Amritpal Singh ‘ਤੇ ਲਗਾਇਆ ਗਿਆ NSA, ਪੰਜਾਬ ਸਰਕਾਰ ਨੇ High Court ‘ਚ ਦਿੱਤੀ ਜਾਣਕਾਰੀ

Updated On: 

21 Mar 2023 14:03 PM

HighCourt ਨੇ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਅਮ੍ਰਿਤਪਾਲ ਸਿੰਘ ਦੇ ਕੇਸ ਨੇ ਸਾਬਤ ਕਰ ਦਿੱਤਾ ਹੈ ਕਿ ਖੁਫੀਆ ਤੰਤਰ ਪੂਰੀ ਤਰ੍ਹਾਂ ਫੇਲ੍ਹ ਰਿਹਾ ਹੈ। ਹਾਈਕੋਰਟ ਨੇ ਪੁੱਛਿਆ ਕਿ ਸੂਬੇ ਦੇ 80 ਹਜ਼ਾਰ ਪੁਲਿਸ ਮੁਲਾਜ਼ਮ ਕੀ ਕਰ ਰਹੇ ਹਨ?

Amritpal Singh ਤੇ ਲਗਾਇਆ ਗਿਆ NSA, ਪੰਜਾਬ ਸਰਕਾਰ ਨੇ High Court ਚ ਦਿੱਤੀ ਜਾਣਕਾਰੀ
Follow Us On

ਪੰਜਾਬ ਦੀ ਵੱਡੀ ਖਬਰ: ਅੰਮ੍ਰਿਤਪਾਲ ਸਿੰਘ ਦੇ ਮੁੱਦੇ ਤੇ ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਹਾਈਕੋਰਟ ਵਿੱਚ ਜਵਾਬ ਦਿੱਤਾ ਹੈ। ਪੰਜਾਬ ਸਰਕਾਰ ਨੇ ਦੱਸਿਆ ਕਿ ਅਮ੍ਰਿਤਪਾਲ ਸਿੰਘ ਤੇ ਐੱਨਐਸਏ (National Security Act) ਲਗਾਇਆ ਗਿਆ ਹੈ। ਸਰਕਾਰ ਨੇ ਦੱਸਿਆ ਕਿ ਅਮ੍ਰਿਤਪਾਲ ਹਾਲੇ ਵੀ ਫਰਾਰ ਹੈ। ਉਸ ਦੀ ਭਾਲ ਕੀਤੀ ਜਾ ਰਹੀ ਹੈ। ਇਸ ਮਾਮਲੇ ਤੇ ਚਾਰ ਦਿਨਾਂ ਬਾਅਦ ਮੁੜ ਤੋਂ ਸੁਣਵਾਈ ਹੋਵੇਗੀ।

ਸਰਕਾਰ ਨੇ ਕੋਰਟ ਨੂੰ ਦਿੱਤੀ ਪੂਰੀ ਜਾਣਕਾਰੀ

ਸਰਕਾਰ ਵੱਲੋਂ ਦੱਸਿਆ ਗਿਆ ਕਿ ਹੁਣ ਤੱਕ ਅਮ੍ਰਿਤਪਾਲ ਸਿੰਘ ਦੇ ਜਿਨ੍ਹਾਂ ਸਾਥੀਆਂ ਤੇ ਐਨਐਸਏ ਲਗਾਇਆ ਗਿਆ ਹੈ , ਉਨ੍ਹਾਂ ਵਿੱਚ ਅੰਮ੍ਰਿਤਪਾਲ ਦਾ ਚਾਚਾ ਹਰਜੀਤ ਸਿੰਘ ਦਲਜੀਤ ਸਿੰਘ ਕਲਸੀ, ਬਸੰਤ ਸਿੰਘ, ਗੁਰਮੀਤ ਸਿੰਘ ਅਤੇ ਭਗਵੰਤ ਸਿੰਘ ਬਾਜੇਕੇ, ਸ਼ਾਮਲ ਹਨ। ਇਸ ਤੋਂ ਇਲਾਵਾ ਉਸਦੇ ਦੋ ਹੋਰ ਸਾਥੀ ਕੁਲਵੰਤ ਸਿੰਘ ਧਾਲੀਵਾਲ, ਗੁਰਿੰਦਰ ਪਾਲ ਨੂੰ ਵੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜਿਆ ਗਿਆ ਹੈ। ਸਰਕਾਰ ਨੇ ਹਾਈਕੋਰਟ ਨੂੰ ਭਰੋਸਾ ਦੁਆਇਆ ਕਿ ਅਮ੍ਰਿਤਪਾਲ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਮਾਮਲੇ ਤੇ ਚਾਰ ਦਿਨਾਂ ਬਾਅਦ ਮੁੜ ਤੋਂ ਸੁਣਵਾਈ ਹੋਵੇਗੀ।

