ਪੰਜਾਬ ‘ਚ ਅੱਜ ਤੋਂ ਸ਼ੁਰੂ ਨਾਮਜ਼ਦਗੀ ਪ੍ਰਕਿਰਿਆ, 13 ਨਵੰਬਰ ਨੂੰ ਪੈਣਗੀਆਂ ਵੋਟਾਂ – Punjabi News

ਪੰਜਾਬ ‘ਚ ਅੱਜ ਤੋਂ ਸ਼ੁਰੂ ਨਾਮਜ਼ਦਗੀ ਪ੍ਰਕਿਰਿਆ, 13 ਨਵੰਬਰ ਨੂੰ ਪੈਣਗੀਆਂ ਵੋਟਾਂ

Updated On: 

18 Oct 2024 11:42 AM

Punjab Bypoll: ਸਿਬਿਨ ਸੀ ਨੇ ਦੱਸਿਆ ਕਿ 18 ਅਕਤੂਬਰ, 2024 ਤੋਂ 25 ਅਕਤੂਬਰ ਤੱਕ ਦੀਆਂ ਜਨਤਕ ਛੁੱਟੀਆਂ ਨੂੰ ਛੱਡ ਕੇ ਬਾਕੀ ਸਾਰੇ ਨਿਰਧਾਰਿਤ ਦਿਨਾਂ 'ਤੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਧਿਕਾਰੀਆਂ ਕੋਲ ਨਾਮਜ਼ਦਗੀ ਫਾਰਮ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀ ਫਾਰਮ ਫਾਰਮ 2ਬੀ ਵਿੱਚ ਭਰੇ ਜਾਣੇ ਹਨ।

ਪੰਜਾਬ ਚ ਅੱਜ ਤੋਂ ਸ਼ੁਰੂ ਨਾਮਜ਼ਦਗੀ ਪ੍ਰਕਿਰਿਆ, 13 ਨਵੰਬਰ ਨੂੰ ਪੈਣਗੀਆਂ ਵੋਟਾਂ

ਚੋਣ ਕਮੀਸ਼ਨ

Follow Us On

Punjab Bypoll: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਦੌਰਾਨ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਵਿੱਚ ਚੋਣਾਂ ਹੋਣੀਆਂ ਹਨ। ਚੋਣਾਂ ਲਈ ਕਮਿਸ਼ਨ ਵੱਲੋਂ ਚੋਣ ਅਧਿਕਾਰੀ ਅਤੇ ਰਿਟਰਨਿੰਗ ਅਫ਼ਸਰ ਪਹਿਲਾਂ ਹੀ ਤਾਇਨਾਤ ਕਰ ਦਿੱਤੇ ਗਏ ਸਨ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਵੀ ਨਾਮਜ਼ਦਗੀਆਂ ਭਰੀਆਂ ਜਾਣਗੀਆਂ। ਇਨ੍ਹਾਂ ਸੀਟਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਨੇ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ। ਇਸੇ ਲਈ ਇੱਥੇ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਵੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ।

ਨਾਮਜ਼ਦਗੀ ਪ੍ਰਕਿਰਿਆ 25 ਅਕਤੂਬਰ ਤੱਕ ਜਾਰੀ ਰਹੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਚੈਕਿੰਗ 28 ਅਕਤੂਬਰ ਨੂੰ ਹੋਵੇਗੀ, ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 30 ਅਕਤੂਬਰ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ।

ਚੋਣ ਕਮੀਸ਼ਨ ਨੇ ਦਿੱਤੀ ਜਾਣਕਾਰੀ

ਸਿਬਿਨ ਸੀ ਨੇ ਦੱਸਿਆ ਕਿ 18 ਅਕਤੂਬਰ, 2024 ਤੋਂ 25 ਅਕਤੂਬਰ ਤੱਕ ਦੀਆਂ ਜਨਤਕ ਛੁੱਟੀਆਂ ਨੂੰ ਛੱਡ ਕੇ ਬਾਕੀ ਸਾਰੇ ਨਿਰਧਾਰਿਤ ਦਿਨਾਂ ‘ਤੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਧਿਕਾਰੀਆਂ ਕੋਲ ਨਾਮਜ਼ਦਗੀ ਫਾਰਮ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀ ਫਾਰਮ ਫਾਰਮ 2ਬੀ ਵਿੱਚ ਭਰੇ ਜਾਣੇ ਹਨ।

ਸਬੰਧਤ ਰਿਟਰਨਿੰਗ ਅਫ਼ਸਰ ਕੋਲ ਖਾਲੀ ਫਾਰਮ ਉਪਲਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਨਿਰਧਾਰਤ ਫਾਰਮੈਟ ਵਿੱਚ ਹੋਣ। ਉਨ੍ਹਾਂ ਕਿਹਾ ਕਿ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਤੀਜਾ ਸ਼ਨੀਵਾਰ ਯਾਨੀ 19 ਅਕਤੂਬਰ ਨੂੰ ਛੁੱਟੀ ਨਹੀਂ ਹੈ।

ਇਸ ਲਈ 19 ਅਕਤੂਬਰ ਨੂੰ ਰਿਟਰਨਿੰਗ ਅਫ਼ਸਰ ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਦੇ ਹਨ। 20 ਅਕਤੂਬਰ ਨੂੰ ਐਤਵਾਰ ਹੋਣ ਕਾਰਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਤਹਿਤ ਛੁੱਟੀ ਰਹੇਗੀ। ਇਸ ਲਈ ਇਸ ਦਿਨ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾਣਗੇ।

Exit mobile version