Notice from Housing Deptt: ਮੀਟਿੰਗ ਵਿੱਚ ਲੇਟ ਪਹੁੰਚਣ ਵਾਲੇ 12 ਅਧਿਕਾਰੀਆਂ ਨੂੰ ਨੋਟਿਸ ਜਾਰੀ
Case History: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਆਪਣੇ ਦਫ਼ਤਰ ਵਿਖੇ ਐਨਓਸੀ ਨਾਲ ਸਬੰਧਤ ਮੁੱਦਿਆਂ 'ਤੇ ਚਰਚਾ ਅਤੇ ਹੱਲ ਲਈ ਮੀਟਿੰਗ ਬੁਲਾਈ ਸੀ, ਜਿਸ ਵਿੱਚ 12 ਅਧਿਕਾਰੀ/ਕਰਮਚਾਰੀ ਸਮੇਂ ਸਿਰ ਨਹੀਂ ਪਹੁੰਚੇ ਸਨ।
ਮੀਟਿੰਗ ਵਿੱਚ ਲੇਟ ਪਹੁੰਚਣ ਵਾਲੇ 12 ਅਧਿਕਾਰੀਆਂ ਨੂੰ ਨੋਟਿਸ ਜਾਰੀ। notice to 12 officials from Department of Housing and Urban Development
ਇਨ੍ਹਾਂ ਅਧਿਕਾਰੀਆਂ ਨੂੰ ਜਾਰੀ ਹੋਏ ਨੋਟਿਸ
ਜਿਨ੍ਹਾਂ ਅਧਿਕਾਰੀਆਂ ਨੂੰ ਨੋਟਿਸ ਜਾਰੀ ਹੋਏ ਹਨ, ਉਨ੍ਹਾਂ ਵਿੱਚ ਜ਼ਿਲ੍ਹਾ ਟਾਊਨ ਪਲਾਨਰ (ਡੀ.ਟੀ.ਪੀ.) ਸੁਮਨ ਗੁਪਤਾ, ਡੀ.ਟੀ.ਪੀ. ਰਿਤਿਕਾ ਅਰੋੜਾ ਅਤੇ ਡੀ.ਟੀ.ਪੀ. ਹਰਪ੍ਰੀਤ ਸਿੰਘ, ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਗਗਨ ਚੋਪੜਾ, ਏ.ਟੀ.ਪੀ. ਅਮਰਿੰਦਰਜੀਤ ਸਿੰਘ, ਪਲੈਨਿੰਗ ਅਫ਼ਸਰ ਪਰਮਜੀਤ ਸਿੰਘ, ਪਲੈਨਿੰਗ ਅਫ਼ਸਰ ਭੁਪਿੰਦਰ ਕੌਰ, ਏ.ਡੀ.ਓ. ਕੁਲਦੀਪ ਸਿੰਘ, ਨਿੱਜੀ ਸਕੱਤਰ ਸਤੀਸ਼ ਕੁਮਾਰ, ਸੀਨੀਅਰ ਸਹਾਇਕ ਵੰਦਨਾ ਸ਼ਰਮਾ, ਕਲਰਕ ਕਵੀ ਪ੍ਰਕਾਸ਼ ਅਮੋਲੀ, ਸਟੈਨੋ ਗੁਰਪ੍ਰੀਤ ਕੌਰ ਸ਼ਾਮਲ ਹਨ।ਡਿਊਟੀ ਵਿੱਚ ਵਰਤੀ ਕੁਤਾਹੀ ਦਾ ਸਖ਼ਤ ਨੋਟਿਸ
ਇਨ੍ਹਾਂ ਅਧਿਕਾਰੀਆਂ ਵੱਲੋਂ ਡਿਊਟੀ ਵਿੱਚ ਵਰਤੀ ਕੁਤਾਹੀ ਦਾ ਸਖ਼ਤ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਨੇ ਮੁੱਖ ਪ੍ਰਸ਼ਾਸਕ ਪੁੱਡਾ ਨੂੰ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਅਤੇ ਤਿੰਨ ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਹੈ। ਨਿਰਧਾਰਤ ਸਮੇਂ ਅੰਦਰ ਜਵਾਬ ਨਾ ਦੇਣ ਦੀ ਸੂਰਤ ਵਿੱਚ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।‘ਕੰਮਕਾਜ ਵਿੱਚ ਅਣਗਹਿਲੀ ਪ੍ਰਤੀ ਜ਼ੀਰੋ ਸਹਿਣਸ਼ੀਲਤਾ’
ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੰਮਕਾਜ ਵਿੱਚ ਅਣਗਹਿਲੀ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੂੰ ਅਪਣਾਇਆ ਹੈ। ਉਨ੍ਹਾਂ ਨੇ ਸਾਰੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਫ਼ਤਰਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਸਮੇਂ ਸਿਰ ਆਪਣੀ ਡਿਊਟੀ ‘ਤੇ ਹਾਜ਼ਰ ਹੋਣ ਦੀ ਅਪੀਲ ਕੀਤੀ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ
Follow Us
