ਮਾਨ ਸਰਕਾਰ ਦੇ ਯਤਨਾਂ ਦਾ ਅਸਰ, ਪੰਜਾਬ ‘ਚ ਵਧਿਆ ਝੋਨੇ ਦੀ ਲਿਫਟਿੰਗ ਦਾ ਅੰਕੜਾ

Updated On: 

28 Oct 2024 11:59 AM IST

Paddy Lifting: ਹੁਣ ਪੰਜਾਬ ਵਿੱਚ ਲਿਫਟਿੰਗ ਦਾ ਅੰਕੜਾ 4 ਲੱਖ ਮੀਟ੍ਰਿਕ ਟਨ ਤੱਕ ਪਹੁੰਚ ਗਿਆ ਹੈ। ਪਿਛਲੇ ਦਿਨ 27 ਅਕਤੂਬਰ ਨੂੰ 4.13 ਲੱਖ ਮੀਟ੍ਰਿਕ ਟਨ ਦੀ ਲਿਫਟਿੰਗ ਹੋਈ ਸੀ। ਦੱਸਿਆ ਗਿਆ ਹੈ ਕਿ 28 ਅਕਤੂਬਰ ਨੂੰ 2288 ਮਿੱਲਰ ਲਿਫਟਿੰਗ ਕਰਨਗੇ। ਅੱਜ ਲਿਫਟਿੰਗ ਦਾ ਅੰਕੜਾ 5 ਮੀਟ੍ਰਿਕ ਟਨ ਤੱਕ ਪਹੁੰਚਣ ਦੀ ਉਮੀਦ ਹੈ।

ਮਾਨ ਸਰਕਾਰ ਦੇ ਯਤਨਾਂ ਦਾ ਅਸਰ, ਪੰਜਾਬ ਚ ਵਧਿਆ ਝੋਨੇ ਦੀ ਲਿਫਟਿੰਗ ਦਾ ਅੰਕੜਾ

ਮੁੱਖ ਮੰਤਰੀ ਭਗਵੰਤ ਮਾਨ

Follow Us On

Paddy Lifting: ਭਗਵੰਤ ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਨਤੀਜੇ ਹੁਣ ਸਾਹਮਣੇ ਆ ਰਹੇ ਹਨ। ਪੰਜਾਬ ਵਿੱਚ ਲਿਫਟਿੰਗ ਲਗਾਤਾਰ ਜ਼ੋਰ ਫੜ ਰਹੀ ਹੈ। ਹੁਣ ਪੰਜਾਬ ਵਿੱਚ ਲਿਫਟਿੰਗ ਦਾ ਅੰਕੜਾ 4 ਲੱਖ ਮੀਟ੍ਰਿਕ ਟਨ ਤੱਕ ਪਹੁੰਚ ਗਿਆ ਹੈ। ਪਿਛਲੇ ਦਿਨ 27 ਅਕਤੂਬਰ ਨੂੰ 4.13 ਲੱਖ ਮੀਟ੍ਰਿਕ ਟਨ ਦੀ ਲਿਫਟਿੰਗ ਹੋਈ ਸੀ। ਦੱਸਿਆ ਗਿਆ ਹੈ ਕਿ 28 ਅਕਤੂਬਰ ਨੂੰ 2288 ਮਿੱਲਰ ਲਿਫਟਿੰਗ ਕਰਨਗੇ। ਅੱਜ ਲਿਫਟਿੰਗ ਦਾ ਅੰਕੜਾ 5 ਮੀਟ੍ਰਿਕ ਟਨ ਤੱਕ ਪਹੁੰਚਣ ਦੀ ਉਮੀਦ ਹੈ।

