Amritpal ਦੇ 5 ਸਾਥੀਆਂ ਤੇ NSA, ISI ਨੇ ਕੀਤੀ ਸੀ ਫੰਡਿੰਗ, ਬੁਲੇਟਪਰੂਫ ਜੈਕਟਾਂ-ਰਾਈਫਲਾਂ ਬਰਾਮਦ: Punjab Police

Updated On: 

20 Mar 2023 17:19 PM

Amritpal Singh: ਅੰਮ੍ਰਿਤਪਾਲ ਸਿੰਘ ਦੇ ਪੰਜ ਸਾਥੀਆਂ 'ਤੇ NSA ਲਗਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਪੰਜਾਬ ਦੇ ਆਈਜੀਪੀ ਸੁਖਚੈਨ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਕਈ ਹੋਰ ਵੱਡੇ ਖੁਲਾਸੇ ਕੀਤੇ ਹਨ।

Amritpal ਦੇ 5 ਸਾਥੀਆਂ ਤੇ NSA, ISI ਨੇ ਕੀਤੀ ਸੀ ਫੰਡਿੰਗ, ਬੁਲੇਟਪਰੂਫ ਜੈਕਟਾਂ-ਰਾਈਫਲਾਂ ਬਰਾਮਦ: Punjab Police
Follow Us On

Amritpal Singh: ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਖਿਲਾਫ ਪੁਲਿਸ ਦਾ ਸਰਚ ਆਪ੍ਰੇਸ਼ਨ ਜਾਰੀ ਹੈ। ਇਸ ਦੌਰਾਨ ਪੰਜਾਬ ਪੁਲਿਸ ਦੇ ਆਈਜੀਪੀ ਸੁਖਚੈਨ ਸਿੰਘ (IG Sukhchain Singh) ਨੇ ਪ੍ਰੈਸ ਕਾਨਫਰੰਸ ਵਿੱਚ ਕਈ ਵੱਡੇ ਖੁਲਾਸੇ ਕੀਤੇ ਹਨ। ਗ੍ਰਿਫਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਚਾਰ ਸਾਥੀਆਂ ‘ਤੇ NSA ਲਗਾ ਦਿੱਤਾ ਗਿਆ ਹੈ। ਉਹ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉੱਥੇ ਹੀ ਉਸਦੇ ਚਾਚੇ ਦੇ ਖਿਲਾਫ ਵੀ NSA ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸਨੂੰ ਵੀ ਅਸਾਮ ਜੇਲ੍ਹ ਭੇਜ ਦਿੱਤਾ ਗਿਆ ਹੈ। ਆਈਜੀਪੀ ਨੇ ਸ਼ੱਕ ਜ਼ਾਹਰ ਕੀਤਾ ਕਿ ਅੰਮ੍ਰਿਤਪਾਲ ਸਿੰਘ ਨੂੰ ਪਾਕਿਸਤਾਨ ਦੀ ਆਈਐਸਆਈ ਦਾ ਸਮਰਥਨ ਹਾਸਲ ਹੈ ਅਤੇ ਇਸ ਐਂਗਲ ਦੀ ਜਾਂਚ ਕੀਤੀ ਜਾ ਰਹੀ ਹੈ।

‘ਅੰਮ੍ਰਿਤਪਾਲ ਸਿੰਘ ਨੂੰ ਪਾਕਿਸਤਾਨ ਦੀ ISI ਦਾ ਸਮਰਥਨ’

ਪੰਜਾਬ ਦੇ ਆਈਜੀਪੀ ਨੇ ਸ਼ੱਕ ਜ਼ਾਹਰ ਕੀਤਾ ਕਿ ਅੰਮ੍ਰਿਤਪਾਲ ਸਿੰਘ ਨੂੰ ਪਾਕਿਸਤਾਨ ਦੀ ਆਈਐਸਆਈ ਦਾ ਸਮਰਥਨ ਹਾਸਲ ਹੈ ਅਤੇ ਇਸ ਐਂਗਲ ਤੋਂ ਜਾਂਚ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਨੂੰ ਵਿਦੇਸ਼ੀ ਫੰਡਿੰਗ ਵੀ ਕੀਤੀ ਜਾ ਰਹੀ ਸੀ। ਉਸ ਦੇ ਘਰੋਂ ਬੁਲੇਟਪਰੂਫ ਜੈਕਟਾਂ, ਰਾਈਫਲਾਂ ਬਰਾਮਦ ਹੋਈਆਂ ਹਨ। ਉਸ ਦੇ ਘਰ ਦੇ ਦਰਵਾਜ਼ੇ ‘ਤੇ AKF ਲਿਖਿਆ ਹੋਇਆ ਮਿਲਿਆ, ਜਿਸ ਦਾ ਮਤਲਬ ਹੈ ਕਿ ਉਹ ‘ਆਨੰਦਪੁਰ ਖਾਲਸਾ ਫੌਜ’ ਨਾਂ ਦੀ ਜੱਥੇਬੰਦੀ ਬਣਾਉਣ ਦੀ ਕੋਸ਼ਿਸ਼ ਵਿੱਚ ਸੀ।

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ 114 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ 42 ਘੰਟੇ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਇਸ ਦੌਰਾਨ ਉਸ ਦੇ ਚਾਚਾ ਅਤੇ ਡਰਾਈਵਰ ਨੇ ਐਤਵਾਰ ਰਾਤ ਸਰੇਂਡਰ ਕਰ ਦਿੱਤਾ, ਜਿੱਥੋਂ ਉਸ ਦੇ ਚਾਚੇ ਨੂੰ ਸੁਰੱਖਿਆ ਪੱਖੋਂ ਅਸਾਮ ਜੇਲ੍ਹ ਭੇਜ ਦਿੱਤਾ ਗਿਆ ਹੈ। ਅਸਾਮ ਵਿੱਚ ਬੰਦ ਅੰਮ੍ਰਿਤਪਾਲ ਦੇ ਸਾਥੀਆਂ ਵਿੱਚ ਦਲਜੀਤ ਕਲਸੀ, ਬਸੰਤ ਸਿੰਘ, ਗੁਰਮੀਤ ਸਿੰਘ ਭੁਖਨਵਾਲਾ ਅਤੇ ਭਗਵੰਤ ਸਿੰਘ ਡਿਬਰੂਗੜ੍ਹ, ਸ਼ਾਮਲ ਹਨ। ਹੁਣ ਤੱਕ ਅੰਮ੍ਰਿਤਪਾਲ ਦੇ 114 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ‘ਚੋਂ ਐਤਵਾਰ ਨੂੰ 34 ਅਤੇ ਆਪਰੇਸ਼ਨ ਦੇ ਪਹਿਲੇ ਦਿਨ 78 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਪਿਸਤੌਲ, ਰਾਈਫਲ ਅਤੇ ਤਲਵਾਰਾਂ ਬਰਾਮਦ ਕੀਤੀਆਂ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version