AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਹੁਣ ਹਿਮਾਚਲ ਪ੍ਰਦੇਸ਼ ਨੇ ਵੀ ਠੋਕਿਆ ਚੰਡੀਗੜ੍ਹ ‘ਤੇ ਦਾਅਵਾ

ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦਾ ਵੀ ਚੰਡੀਗੜ੍ਹ ਤੇ ਹੱਕ ਬਣਦਾ ਹੈ। ਉਨਾਂ ਕਿਹਾ ਕਿ ਅਸੀਂ ਇਸਦੀ ਕਾਨੂੰਨੀ ਲੜਾਈ ਲੜਨ ਵਾਸਤੇ ਤਿਆਰ ਹਾਂ।

ਹੁਣ ਹਿਮਾਚਲ ਪ੍ਰਦੇਸ਼ ਨੇ ਵੀ ਠੋਕਿਆ ਚੰਡੀਗੜ੍ਹ 'ਤੇ ਦਾਅਵਾ
tv9-punjabi
| Published: 06 Feb 2023 15:08 PM IST
Share
ਚੰਡੀਗੜ੍ਹ। ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦਾ ਵੀ ਚੰਡੀਗੜ੍ਹ ਤੇ ਹੱਕ ਬਣਦਾ ਹੈ ਤੇ ਇਸਦਾ ਇਸ ਸ਼ਹਿਰ ਵਿਚ 7.19 ਫੀਸਦੀ ਹਿੱਸਾ ਬਣਦਾ ਹੈ। ਉਨਾਂ ਕਿਹਾ ਕਿ ਇਸ ਹਿਸਾਬ ਨਾਲ ਮੁਲਾਜ਼ਮਾਂ ਤੇ ਜਾਇਦਾਦਾਂ ਤੇ ਹਿਮਾਚਲ ਪ੍ਰਦੇਸ਼ ਦਾ ਹੱਕ ਬਣਦਾ ਹੈ। ਉਨਾਂ ਕਿਹਾ ਕਿ ਅਸੀਂ ਇਸਦੀ ਕਾਨੂੰਨੀ ਲੜਾਈ ਲੜਨ ਵਾਸਤੇ ਤਿਆਰ ਹਾਂ। ਉਹਨਾਂ ਕਿਹਾਕਿ ਇਹ ਮਾਮਲਾ ਸੁਪਰੀਮ ਕੋਰਟ ਤੱਕ ਵੀ ਗਿਆ ਹੈ।

ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੀ ਹੈ ਸਿਆਸਤ

ਪ੍ਰਾਪਤ ਵੇਰਵਿਆਂ ਅਨੁਸਾਰ ਚੰਡੀਗੜ੍ਹ ‘ਚ ਹਿੱਸੇਦਾਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਕਾਫੀ ਸਮੇਂ ਤੋਂ ਸਿਆਸਤ ਚੱਲ ਰਹੀ ਹੈ। ਹੁਣ ਹਿਮਾਚਲ ਵੀ ਇਸ ਦਾਅ ਦੀ ਰਾਜਨੀਤੀ ਵਿੱਚ ਆ ਗਿਆ ਹੈ। ਹਿਮਾਚਲ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਦਾਅਵਾ ਕੀਤਾ ਹੈ ਕਿ ਚੰਡੀਗੜ੍ਹ ਸਿਰਫ਼ ਪੰਜਾਬ ਤੇ ਹਰਿਆਣਾ ਦਾ ਹੀ ਨਹੀਂ ਸਗੋਂ ਉਨ੍ਹਾਂ ਦਾ ਵੀ ਹੱਕ ਹੈ।

‘ਚੰਡੀਗੜ੍ਹ ‘ਤੇ ਹਿਮਾਚਲ ਦੀ 7.19 ਫੀਸਦੀ ਦੀ ਦਾਅਵੇਦਾਰੀ’

ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਚੰਡੀਗੜ੍ਹ ‘ਤੇ 7.19 ਫੀਸਦੀ ਦੀ ਆਪਣੀ ਦਾਅਵੇਦਾਰੀ ਜਤਾਈ ਹੈ। ਚੰਡੀਗੜ੍ਹ ਆਏ ਅਗਨੀਹੋਤਰੀ ਨੇ ਕਿਹਾ ਕਿ ਚੰਡੀਗੜ੍ਹ ‘ਤੇ ਸਾਡਾ ਸੰਵਿਧਾਨਕ ਹੱਕ ਹੈ ਅਤੇ ਅਸੀਂ ਇਸ ਨੂੰ ਲੈ ਕੇ ਰਹਾਂਗੇ। ਇਸ ਦੇ ਲਈ ਜੇਕਰ ਉਸ ਨੂੰ ਕੋਈ ਕਾਨੂੰਨੀ ਲੜਾਈ ਵੀ ਲੜਨੀ ਪਵੇ ਤਾਂ ਉਹ ਉਸ ਲਈ ਤਿਆਰ ਹੈ। ਇਲੈਕਟ੍ਰਿਕ ਵਹੀਕਲ ਐਕਸਪੋ ਦੇ ਮੰਚ ਤੋਂ ਸੰਬੋਧਨ ਦੌਰਾਨ ਉਪ ਮੁੱਖ ਮੰਤਰੀ ਨੇ ਚੰਡੀਗੜ੍ਹ ‘ਤੇ ਹਿਮਾਚਲ ਦਾ ਹੱਕ ਜਤਾਇਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀਆਂ ਜਾਇਦਾਦਾਂ ਤੇ ਵੀ ਉਨ੍ਹਾਂ ਦੇ ਸੂਬੇ ਦਾ ਹੱਕ ਹੈ। ਪੰਜਾਬ ਅਤੇ ਹਰਿਆਣਾ ਨੂੰ ਹਿਮਾਚਲ ਨੂੰ ਛੋਟੇ ਭਰਾ ਵਾਂਗ ਸਤਿਕਾਰ ਦੇਣਾ ਚਾਹੀਦਾ ਹੈ। ਹਿਮਾਚਲ ਦੇ ਬਹੁਤ ਸਾਰੇ ਲੋਕ ਚੰਡੀਗੜ੍ਹ ਵਿੱਚ ਰਹਿੰਦੇ ਹਨ। ਇੱਥੇ ਹੀ ਬੱਸ ਨਹੀਂ ਪੰਜਾਬ ਅਤੇ ਹਰਿਆਣਾ ਦੀਆਂ ਚੋਣਾਂ ਵਿੱਚ ਇਨ੍ਹਾਂ ਦੇ ਆਗੂ ਚੰਡੀਗੜ੍ਹ ਵਿੱਚ ਰਹਿਣ ਵਾਲੇ ਹਿਮਾਚਲ ਦੇ ਲੋਕਾਂ ਨੂੰ ਆਪਣਾ ਆਖਦੇ ਹਨ।

‘ਪਾਣੀ ‘ਤੇ ਵੀ ਹਿਮਾਚਲ ਦਾ 1.19 ਫੀਸਦੀ ਹੱਕ’

ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਕਿਹਾ ਕਿ ਹਰਿਆਣਾ ਅਤੇ ਪੰਜਾਬ ਦੀ ਖੁਸ਼ਹਾਲੀ ਦੇ ਨਾਲ-ਨਾਲ ਅਸੀਂ ਚੰਡੀਗੜ੍ਹ ਦੀ ਵੀ ਬਿਹਤਰੀ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਪਾਣੀ ਹਿਮਾਚਲ ਤੋਂ ਵੀ ਆਉਂਦਾ ਹੈ। ਇਸ ਪਾਣੀ ‘ਤੇ ਉਨ੍ਹਾਂ ਦਾ 1.19 ਫੀਸਦੀ ਹੱਕ ਹੈ। ਪਾਣੀ ਲਈ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਹੋਰ ਏਜੰਸੀਆਂ ਵੀ ਉਨ੍ਹਾਂ ਤੋਂ ਐਨਓਸੀ ਦੀ ਉਡੀਕ ਕਰ ਰਹੀਆਂ ਹਨ। ਅਗਨੀਹੋਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਚੰਡੀਗੜ੍ਹ ‘ਤੇ ਅਧਿਕਾਰਾਂ ਲਈ ਕਿਸੇ ਐਨਓਸੀ ਦੀ ਲੋੜ ਨਹੀਂ ਹੈ। ਦੱਸ ਦਈਏ ਕਿ ਪੰਜਾਬ ‘ਚ ਸੱਤਾ ‘ਚ ਆਉਂਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ‘ਤੇ ਪੰਜਾਬ ਦਾ ਦਾਅਵਾ ਪੇਸ਼ ਕੀਤਾ ਸੀ।

Follow Us
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...