NRI ਪਤਨੀ ਦਾ ਕਤਲ ਕਰਨ ਵਾਲਾ ਮੁਲਜ਼ਮ ਪਤੀ ਗ੍ਰਿਫ਼ਤਾਰ, ਪੁਲਿਸ ਨੇ ਹਾਸਲ ਕੀਤਾ 3 ਦਿਨਾਂ ਦਾ ਰਿਮਾਂਡ
ਮ੍ਰਿਤਕ ਮਹਿਲਾ ਦੀ ਪਹਿਚਾਣ ਪ੍ਰਭਜਤ ਕੌਰ ਵਾਸੀ ਪਿੰਡ ਵੜੈਚ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਸੀ। ਮਹਿਲਾ ਆਪਣੇ ਪਤੀ ਦੇ ਨਾਲ ਹੋਟਲ ਚ ਰੁਕੀ ਹੋਈ ਸੀ। ਕਾਫ਼ੀ ਸਮੇਂ ਤੱਕ ਪਤੀ ਦੇ ਵਾਪਸ ਨਾ ਆਉਣ ਤੇ ਕਮਰੇ 'ਚ ਹਲਚਲ ਨਾ ਹੋਣ ਤੋਂ ਬਾਅਦ ਹੋਟਲ ਸਟਾਫ਼ ਨੂੰ ਸ਼ੱਕ ਹੋਇਆ, ਇਸ ਤੋਂ ਬਾਅਦ ਪੁਲਿਸ ਨੂੰ ਇਤਲਾਹ ਦਿੱਤੀ ਗਈ। ਪੁਲਿਸ ਨੇ ਜਾਂਚ ਕੀਤੀ ਤਾਂ ਮਹਿਲਾ ਦੀ ਲਾਸ਼ ਕਮਰੇ 'ਚ ਪਈ ਹੋਈ ਸੀ।
ਅੰਮ੍ਰਿਤਸਰ ਦੇ ਹੋਟਲ ‘ਚ ਐਨਆਰਆਈ ਪਤਨੀ ਦਾ ਕਤਲ ਕਰਨ ਵਾਲੇ ਮੁਲਜ਼ਮ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹ ਮੌਕੇ ਤੋਂ ਫ਼ਰਾਰ ਹੋ ਗਿਆ ਸੀ। ਪੁਲਿਸ ਉਸ ਦੀ ਤਲਾਸ਼ ਕਰ ਰਹੀ ਸੀ ਤੇ ਉਸ ਨੂੰ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਉਸ ਨੂੰ ਕੋਰਟ ‘ਚ ਪੇਸ਼ ਕੀਤਾ, ਜਿੱਥੇ ਉਸ ਨੂੰ ਤਿੰਨ ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਮ੍ਰਿਤਕ ਮਹਿਲਾ ਦੀ ਪਹਿਚਾਣ ਪ੍ਰਭਜਤ ਕੌਰ ਵਾਸੀ ਪਿੰਡ ਵੜੈਚ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਸੀ। ਮਹਿਲਾ ਆਪਣੇ ਪਤੀ ਦੇ ਨਾਲ ਹੋਟਲ ਚ ਰੁਕੀ ਹੋਈ ਸੀ। ਕਾਫ਼ੀ ਸਮੇਂ ਤੱਕ ਪਤੀ ਦੇ ਵਾਪਸ ਨਾ ਆਉਣ ਤੇ ਕਮਰੇ ‘ਚ ਹਲਚਲ ਨਾ ਹੋਣ ਤੋਂ ਬਾਅਦ ਹੋਟਲ ਸਟਾਫ਼ ਨੂੰ ਸ਼ੱਕ ਹੋਇਆ, ਇਸ ਤੋਂ ਬਾਅਦ ਪੁਲਿਸ ਨੂੰ ਇਤਲਾਹ ਦਿੱਤੀ ਗਈ। ਪੁਲਿਸ ਨੇ ਜਾਂਚ ਕੀਤੀ ਤਾਂ ਮਹਿਲਾ ਦੀ ਲਾਸ਼ ਕਮਰੇ ‘ਚ ਪਈ ਹੋਈ ਸੀ।
ਮਹਿਲਾ ਦਾ ਪਤੀ ਹੋਟਲ ਤੋਂ ਫ਼ਰਾਰ ਸੀ। ਸ਼ੱਕ ਜਤਾਇਆ ਗਿਆ ਕਿ ਮਹਿਲਾ ਦੇ ਪਤੀ ਨੇ ਹੀ ਕਤਲ ਕੀਤਾ ਹੈ ਤੇ ਉਹ ਇਸ ਤੋਂ ਬਾਅਦ ਫ਼ਰਾਰ ਹੋ ਗਿਆ। ਪੁਲਿਸ ਨੇ ਇਸ ਮਾਮਲੇ ਚ ਮ੍ਰਿਤਕ ਮਹਿਲਾ ਦੇ ਪਤੀ ਮਨਦੀਪ ਸਿੰਘ ਢਿੱਲੋਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ, ਜੋ ਕਿ ਘਟਨਾ ਤੋਂ ਬਾਅਦ ਫ਼ਰਾਰ ਚੱਲ ਰਿਹਾ ਸੀ।
ਪੁਲਿਸ ਨੇ ਮ੍ਰਿਤਕ ਮਹਿਲਾ ਦੇ (ਮਾਪੇ) ਘਰ ਵਾਲਿਆਂ ਨੂੰ ਬੁਲਾਇਆ ਸੀ, ਜਿਨ੍ਹਾਂ ਦੇ ਬਿਆਨਾਂ ਦੇ ਆਧਾਰ ਤੇ ਕਾਰਵਾਈ ਕੀਤੀ। ਮ੍ਰਿਤਕ ਮਹਿਲਾ ਦੇ ਭਰਾ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪ੍ਰਭਜੋਤ ਦਾ ਵਿਆਹ ਸੱਤ ਸਾਲ ਪਹਿਲਾਂ ਹੋਇਆ ਸੀ। ਪਤੀ ਮਨਦੀਪ ਸਿੰਘ ਢਿੱਲੋਂ ਉਸ ਦੇ ਚਰਿੱਤਰ ਤੇ ਸ਼ੱਕ ਕਰਦਾ ਸੀ। ਇਸ ਕਾਰਨ ਦੋਵਾਂ ਦੇ ਵਿਚਕਾਰ ਲੰਬੇ ਸਮੇਂ ਤੋਂ ਘਰੇਲੂ ਵਿਵਾਦ ਚੱਲ ਰਿਹਾ ਸੀ। ਦੋਵੇਂ ਪਤੀ-ਪਤਨੀ ਆਸਟ੍ਰੇਲੀਆ ਚ ਰਹਿੰਦੇ ਸਨ ਤੇ ਹਾਲ ਹੀ ਚ ਪਰਿਵਾਰਕ ਪ੍ਰੋਗਰਾਮ ਦੇ ਲਈ ਪੰਜਾਬ ਆਏ ਸਨ।


