ਹਿਰੀ ਸਥਾਨਕ ਸੰਸਥਾਵਾਂ, ਪੰਚਾਇਤੀ ਰਾਜ ਸੰਸਥਾਵਾਂ, ਕੈਂਟ ਬੋਰਡਾਂ, ਨਗਰ ਸੁਧਾਰ ਟਰੱਸਟ, ਏਰੀਆ ਡਿਵੈਵਪਮੈਂਟ ਅਥਾਰਟੀਆਂ ਅਤੇ ਧਾਰਮਿਕ ਸਥਾਨਾਂ ਨੂੰ ਵੀ ਛੋਟ ਦਿੱਤੀ ਗਈ ਹੈ। ਇਸ ਵਿੱਚ 300 ਕਿਊਬਿਕ ਮੀਟਰ ਪ੍ਰਤੀ ਮਹੀਨਾ ਤੋਂ ਘੱਟ ਜ਼ਮੀਨੀ ਪਾਣੀ ਕੱਢਣ ਵਾਲੇ ਸਾਰੇ ਉਪਭੋਗਤਾਵਾਂ ਨੂੰ ਵੀ ਛੋਟ ਦਿੱਤੀ ਗਈ ਹੈ। ਇਨ੍ਹਾਂ ਨਿਰਦੇਸ਼ਾਂ ਤਹਿਤ ਪੰਜਾਬ ਵਿੱਚ ਹਰੇਕ ਵਪਾਰਕ ਅਤੇ ਉਦਯੋਗਿਕ ਉਪਭੋਗਤਾ ਲਈ ਧਰਤੀ ਹੇਠਲੇ ਪਾਣੀ ਨੂੰ ਕੱਢਣ ਲਈ ਅਥਾਰਟੀ ਦੀ ਇਜਾਜ਼ਤ ਲਾਜ਼ਮੀ ਹੋਵੇਗੀ।

Related Stories
Good News: ਲਾਕਡਾਉਣ ਦੌਰਾਨ ਦੋ ਇੰਜੀਨੀਅਰ ਭਰਾਵਾਂ ਨੇ ਛੱਤ ‘ਤੇ ਉਗਾਈਆਂ ਫੁੱਲ-ਸਬਜ਼ੀਆਂ, ਹੁਣ ਕਾਰੋਬਾਰ ਤੋਂ ਕਮਾ ਰਹੇ ਮਹੀਨੇ ਦਾ 12 ਲੱਖ
ਪੰਜਾਬ ‘ਚ ਪਰਾਲੀ ਸਾੜਨ ਦਾ ਸਿਲਸਿਲਾ ਰੁਕਿਆ ਨਹੀਂ, 2060 ਨਵੇਂ ਮਾਮਲੇ, ਕਈ ਸ਼ਹਿਰਾਂ ਦੀ ਹਵਾ ਹੋਈ ਬੇਹੱਦ ਖਰਾਬ
ਪੰਜਾਬ ‘ਚ ਇਸ ਵਾਰ ਪਰਾਲੀ ਸਾੜਨ ਦਾ ਟੁੱਟਿਆ ਰਿਕਾਰਡ, ਇੱਕ ਦਿਨ ‘ਚ 3 ਹਜ਼ਾਰ ਤੋਂ ਵੱਧ ਮਾਮਲੇ ਆਏ ਸਾਹਮਣੇ
ਇਸ ਸਖਸ਼ ਨੇ ਸਮਾਰਟਨੈੱਸ ਨੂੰ ਵੀ ਪਿੱਛੇ ਛੱਡ ਦਿੱਤਾ, ਖੇਤੀ ਦਾ ਅਜਿਹਾ ਅਨੋਖਾ ਤਰੀਕਾ ਸ਼ਾਇਦ ਤੁਸੀਂ ਨਹੀਂ ਦੇਖਿਆ ਹੋਵੇਗਾ, ਵੀਡੀਓ ਵਾਇਰਲ
ਪੰਜਾਬ ‘ਚ ਝੋਨੇ ਦੀ ਕਟਾਈ ਦੌਰਾਨ ਪਰਾਲੀ ਸਾੜਨ ਲੱਗੇ ਕਿਸਾਨ, 16 ਦਿਨਾਂ ‘ਚ 342 ਮਾਮਲੇ, ਪਿਛਲੇ ਸਾਲ ਨਾਲੋਂ ਡੇਢ ਗੁਣਾ ਵੱਧ
ਹੁਣ ਪਰਾਲੀ ਦੇ ਪ੍ਰਦੂਸ਼ਣ ਤੋਂ ਮਿਲੇਗਾ ਛੁਟਕਾਰਾ, ਇੱਟਾਂ ਦੇ ਭੱਠਿਆਂ ਨਾਲ ਹੋਵੇਗਾ ਹੱਲ, ਪੰਜਾਬ ਸਰਕਾਰ ਕੱਢਿਆ ਜਬਰਦਸਤ ਤੋੜ