ਨਾਜਾਇਜ਼ ਕਾਲੋਨੀਆਂ ਉਸਾਰਣ ਵਾਲਿਆਂ ਖਿਲਾਫ਼ ਸਖਤ ਕਾਨੂੰਨ ਬਣਾਉਣ ਦੀ ਤਿਆਰੀ, ਰਜਿਸਟਰੀਆਂ ‘ਤੇ NOC ਦੀ ਸ਼ਰਤ ਖ਼ਤਮ ਕਰਨ ਨੂੰ ਲੈ ਕੇ ਸੀਐਮ ਦੀ ਮੀਟਿੰਗ

Updated On: 

07 Feb 2024 14:47 PM

CM Maan Meeting on NOC: ਕਲੋਨੀ ਕੱਟਣ ਲਈ ਕਾਲੋਨਾਈਜ਼ਰ ਨੂੰ ਲਾਲ ਰੰਗ ਦਾ ਸਟੈਂਪ ਪੇਪਰ ਲੈਣਾ ਹੋਵੇਗਾ। ਬਿਨੈਕਾਰ ਨੂੰ ਸਟੈਂਪ ਪੇਪਰ ਉਦੋਂ ਹੀ ਜਾਰੀ ਕੀਤਾ ਜਾਵੇਗਾ ਜਦੋਂ ਉਸ ਨੂੰ ਸਾਰੇ ਵਿਭਾਗਾਂ ਤੋਂ ਐਨਓਸੀ ਮਿਲ ਜਾਵੇਗਾ। ਅਜਿਹੇ 'ਚ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਦੇ ਨਾਲ ਹੀ ਭਵਿੱਖ ਵਿੱਚ ਕਿਸੇ ਵੀ ਗੈਰ ਕਾਨੂੰਨੀ ਕਲੋਨੀ ਨੂੰ ਨਹੀਂ ਕੱਟਣ ਦਿੱਤਾ ਜਾਵੇਗਾ।

ਨਾਜਾਇਜ਼ ਕਾਲੋਨੀਆਂ ਉਸਾਰਣ ਵਾਲਿਆਂ ਖਿਲਾਫ਼ ਸਖਤ ਕਾਨੂੰਨ ਬਣਾਉਣ ਦੀ ਤਿਆਰੀ, ਰਜਿਸਟਰੀਆਂ ਤੇ NOC ਦੀ ਸ਼ਰਤ ਖ਼ਤਮ ਕਰਨ ਨੂੰ ਲੈ ਕੇ ਸੀਐਮ ਦੀ ਮੀਟਿੰਗ

ਨਾਜਾਇਜ਼ ਕਾਲੋਨੀਆਂ ਬਣਾਉਣ ਵਾਲਿਆਂ ਖਿਲਾਫ਼ ਸਖਤ ਕਾਨੂੰਨ ਬਣਾਉਣ ਦੀ ਤਿਆਰੀ

Follow Us On

ਜਾਇਦਾਦ ਦੀਆਂ ਰਜਿਸਟਰੀਆਂ ਲਈ NOC ਦੀ ਸ਼ਰਤ ਖ਼ਤਮ ਕਰਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ(Bhagwant Mann) ਨੇ ਬੁੱਧਵਾਰ ਨੂੰ ਹਾਈ ਲੈਵਲ ਮੀਟਿੰਗ ਬੁਲਾਈ, ਜਿਸ ਵਿੱਚ ਏਜੀ ਦਫ਼ਤਰ ਦੇ ਅਧਿਕਾਰੀ ਸ਼ਾਮਲ ਹੋਏ। ਮੀਟਿੰਗ ਵਿੱਚ ਸੂਬੇ ਦੇ ਲੋਕਾਂ ਨੂੰ ਐਨਓਸੀ ਤੇ ਰਾਹਤ ਦੇਣ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਨਾਲ ਹੀ ਨਜਾਇਜ਼ ਕਲੋਨੀਆਂ ਉਸਾਰਣ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨ ਬਣਾਉਣ ਤੇ ਵੀ ਫੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ NOC ਦੀ ਸ਼ਰਤ ਹਟਾਉਣ ਦਾ ਐਲਾਨ ਕੀਤਾ ਸੀ।

