ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ: ਸੀਐਮ ਮਾਨ ਨੇ ਅਮਿਤ ਸ਼ਾਹ ਅੱਗੇ ਚੁੱਕੇ RDF,SYL ਸਮੇਤ ਕਈ ਅਹਿਮ ਮੁੱਦੇ
ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ, ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ, ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਅਤੇ ਲੱਦਾਖ ਦੇ ਲੈਫਟੀਨੈਂਟ ਗਵਰਨਰ ਬੀ ਮਿਸ਼ਰਾ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਪਹੁੰਚੇ।ਇਨ੍ਹਾਂ ਸਾਰਿਆਂ ਨੇ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

ਉੱਤਰੀ ਜ਼ੋਨਲ ਕੌਂਸਲ ਦੀ 31ਵੀਂ ਬੈਠਕ ਅੰਮ੍ਰਿਤਸਰ ਵਿੱਚ ਸ਼ੁਰੂ ਹੋਈ। ਬੈਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗੁਵਾਈ ਹੇਠ ਹੋ ਰਹੀ ਇਸ ਬੈਠਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਸਨਮਾਨਿਤ ਕਰਕੇ ਨਿੱਘਾ ਸਵਾਗਤ ਕੀਤਾ। ਇਸ ਬੈਠਕ ਵਿੱਚ ਹਰਿਆਣਾ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਜੰਮੂ-ਕਸ਼ਮੀਰ, ਲੱਦਾਖ ਅਤੇ ਦਿੱਲੀ ਦੇ ਉਪ ਰਾਜਪਾਲ ਵੀ ਸਮੂਲੀਅਤ ਕਰ ਰਹੇ ਹਨ।
ਸਤਲੁਜ-ਯਮੁਨਾ ਲਿੰਕ ਨਹਿਰ (ਐਸਵਾਈਐਲ) ਦੇ ਮੁੱਦੇ ‘ਤੇ ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਮੁੱਦਾ ਹੈ। ਸਾਡੇ ਕੋਲ ਕਿਸੇ ਵੀ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਇਸ ਮਾਮਲੇ ਕਾਰਨ ਸੂਬੇ ਦੀ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਇਸ ਦਾ ਅਸਰ ਹਰਿਆਣਾ ਅਤੇ ਰਾਜਸਥਾਨ ‘ਤੇ ਵੀ ਪਵੇਗਾ। ਮੌਜੂਦਾ ਸਥਿਤੀ ਵਿੱਚ ਉਪਲਬਧ ਪਾਣੀ ਦਾ ਮੁਲਾਂਕਣ ਕੀਤਾ ਜਾਣਾ ਚਾਹੀਦਾ ਹੈ। ਨਹਿਰ ਬਣਾਉਣ ਦਾ ਤਾਂ ਮਤਲਬ ਹੀ ਪੈਦਾ ਨਹੀਂ ਹੁੰਦਾ।
ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਦੀ ਪ੍ਰਧਾਨਗੀ ਚ ਹੋਈ ਨਾਰਥ ਜੋਨ ਕਾਉਂਸਿਲ ਦੀ ਮੀਟਿੰਗ ਚ ਪੰਜਾਬ ਤੇ ਪੰਜਾਬੀਆਂ ਦਾ ਪੱਖ ਪੂਰਾ ਮਜ਼ਬੂਤੀ ਨਾਲ ਰੱਖਿਆBBMB, SYL, ਸ਼ਾਨਨ ਪਾਵਰ ਪ੍ਰੋਜੈਕਟ, PU ਚੰਡੀਗੜ੍ਹ, RDF, ਪੈਰਾਮਿਲਟਰੀ ਦਾ ਖ਼ਰਚਾ ਪੰਜਾਬ ਸਿਰ, ਹੜ੍ਹ ਪੀੜਤਾਂ ਨੂੰ ਮੁਆਵਜ਼ੇ ਲਈ ਕਨੂੰਨ ਚ ਸੋਧ, ਸਮੇਤ pic.twitter.com/1PahsKl7h0
— Bhagwant Mann (@BhagwantMann) September 26, 2023
ਇਹ ਵੀ ਪੜ੍ਹੋ
ਸ਼ਨਾਨ ਪਾਵਰ ਪ੍ਰੋਜੈਕਟ ਦਾ ਮੁੱਦਾ
