AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

New Recuritments : ਪਟਵਾਰੀਆਂ ਦੀ ਸਿੱਧੀ ਭਰਤੀ ਲਈ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

Patwari Recuritment: ਰਾਖਵਾਂਕਰਨ ਦਾ ਲਾਭ ਲੈਣ ਲਈ ਸਬੰਧਤ ਉਮੀਦਵਾਰ ਪੰਜਾਬ ਦਾ ਵਸਨੀਕ ਹੋਣਾ ਲਾਜ਼ਮੀ ਹੈ ਅਤੇ ਜਾਰੀ ਹੋਇਆ ਸਰਟੀਫਿਕੇਟ ਤਾਜਾ ਹੋਣਾ ਚਾਹੀਦਾ ਹੈ ਅਤੇ ਕੌਂਸਿਲਗ ਦੌਰਾਨ ਇਹ ਸਰਟੀਫਿਕੇਟ ਪੰਜ ਸਾਲ ਤੋਂ ਪੁਰਾਣਾ ਨਹੀਂ ਹੋਣਾ ਚਾਹੀਦਾ।

New Recuritments : ਪਟਵਾਰੀਆਂ ਦੀ ਸਿੱਧੀ ਭਰਤੀ ਲਈ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
tv9-punjabi
| Updated On: 23 Feb 2023 18:55 PM IST
Share
ਚੰਡੀਗੜ੍ਹ ਨਿਊਜ: ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਅੱਜ ਪੰਜਾਬ ਸਰਕਾਰ, ਮਾਲ ਤੇ ਮੁੜ ਵਸੇਬਾ ਵਿਭਾਗ ਦੇ ਮਾਲ ਪਟਵਾਰੀਆਂ ਦੀਆਂ 710 ਅਸਾਮੀਆਂ ਦੀ ਸਿੱਧੀ ਭਰਤੀ ਸੰਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਉਮੀਦਵਾਰ ਅੱਜ ਤੋਂ ਹੀ ਆਨਲਾਈਨ ਫਾਰਮ ਭਰ ਸਕਦੇ ਹਨ। ਫਾਰਮ ਭਰਨ ਦੀ ਆਖਰੀ ਤਰੀਕ 20 ਮਾਰਚ ਹੈ।

ਇਹ ਹੈ ਉਮੀਦਵਾਰੀ ਲਈ ਘੱਟੋ ਘੱਟ ਯੋਗਤਾ

ਇਨ੍ਹਾਂ ਅਸਾਮੀਆਂ ਲਈ ਉਮੀਦਵਾਰ ਦੀ ਘੱਟੋ ਘੱਟ ਯੋਗਤਾ ਕਿਸੇ ਵੀ ਵਿਸ਼ੇ ਵਿੱਚ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਟ ਅਤੇ ਨਾਲ ਹੀ 120 ਘੰਟੇ ਦਾ ਕੰਪਿਊਟਰ ਕੋਰਸ ਜਰੂਰੀ ਹੈ।ਉਸ ਨੇ ਦਸਵੀਂ ਪੱਧਰ ਤੱਕ ਪੰਜਾਬੀ ਜਾਂ ਇਸ ਦੇ ਬਰਾਬਰ ਦੀ ਯੋਗਤਾ ਪਾਸ ਕੀਤੀ ਹੋਣੀ ਲਾਜ਼ਮੀ ਹੈ। ਇਸ ਅਸਾਮੀ ਲਈ ਪਤਾ ਦੀ ਕੁੱਲ ਗਿਣਤੀ 710 ਹੈ ਜਿਸ ਵਿਚ 251 ਅਸਾਮੀਆਂ ਔਰਤਾਂ ਲਈ ਰਾਖਵੀਆਂ ਹਨ ਜੋ ਕਿ ਬਾਅਦ ਵਿਚ ਬੋਰਡ ਦੁਆਰਾ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਵਧਾਈਆਂ ਜਾਂ ਘਟਾਈਆਂ ਜਾ ਸਕਦੀਆਂ ਹਨ।

ਭਰਤੀ ਲਈ ਇਹ ਹੈ ਉਮਰ ਦੀ ਹੱਦ

ਉਪਰੋਕਤ ਅਸਾਮੀਆਂ ਲਈ ਉਮੀਦਵਾਰਾਂ ਦੀ ਉਮਰ ਸੀਮਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਕ ਜਨਵਰੀ 2023 ਨੂੰ ਜਨਰਲ ਉਮੀਦਵਾਰ ਲਈ 18 ਸਾਲ ਤੋਂ ਘੱਟ ਅਤੇ 37 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਰਾਜ ਅਤੇ ਕੇਂਦਰੀ ਸਰਕਾਰ ਦੇ ਕਰਮਚਾਰੀਆਂ ਲਈ ਉਮਰ ਦੀ ਉਪਰਲੀ ਸੀਮਾ ਵਿੱਚ 45 ਸਾਲ ਹੋਵੇਗੀ।ਉਮਰ ਸੀਮਾ ਵਿਚ ਛੋਟ ਲੈਣ ਲਈ ਕਾਉਂਸਲਿੰਗ ਸਮੇਤ ਐਨ.ਓ.ਸੀ. ਪੇਸ਼ ਕਰਨਾ ਹੋਵੇਗਾ।

ਫੀਸ ਸਬੰਧੀ ਇਹ ਹੈ ਵੇਰਵਾ

ਉਪਰੋਕਤ ਅਸਾਮੀਆਂ ਲਈ ਆਮ ਵਰਗ ਅਤੇ ਖਿਡਾਰੀ ਲਈ ਫੀਸ 1000 ਰੁਪਏ ਰੱਖੀ ਗਈ ਹੈ ਜਦਿਕ ਐਸ ਜਾਂ ਬੀ ਸੀ, ਸਾਬਕਾ ਫੌਜੀਆ ਅਤੇ ਆਸ਼ਰਿਤਾਂ ਅਤੇ ਦਿਵਿਆਂਗ ਲਈ ਫੀਸ ਕ੍ਰਮਵਾਰ 250, 200 ਅਤੇ 500 ਰੁਪੲ ਹੋਵੇਗੀ।ਉਮੀਦਵਾਰ ਵੱਲੋਂ ਇਕ ਵਾਰ ਅਦਾ ਕੀਤੀ ਫੀਸ ਵਾਪਸ ਨਹੀਂ ਕੀਤੀ ਜਾਵੇਗੀ।ਉਕਤ ਅਸਾਮੀਆਂ ਸਬੰਧੀ ਵਧੇਰੇ ਜਾਣਕਾਰੀ ਲਈ ਬੋਰਡ ਦੀ ਵੈਬ ਸਾਈਟ www.sssb.punjab.gov.in ਤੇ ਜਾ ਕੇ ਹਾਸਲ ਕੀਤੀ ਜਾ ਸਕਦੀ ਹੈ ਜਾਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਸਵੇਰੇ ਦਸ ਵਜੇ ਤੋਂ ਸ਼ਾਮ ਚਾਰ ਵਜੇ ਤੱਕ ਸਬੰਧਤ ਦਫਤਰ ਵਿੱਚ 0172-229800 ਫੋਨ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...