ਮੁੱਖ ਮੰਤਰੀ ਵੱਲੋਂ ਬੀਤੇ ਦਿਨ ਕੀਤੇ ਗਏ ਐਲਾਨ ਤੋਂ ਬਾਅਦ ਬੁੱਧਵਾਰ ਨੂੰ ਐਨਓਸੀ ਦੀ ਸ਼ਰਤ ਹਟਾਉਣ ਤੇ ਡੁੰਘਾਈ ਨਾਲ ਵਿਚਾਰ ਕੀਤਾ ਗਿਆ। ਸੀਐਮ ਮਾਨ ਨੇ ਸਬੰਧਿਤ ਅਧਿਕਾਰੀਆਂ ਦੀ ਰਾਏ ਜਾਣੀ ਅਤੇ ਆਪਣੇ ਵੀ ਵਿਚਾਰ ਰੱਖੇ। ਨਾਲ ਹੀ ਇਸ ਬੈਠਕ ਵਿੱਚ ਭਵਿੱਖ ਵਿੱਚ ਨਾਜਾਇਜ਼ ਕਾਲੋਨੀਆਂ ਕੱਟਣ ਵਾਲੇ ਕਾਲੋਨਾਈਜ਼ਰ ਲਈ ਹੋਰ ਸਖਤ ਕਾਨੂੰਨ ਬਣਾਉਣ ਦਾ ਵੀ ਫੈਸਲਾ ਲਿਆ ਗਿਆ ਹੈ। ਜਾਣਕਾਰੀ ਮੁਤਾਬਕ, ਅਗਲੇ ਵਿਧਾਨਸਭਾ ਇਜਲਾਸ ‘ਚ ਇਸਨੂੰ ਲੈ ਕੇ ਸਖਤ ਕਾਨੂੰਨ ਵਾਲਾ ਸੋਧ ਬਿੱਲ ਆ ਸਕਦਾ ਹੈ। ਮੀਟਿੰਗ ਤੋਂ ਬਾਅਦ ਸੀਐਮ ਮਾਨ ਨੇ ਟਵੀਟ ਕਰਕੇ ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਜਿਕਰਯੋਗ ਹੈ ਕਿ ਸਰਕਾਰ ਇਸ ਮਾਮਲੇ ਵਿੱਚ ਅਜਿਹੀ ਰਣਨੀਤੀ ਬਣਾਉਣ ਦੀ ਤਿਆਰੀ ਕਰ ਰਹੀ ਹੈ ਕਿ ਭਵਿੱਖ ਵਿੱਚ ਇਸਨੂੰ ਲੈ ਕੇ ਕੋਈ ਵੀ ਕਾਨੂੰਨੀ ਅੜਚਣ ਨਾ ਆਵੇ। ਨਾਲ ਹੀ, ਨੋਟੀਫਿਕੇਸ਼ਨ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਸਕੇ। ਸਰਕਾਰ ਇਸ ਪ੍ਰਣਾਲੀ ਨੂੰ ਪਹਿਲ ਦੇ ਆਧਾਰ ‘ਤੇ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ – ਰਜਿਸਟਰੀਆਂ ਤੇ NOC ਦੀ ਸ਼ਰਤ ਖ਼ਤਮ, CM ਭਗਵੰਤ ਮਾਨ ਦਾ ਵੱਡਾ ਐਲਾਨ

ਸੀਐਮ ਨੇ ਕੀਤਾ ਸੀ NOC ਦੀ ਸ਼ਰਤ ਖਤਮ ਕਰਨ ਦਾ ਐਲਾਨ

ਮੰਗਲਵਾਰ ਨੂੰ ਸੀਐਮ ਭਗਵੰਤ ਮਾਨ ਨੇ ਪਹਿਲਾਂ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਐਲਾਨ ਕੀਤਾ ਸੀ ਕਿ ਉਹ ਰਾਜ ਦੀਆਂ ਸਾਰੀਆਂ ਕਿਸਮਾਂ ਦੀਆਂ ਰਜਿਸਟਰੀਆਂ ਤੋਂ ਐਨਓਸੀ ਦੀ ਸ਼ਰਤ ਨੂੰ ਖਤਮ ਕਰਨ ਜਾ ਰਹੇ ਹਨ। ਨਾਲ ਹੀ ਇਸ ਸਬੰਧੀ ਵਿਸਤ੍ਰਿਤ ਜਾਣਕਾਰੀ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ।

ਇਸ ਐਲਾਨ ਤੋਂ ਬਾਅਦ ਆਪ ਕੀ ਸਰਕਾਰ ਆਪ ਕੇ ਦੁਆਰ ਯੋਜਨਾ ਲਾਗੂ ਕਰਨ ਵੇਲ੍ਹੇ ਡੇਰਾਬੱਸੀ ਪਹੁੰਚੇ ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਪੰਜਾਬ ਵਿੱਚ ਕਲਰ ਕੋਡਿੰਗ ਸਟੈਂਪ ਪੇਪਰ ਸਿਸਟਮ ਲਾਗੂ ਕਰ ਦਿੱਤਾ ਗਿਆ ਹੈ। ਕੋਈ ਵੀ ਕਲੋਨਾਈਜ਼ਰ ਜੇਕਰ ਕਲੋਨੀ ਬਣਾਉਣਾ ਚਾਹੁੰਦਾ ਹੈ ਤਾਂ ਉਸਨੂੰ ਕਾਨੂੰਨੀ ਤਰੀਕੇ ਨਾਲ ਇਸ ਸਟੈਂਪ ਪੇਪਰ ਦਾ ਇਸਤੇੇਮਾਲ ਕਰਕੇ ਅਪਲਾਈ ਕਰਨਾ ਹੋਵੇਗਾ।

Exit mobile version