No Cell For Transgender: ਪੰਜਾਬ ਦੀਆਂ ਜੇਲ੍ਹਾਂ ਵਿੱਚ ਟਰਾਂਸਜੈਂਡਰਾਂ ਲਈ ਵੱਖਰਾ ਸੈੱਲ ਨਹੀਂ, ਹਾਈ ਕੋਰਟ ਨੇ ਪ੍ਰਗਟਾਈ ਹੈਰਾਨੀ
ਪਟੀਸ਼ਨ ਦਾਇਰ ਕਰਦੇ ਹੋਏ ਐਡਵੋਕੇਟ ਸਨਪ੍ਰੀਤ ਸਿੰਘ ਨੇ ਹਾਈ ਕੋਰਟ ਨੂੰ ਦੱਸਿਆ ਕਿ ਕੇਂਦਰ ਸਰਕਾਰ ਨੇ 2019 ਵਿੱਚ ਟਰਾਂਸਜੈਂਡਰ ਪ੍ਰੋਟੈਕਸ਼ਨ ਐਕਟ ਪਾਸ ਕੀਤਾ ਸੀ ਅਤੇ 2020 ਵਿੱਚ ਇਸ ਨਾਲ ਸਬੰਧਤ ਨਿਯਮਾਂ ਨੂੰ ਨੋਟੀਫਾਈ ਕੀਤਾ ਸੀ। 10 ਜਨਵਰੀ, 2022 ਨੂੰ ਕੇਂਦਰ ਸਰਕਾਰ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਅਤੇ ਡੀਜੀ ਜੇਲ੍ਹਾਂ ਨੂੰ ਪੱਤਰ ਲਿਖ ਕੇ ਟਰਾਂਸਜੈਂਡਰ ਕੈਦੀਆਂ ਲਈ ਵੱਖਰੀਆਂ ਸਹੂਲਤਾਂ ਦਾ ਪ੍ਰਬੰਧ ਕਰਨ ਲਈ ਕਿਹਾ ਸੀ।
ਚੰਡੀਗੜ੍ਹ। ਜੇਲ੍ਹਾਂ ਵਿੱਚ ਟਰਾਂਸਜੈਂਡਰ ਕੈਦੀਆਂ ਲਈ ਵੱਖਰੀਆਂ ਬੈਰਕਾਂ ਅਤੇ ਥਾਣਿਆਂ ਵਿੱਚ ਵੱਖਰੇ ਲਾਕਅੱਪਾਂ ਦੀ ਅਣਹੋਂਦ ਤੇ ਹੈਰਾਨੀ ਪ੍ਰਗਟ ਕਰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ (Punjab-Haryana High Court) ਨੇ ਹੁਣ ਪੰਜਾਬ ਸਰਕਾਰ ਨੂੰ ਜੇਲ੍ਹਾਂ ਵਿੱਚ ਉਨ੍ਹਾਂ ਲਈ ਵੱਖਰੇ ਪਖਾਨਿਆਂ ਬਾਰੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਪਟੀਸ਼ਨ ਦਾਇਰ ਕਰਦੇ ਹੋਏ ਚੰਡੀਗੜ੍ਹ ਨਿਵਾਸੀ ਐਡਵੋਕੇਟ ਸਨਪ੍ਰੀਤ ਸਿੰਘ ਨੇ ਹਾਈ ਕੋਰਟ ਨੂੰ ਦੱਸਿਆ ਕਿ ਕੇਂਦਰ ਸਰਕਾਰ ਨੇ 2019 ਵਿੱਚ ਟਰਾਂਸਜੈਂਡਰ ਪ੍ਰੋਟੈਕਸ਼ਨ ਐਕਟ ਪਾਸ ਕੀਤਾ ਸੀ ਅਤੇ 2020 ਵਿੱਚ ਇਸ ਨਾਲ ਸਬੰਧਤ ਨਿਯਮਾਂ ਨੂੰ ਨੋਟੀਫਾਈ ਕਰ ਦਿੱਤਾ ਸੀ।
10 ਜਨਵਰੀ, 2022 ਨੂੰ ਕੇਂਦਰ ਸਰਕਾਰ (Central Govt) ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਅਤੇ ਡੀਜੀ ਜੇਲ੍ਹਾਂ ਨੂੰ ਪੱਤਰ ਲਿਖ ਕੇ ਟਰਾਂਸਜੈਂਡਰ ਕੈਦੀਆਂ ਲਈ ਵੱਖਰੀਆਂ ਸਹੂਲਤਾਂ ਦਾ ਪ੍ਰਬੰਧ ਕਰਨ ਲਈ ਕਿਹਾ ਸੀ।