ਪੰਜਾਬ ਦੇ ਮੁੱਖ ਮੰਤਰੀ ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਇਸ ਤੋਂ ਇਲਾਵਾ ਖਾਦ ਮੰਤਰੀ ਜੇਪੀ ਨੱਡਾ ਨਾਲ ਵੀ ਮੀਟਿੰਗ ਕਰ ਚੁੱਕੇ ਹਨ। ਉਨ੍ਹਾਂ ਨੇ ਪੰਜਾਬ ਚ ਕਿਸਾਨਾਂ ਨੂੰ ਆ ਰਹਿਆਂ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ। ਨਾਲ ਉਨ੍ਹਾਂ ਨੂੰ ਆੜ੍ਹਤੀਆਂ ਦੀ ਸੁਸ਼ਕਲਾਂ ਬਾਰੇ ਵੀ ਦੱਸਿਆ ਸੀ।

ਪਹਿਲਾਂ ਵੀ ਕਰ ਚੁੱਕੇ ਹਨ ਮੀਟਿੰਗਾਂ

ਇਸ ਤੋਂ ਪਹਿਲਾਂ ਸਰਕਾਰ ਨੇ ਮਿਲਰਾਂ ਬਾਰੇ ਇਹ ਚਾਰ ਫੈਸਲੇ ਲਏ ਸਨ। ਪਹਿਲਾਂ ਜਦੋਂ ਸਰਪਲੱਸ ਝੋਨੇ ਦਾ ਆਰਓ ਦਿੱਤਾ ਜਾਂਦਾ ਸੀ ਤਾਂ 50 ਰੁਪਏ ਪ੍ਰਤੀ ਟਨ ਫੀਸ ਵਸੂਲੀ ਜਾਂਦੀ ਸੀ। ਇਸ ਦੇ ਨਾਲ ਹੀ ਹੁਣ ਆਰਓ ਫੀਸ 10 ਰੁਪਏ ਰੱਖੀ ਗਈ ਹੈ।

ਇਸ ਦੇ ਨਾਲ ਹੀ ਜੇਕਰ ਕੋਈ ਆਰ.ਓ ਲੈ ਕੇ ਅਗਲੇ ਦਿਨ ਫ਼ਸਲ ਦੀ ਕਟਾਈ ਕਰਦਾ ਹੈ ਤਾਂ ਉਸ ਨੂੰ ਇਹ ਫੀਸ ਨਹੀਂ ਦੇਣੀ ਪਵੇਗੀ। ਬੀਆਰਐਲ ਸ਼ੈਲਰ ਮਾਲਕਾਂ ਖ਼ਿਲਾਫ਼ ਕਈ ਕੇਸ ਪੈਂਡਿੰਗ ਹਨ। ਹੁਣ ਉਨ੍ਹਾਂ ਦੀ ਭੈਣ ਸਾਥੀ ਜਾਂ ਗਾਰੰਟਰ ਵੀ ਕੰਮ ਕਰ ਸਕੇਗਾ। ਹਾਲਾਂਕਿ ਪਹਿਲਾਂ ਅਜਿਹਾ ਨਿਯਮ ਨਹੀਂ ਸੀ। ਇਸ ਦਾ 200 ਸ਼ੈਲਰ ਮਾਲਕਾਂ ਨੂੰ ਫਾਇਦਾ ਹੋਵੇਗਾ। ਇਸ ਤੋਂ ਇਲਾਵਾ ਮਿੱਲ ਮਾਲਕ ਜ਼ਿਲ੍ਹੇ ਵਿੱਚ ਕਿਸੇ ਵੀ ਥਾਂ ਤੋਂ ਝੋਨਾ ਚੁੱਕ ਸਕਦੇ ਹਨ। ਹੁਣ ਜ਼ਿਲ੍ਹਾ ਪੱਧਰੀ ਸਰਕਲ ਬਣਾਏ ਗਏ ਹਨ। ਪਹਿਲਾਂ ਇਹ ਛੋਟੇ ਹੁੰਦੇ ਸਨ। ਪਹਿਲਾਂ ਪੁਰਾਣਾ ਝੋਨਾ ਨਵੀਆਂ ਮਿੱਲਾਂ ਨੂੰ ਦਿੱਤਾ ਜਾਂਦਾ ਸੀ।