ਕੌਂਸਲ ਦੀ ਮੀਟਿੰਗ ਵਿੱਚ ਸ਼ਨਾਨ ਪਾਵਰ ਪ੍ਰਾਜੈਕਟ ਦਾ ਮੁੱਦਾ ਵੀ ਉਠਿਆ। ਮੁੱਖ ਮੰਤਰੀ ਮਾਨ ਨੇ ਹਿਮਾਚਲ ਦੀ ਮੰਗ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਸ਼ਨਾਨ ਪਾਵਰ ਪ੍ਰੋਜੈਕਟ ਦੀ ਪ੍ਰਕਿਰਤੀ ਵਿੱਚ ਕੋਈ ਤਬਦੀਲੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਇਹ ਵੀ ਕਿਹਾ ਕਿ ਬਿਜਲੀ ਪ੍ਰਾਜੈਕਟ ਹਿਮਾਚਲ ਨੂੰ ਦੇਣ ਦਾ ਫੈਸਲਾ ਗਲਤ ਹੈ। ਪੰਜਾਬ ਨੇ 1975 ਅਤੇ 1982 ਦਰਮਿਆਨ ਇਸ ਪ੍ਰੋਜੈਕਟ ਦਾ ਵਿਸਥਾਰ ਕੀਤਾ, ਜਿਸ ਨਾਲ ਸਮਰੱਥਾ 48 ਮੈਗਾਵਾਟ ਤੋਂ ਵਧਾ ਕੇ 110 ਮੈਗਾਵਾਟ ਹੋ ਗਈ। ਇਸ ਦੇ ਉਲਟ ਕੋਈ ਵੀ ਫੈਸਲਾ ਪੰਜਾਬ ਦੇ ਲੋਕਾਂ ਨਾਲ ਬੇਇਨਸਾਫੀ ਹੋਵੇਗਾ।
ਵਾਹਗਾ ਬਾਰਡਰ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜਵਾਨਾਂ ਦੀ ਪਰੇਡ ਵੇਖਣ ਦਾ ਸਬੱਬ ਬਣਿਆਮੇਰੇ ਨਾਲ ਹਿਮਾਚਲ ਪ੍ਰਦੇਸ਼ ਦੇ ਮਾਨਯੋਗ ਮੁੱਖ ਮੰਤਰੀ @SukhuSukhvinder ਜੀ ਤੇ ਦਿੱਲੀ ਦੇ ਮਾਨਯੋਗ LG ਸਾਹਿਬ ਵਿਨੇ ਕੁਮਾਰ ਸਕਸੇਨਾ ਜੀ ਨੇ ਵੀ ਜਵਾਨਾਂ ਦਾ ਹੌਂਸਲਾ ਵਧਾਇਆ…ਵੇਖ ਕੇ ਖੁਸ਼ੀ ਹੋਈ ਸਾਡੇ ਜਵਾਨ ਬਾਰਡਰ ਤੇ ਜੋਸ਼ ਜਜ਼ਬੇ ਤੇ ਜਨੂੰਨ ਨਾਲ pic.twitter.com/L63g564rtR
— Bhagwant Mann (@BhagwantMann) September 25, 2023
ਆਰਡੀਐਫ ਦਾ ਮੁੱਦਾ
ਮੀਟਿੰਗ ਵਿੱਚ ਸੀਐੱਮ ਮਾਨ ਨੇ ਬਕਾਇਆ ਆਰਡੀਐਫ ਦਾ ਮੁੱਦਾ ਵੀਉਠਾਇਆ। ਸੀਐਮ ਨੇ ਕਿਹਾ ਕਿ ਇਹ ਮੁੱਦਾ ਮੇਰੇ ਦਿਲ ਦੇ ਸਭ ਤੋਂ ਨੇੜੇ ਹੈ। ਮਾਨ ਨੇ ਕਿਹਾ ਕਿ ਪੰਜਾਬ ਦੀ ਕਿਸਾਨ ਕਰਜ ਦੇ ਭਾਰ ਹੇਠ ਦੱਬੇ ਹੋਏ ਹਨ, ਪਰ ਕੇਂਦਰ ਕਿਸਾਨਾਂ ਦੇ ਮੁੱਦੇ ਨੂੰ ਲਗਾਤਾਰ ਨਜ਼ਰਅੰਦਾਜ ਕਰਦੀ ਆ ਰਹੀ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਪ੍ਰਤੀ ਮਤਰਿਆ ਵਤੀਰਾ ਕੀਤਾ ਜਾ ਰਿਹਾ ਹੈ।
ਮਾਨ ਨੇ ਕਿਹਾ ਕਿ ਪੰਜਾਬ ਨੇ ਆਪਣੀ ਸਮੱਰਥਾ ਤੋਂ ਵੱਧ ਅੰਨ ਪੈਦਾ ਕੀਤਾ ਹੈ, ਪਰ ਮੰਦਭਾਗੀ ਗੱਲ ਇਹ ਹੈ ਕਿ ਪੰਜਾਬ ਅਤੇ ਉਸ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਮਿਲ ਰਹੇ। ਐਫਸੀਆਈ ਲਈ ਅਨਾਜ ਖਰੀਦ ਦੇ ਬਦਲੇ ਪੰਜਾਬ ਦੇ ਖਰਚੇ ਦੀ ਭਰਪਾਈ ਜਾਣਬੁੱਝ ਕੇਨਹੀਂ ਕੀਤੀ ਜਾ ਰਹੀ। ਮਾਨ ਨੇ ਕਿਹਾ ਕਿ ਸੂਬੇ ਦਾ ਘਾਟਾ ਹਰ ਸਾਲ ਵਧ ਰਿਹਾ ਹੈ।
ਚੰਡੀਗੜ੍ਹ ‘ਤੇ ਸਿਰਫ਼ ਪੰਜਾਬ ਦਾ ਹੀ ਹੱਕ – ਸੀਐੱਮ ਮਾਨ
ਬੈਠਕ ਵਿੱਚ ਚੰਡੀਗੜ੍ਹ ਵਿਵਾਦ ਦਾ ਵੀ ਮੁੱਦਾ ਚੁੱਕਿਆ ਗਿਆ। ਜਿਸ ਤੇ ਸੀਐਮ ਮਾਨ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਖਤਮ ਕਰਕੇ ਚੰਡੀਗੜ੍ਹ ਨੂੰ ਬਣਾਇਆ ਗਿਆ ਸੀ। ਇਸ ਲਈ ਚੰਡੀਗੜ੍ਹ ਤੇ ਪੰਜਾਬ ਦਾ ਹੀ ਪਹਿਲਾ ਹੱਕ ਹੈ। ਇਸਨੂੰ ਪੰਜਾਬ ਦੀ ਰਾਜਧਾਨੀ ਵਜੋਂ ਦਰਜਾ ਬਹਾਲ ਕਰਕੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਪੰਜਾਬ ਦੀ ਮੰਗ ਨੂੰ ਪੂਰਾ ਕੀਤਾ ਜਾਵੇ।
ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ- ਮਾਨ
ਬੈਠਕ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨੇ ਆਪਣੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਦਿਵਾਉਣ ਦਾ ਮੁੱਦਾ ਉਠਾਇਆ, ਜਿਸ ਨੂੰ ਸੀਐੱਮ ਮਾਨ ਨੇ ਸਿਰੇ ਤੋਂ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੀਯੂ ਸਿਰਫ ਪੰਜਾਬ ਦੀ ਹੀ ਵਿਰਾਸਤ ਹੈ। ਹਰਿਆਣਾ ਨੇ 50 ਸਾਲ ਤੱਕ ਕੋਈ ਮਾਨਤਾ ਨਹੀਂ ਲਈ, ਹੁਣ ਇਸ ਦੀ ਲੋੜ ਕਿਵੇਂ ਪੈਣ ਲੱਗ ਪਈ ਹੈ। ਸੀਐੱਮ ਨੇ ਕਿਹਾ ਕਿ ਉਨ੍ਹਾਂ ਦੀ ਅਪੀਲ ਹੈ ਕਿ ਇਸ ਮੁੱਦੇ ਨੂੰ ਨਾ ਤਾਂ ਅੱਜ ਅਤੇ ਨਾ ਹੀ ਭਵਿੱਖ ਵਿੱਚ ਕਦੇ ਚੁੱਕਿਆ ਜਾਵੇ। ਇਸ ਨੂੰ ਇਸ ਬੈਠਕ ਦੇ ਏਜੰਡੇ ਤੋਂ ਹੀ ਡਿਲੀਟ ਕਰ ਦਿੱਤਾ ਚਾਹੀਦਾ ਹੈ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ
ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ, ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ, ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਅਤੇ ਲੱਦਾਖ ਦੇ ਲੈਫਟੀਨੈਂਟ ਗਵਰਨਰ ਬੀ ਮਿਸ਼ਰਾ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਪਹੁੰਚੇ। ਇਹ ਸਾਰੇ ਸਵੇਰੇ ਹੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚ ਗਏ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਨ੍ਹਾਂ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ।
ਨਾਰਥ ਜੋਨ ਕਾਉਂਸਿਲ ਦੀ ਬੇਹੱਦ ਅਹਿਮ ਮੀਟਿੰਗ ਲਈ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇ ਹਾਂਕੱਲ੍ਹ ਨੂੰ ਬੇਹੱਦ ਅਹਿਮ ਮੀਟਿੰਗ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਦੀ ਪ੍ਰਧਾਨਗੀ ਚ ਹੋਣ ਜਾ ਰਹੀ ਹੈਬਾਕੀ ਸੂਬਿਆਂ ਦੇ ਮੁੱਖ ਮੰਤਰੀ ਵੀ ਪਹੁੰਚ ਰਹੇ ਨੇਪੰਜਾਬ ਪੂਰੀ ਤਰ੍ਹਾਂ ਇਸ ਮੀਟਿੰਗ ਦੇ ਮਹਿਮਾਨਾਂ ਦੀ ਮਹਿਮਾਨ-ਨਿਵਾਜੀ pic.twitter.com/loZNENGI8A
— Bhagwant Mann (@BhagwantMann) September 25, 2023
ਸੀਐਮ ਭਗਵੰਤ ਮਾਨ ਨੇ ਕੀਤਾ ਆਗੂਆਂ ਨੂੰ ਸਨਮਾਨਿਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਜੰਮੂ-ਕਸ਼ਮੀਰ ਦੇ ਐਲਜੀ ਮਨੋਜ ਸਿਨਹਾ ਅਤੇ ਦਿੱਲੀ ਦੇ ਐਲਜੀ ਵੀਕੇ ਸਕਸੈਨਾ ਨੂੰ ਮੁੱਖ ਮੰਤਰੀ ਨੇ ਸਨਮਾਨਿਤ ਕੀਤਾ।