ਜੇਲ੍ਹਾਂ ਵਿੱਚ ਵੱਖਰੀ ਬੈਰਕਾਂ ਹੋਣੀਆਂ ਚਾਹੀਦੀਆਂ ਹਨ
ਪਟੀਸ਼ਨਕਰਤਾ ਨੇ ਕਿਹਾ ਕਿ ਟਰਾਂਸਜੈਂਡਰ ਕੈਦੀਆਂ (Transgender prisoners) ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜੇਲ੍ਹਾਂ ਵਿੱਚ ਵੱਖਰੀ ਬੈਰਕਾਂ ਹੋਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਹੀ ਥਾਣਿਆਂ ਅਤੇ ਚੌਕੀਆਂ ਵਿੱਚ ਟਰਾਂਸਜੈਂਡਰ ਕੈਦੀਆਂ ਲਈ ਅਲੱਗ ਤੋਂ ਲਾਕਅਪ ਦੀ ਸਹੂਲਤ ਹੋਣੀ ਚਾਹੀਦੀ ਹੈ। ਜੇਲ੍ਹਾਂ ਵਿੱਚ ਪੁਰਸ਼ ਕੈਦੀਆਂ ਨਾਲ ਟਰਾਂਸਜੈਂਡਰਾਂ ਨੂੰ ਨਹੀਂ ਰੱਖਿਆ ਜਾ ਸਕਦਾ।
ਟ੍ਰਾਂਸਜੈਂਡਰ ਨਾਲ 12 ਕੈਦੀਆਂ ਨੇ ਕੀਤਾ ਸੀ ਜਬਰ ਜਨਾਹ
ਪਟੀਸ਼ਨ ਵਿੱਚ ਇੱਕ ਟਰਾਂਸਜੈਂਡਰ ਕੈਦੀ ਦੀ ਕਹਾਣੀ ਦਾ ਜ਼ਿਕਰ ਕੀਤਾ ਗਿਆ ਸੀ, ਜਿਸ ਨਾਲ ਜੇਲ੍ਹ ਵਿੱਚ 12 ਕੈਦੀਆਂ ਨੇ ਜ਼ਬਰ ਜਨਾਹ ਕੀਤਾ ਸੀ। ਪਟੀਸ਼ਨਰ ਨੇ ਕਿਹਾ ਕਿ ਉਸ ਨੇ ਪੰਜਾਬ ਸਰਕਾਰ ਤੋਂ ਆਰਟੀਆਈ ਰਾਹੀਂ ਟਰਾਂਸਜੈਂਡਰ ਕੈਦੀਆਂ ਲਈ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਮੰਗੀ ਸੀ। ਜਵਾਬ ਵਿੱਚ ਦੱਸਿਆ ਗਿਆ ਕਿ ਪੰਜਾਬ ਦੀ ਕਿਸੇ ਵੀ ਜੇਲ੍ਹ ਵਿੱਚ ਉਨ੍ਹਾਂ ਲਈ ਵੱਖਰੀ ਬੈਰਕ ਉਪਲਬਧ ਨਹੀਂ ਹੈ। ਇਸ ਤੋਂ ਇਲਾਵਾ ਕਿਸੇ ਵੀ ਥਾਣੇ ਜਾਂ ਚੌਕੀ ਵਿੱਚ ਉਨ੍ਹਾਂ ਲਈ ਵੱਖਰੇ ਲਾਕਅਪ ਦਾ ਕੋਈ ਪ੍ਰਬੰਧ ਨਹੀਂ ਹੈ। ਇਸ ‘ਤੇ ਹੈਰਾਨੀ ਜ਼ਾਹਰ ਕਰਦਿਆਂ ਹਾਈਕੋਰਟ ਨੇ ਹੁਣ ਪੰਜਾਬ ਸਰਕਾਰ (Punjab Govt) ਨੂੰ ਟਰਾਂਸਜੈਂਡਰ ਕੈਦੀਆਂ ਲਈ ਵੱਖਰੇ ਪਖਾਨੇ ਦੇ ਪ੍ਰਬੰਧ ਬਾਰੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।