Notice from Housing Deptt: ਮੀਟਿੰਗ ਵਿੱਚ ਲੇਟ ਪਹੁੰਚਣ ਵਾਲੇ 12 ਅਧਿਕਾਰੀਆਂ ਨੂੰ ਨੋਟਿਸ ਜਾਰੀ
Case History: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਆਪਣੇ ਦਫ਼ਤਰ ਵਿਖੇ ਐਨਓਸੀ ਨਾਲ ਸਬੰਧਤ ਮੁੱਦਿਆਂ 'ਤੇ ਚਰਚਾ ਅਤੇ ਹੱਲ ਲਈ ਮੀਟਿੰਗ ਬੁਲਾਈ ਸੀ, ਜਿਸ ਵਿੱਚ 12 ਅਧਿਕਾਰੀ/ਕਰਮਚਾਰੀ ਸਮੇਂ ਸਿਰ ਨਹੀਂ ਪਹੁੰਚੇ ਸਨ।

ਮੀਟਿੰਗ ਵਿੱਚ ਲੇਟ ਪਹੁੰਚਣ ਵਾਲੇ 12 ਅਧਿਕਾਰੀਆਂ ਨੂੰ ਨੋਟਿਸ ਜਾਰੀ। notice to 12 officials from Department of Housing and Urban Development
ਪੰਜਾਬ ਨਿਊਜ: ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਮੀਟਿੰਗ ਵਿੱਚ ਲੇਟ ਪਹੁੰਚਣ ਵਾਲੇ 12 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਹੈ। ਜਿਹੜੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।