ਚਾਰ ਦਿਨਾਂ ਬਾਅਦ ਮੁੜ ਹੋਵੇਗੀ ਸੁਣਵਾਈ

ਪੰਜਾਬ ਸਰਕਾਰ ਦੇ ਵਕੀਲ ਐਡਵੋਕੇਟ ਜਨਰਲ ਵਿਨੋਦ ਘਈ ਨੇ ਹਾਈਕੋਰਟ ਵਿੱਚ ਪੂਰੇ ਆਪਰੇਸ਼ਨ ਨੂੰ ਲੈ ਕੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਹੈ। ਅੰਮ੍ਰਿਤਪਾਲ ਦੇ ਮਸਲੇ ਤੇ ਹਾਈਕੋਰਟ ਨੇ ਸਰਕਾਰ ਦੀ ਝਾੜ ਝੰਬ ਵੀ ਕੀਤੀ ਹੈ ਅਤੇ ਕਿਹਾ ਹੈ ਕਿ ਏਨੀਂ ਜਿਆਦਾ ਫੋਰਸ ਹੋਣ ਦੇ ਬਾਅਦ ਵੀ ਇੱਕ ਆਦਮੀ ਕਿਵੇਂ ਫਰਾਰ ਹੋ ਗਿਆ? ਇੰਟੈਲੀਜੈਂਸ ਤੁਹਾਡੀ ਕੀ ਕਰ ਰਹੀ ਹੈ? ਇਸ ਤੇ ਸਰਕਾਰ ਨੇ ਜਵਾਬ ਦਿੰਦਿਆਂ ਕਿਹਾ ਕਿ ਸਾਡੀਆਂ ਫੋਰਸਾਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਕੋਸਿਸ਼ਾਂ ਕਰ ਰਹੀਆਂ ਹਨ। ਹਾਈਕੋਰਟ ਵੱਲੋਂ ਇਸ ਮਸਲੇ ਤੇ ਹੁਣ ਚਾਰ ਦਿਨਾਂ ਬਾਅਦ ਮੁੜ ਸੁਣਵਾਈ ਹੋਵੇਗੀ।

ਜਥੇਬੰਦੀ ਦੇ ਕਾਨੂੰਨੀ ਸਾਲਾਹਕਾਰ ਨੇ ਦਾਇਰ ਕੀਤੀ ਹੈਬੀਅਸ ਕਾਰਪਸ ਪਟੀਸ਼ਨ

ਦਸ ਦੇਈਏ ਕਿ ਇਸ ਮਾਮਲੇ ਸਬੰਧੀ ਇਕ ਪਟੀਸ਼ਨ ਅੰਮ੍ਰਿਤਪਾਲ ਦੀ ਸੰਸਥਾ ਵਾਰਿਸ ਪੰਜਾਬ ਦੇ ਦੇ ਕਾਨੂੰਨੀ ਸਲਾਹਕਾਰ ਇਮਰਾਨ ਸਿੰਘ ਖਾਰਾ ਵੱਲੋਂ ਵੀ ਦਾਇਰ ਕੀਤੀ ਗਈ ਸੀ। ਇਮਰਾਨ ਸਿੰਘ ਖਾਰਾ ਨੇ ਹਾਈ ਕੋਰਟ ਵਿੱਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਸੀ। ਇਸ ਦੇ ਪਟੀਸ਼ਨਰ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਇਸ ਦਾ ਕਾਰਨ ਨਹੀਂ ਦੱਸਿਆ ਜਾ ਰਿਹਾ ਹੈ। ਅੰਮ੍ਰਿਤਪਾਲ ਦੇ ਪਰਿਵਾਰ ਨੂੰ ਵੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਉਸ ਦੀ ਜਾਨ ਨੂੰ ਖਤਰਾ ਹੈ। ਪਟੀਸ਼ਨਰ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ ਤੋਂ ਰਿਹਾਅ ਕੀਤਾ ਜਾਵੇ ਅਤੇ ਸਰਕਾਰ ਨੂੰ ਵਾਰੰਟ ਅਫਸਰ ਨਿਯੁਕਤ ਕਰਨ ਦਾ ਨਿਰਦੇਸ਼ ਜਾਰੀ ਕੀਤਾ ਜਾਵੇ।

ਅੰਮ੍ਰਿਤਪਾਲ ਦੇ ਪਿਤਾ ਨੇ ਜ਼ਾਹਰ ਕੀਤੀ ਚਿੰਤਾ

ਉੱਧਰ ਅੰਮ੍ਰਿਤਪਾਲ ਦੇ ਪਿਤਾ ਨੇ ਅੰਮ੍ਰਿਤਪਾਲ ਨੂੰ ਭਗੌੜਾ ਐਲਾਨਣ ‘ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਸੀਕਿ ਉਨ੍ਹਾਂ ਦੇ ਪੁੱਤਰ ਨਾਲ ਕੁਝ ਵੀ ਹੋ ਸਕਦਾ ਹੈ। ਉਨ੍ਹਾਂ ਨੇ ਇਲਜਾਮ ਲਗਾਇਆ ਕਿ ਉਨ੍ਹਾਂ ਦੇ ਪੁੱਤਰ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਗ੍ਰਿਫਤਾਰ ਕਰ ਲਿਆ ਗਿਆ ਹੈ ਪਰ ਉਸਦੀ ਗ੍ਰਿਫਤਾਰੀ ਨੂੰ ਲੈ ਕੇ ਪੁਲਿਸ ਵੱਲੋਂ ਕੋਈ ਖੁਲਾਸਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਨੇ ਅਮ੍ਰਿਤਪਾਲ ਸਿੰਘ ਦੇ ਐਨਕਾਉਂਟਰ ਦਾ ਵੀ ਖਦਸ਼ਾ ਜਤਾਇਆ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version