AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਨੇ ਮਨਾਇਆ ਸਿੱਖਿਆ ਵਿੱਚ ਨੰਬਰ-1 ਬਣਨ ਦਾ ਜਸ਼ਨ, 19,000 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਹੋਈ ਮੈਗਾ PTM

ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਨਵਾਂ ਇਤਿਹਾਸ ਸਿਰਜਦਿਆਂ ਸੂਬਾ ਸਰਕਾਰ ਵੱਲੋਂ ਰਾਜ ਦੇ 19,000 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ 'ਮੈਗਾ ਮਾਪੇ-ਅਧਿਆਪਕ ਮਿਲਣੀ' (PTM) ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਦੌਰਾਨ ਪੂਰੇ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਵਿੱਚ ਸਹਿਭਾਗੀ ਸਿੱਖਿਆ ਦਾ ਇੱਕ ਬਹੁਤ ਹੀ ਉਤਸ਼ਾਹਪੂਰਨ ਮਾਹੌਲ ਦੇਖਣ ਨੂੰ ਮਿਲਿਆ।

ਪੰਜਾਬ ਨੇ ਮਨਾਇਆ ਸਿੱਖਿਆ ਵਿੱਚ ਨੰਬਰ-1 ਬਣਨ ਦਾ ਜਸ਼ਨ, 19,000 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਹੋਈ ਮੈਗਾ PTM
tv9-punjabi
| Updated On: 31 May 2026 20:27 PM IST
Share

ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਨਵਾਂ ਇਤਿਹਾਸ ਸਿਰਜਦਿਆਂ ਸੂਬਾ ਸਰਕਾਰ ਵੱਲੋਂ ਰਾਜ ਦੇ 19,000 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ‘ਮੈਗਾ ਮਾਪੇ-ਅਧਿਆਪਕ ਮਿਲਣੀ’ (PTM) ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਦੌਰਾਨ ਪੂਰੇ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਵਿੱਚ ਸਹਿਭਾਗੀ ਸਿੱਖਿਆ ਦਾ ਇੱਕ ਬਹੁਤ ਹੀ ਉਤਸ਼ਾਹਪੂਰਨ ਮਾਹੌਲ ਦੇਖਣ ਨੂੰ ਮਿਲਿਆ। ਇਹ ਵਿਸ਼ੇਸ਼ ਮਿਲਣੀ ਕੌਮੀ ਸਿੱਖਿਆ ਰੈਂਕਿੰਗ ਵਿੱਚ ਪੰਜਾਬ ਵੱਲੋਂ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਦੀ ਵੱਡੀ ਉਪਲਬਧੀ ਦਾ ਜਸ਼ਨ ਮਨਾਉਣ ਲਈ ਉਚੇਚੇ ਤੌਰ ‘ਤੇ ਉਲੀਕੀ ਗਈ ਸੀ।

ਨੀਤੀ ਆਯੋਗ ਦੀ ਰਿਪੋਰਟ ਵਿੱਚ ਪੰਜਾਬ ਮੋਹਰੀ

‘ਸਿੱਖਿਆ ਦੇ ਮਹਾ ਉਤਸਵ’ ਬਾਰੇ ਵਿਸਤ੍ਰਿਤ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਵਿਸ਼ੇਸ਼ ਸਮਾਗਮ ਨੀਤੀ ਆਯੋਗ ਦੀ ‘ਸਕੂਲ ਸਿੱਖਿਆ ਗੁਣਵੱਤਾ ਰਿਪੋਰਟ 2026’ ਵਿੱਚ ਪੰਜਾਬ ਨੂੰ ਪਹਿਲਾ ਸਥਾਨ ਮਿਲਣ ਦੀ ਖੁਸ਼ੀ ਵਿੱਚ ਆਯੋਜਿਤ ਕੀਤਾ ਗਿਆ ਹੈ। ਇਸ ਰਿਪੋਰਟ ਅਨੁਸਾਰ ਪੰਜਾਬ ਨੇ ਬੁਨਿਆਦੀ ਸਿੱਖਿਆ ਦੇ ਅਹਿਮ ਮਾਪਦੰਡਾਂ ‘ਤੇ ਕੇਰਲ ਵਰਗੇ ਸੂਬੇ ਨੂੰ ਵੀ ਪਿੱਛੇ ਛੱਡ ਦਿੱਤਾ ਹੈ, ਜਿਸ ਨੂੰ ਲੰਬੇ ਸਮੇਂ ਤੋਂ ਭਾਰਤ ਵਿੱਚ ਸਕੂਲੀ ਸਿੱਖਿਆ ਦਾ ਸਿਖਰਲਾ ਮਿਆਰ (ਗੋਲਡ ਸਟੈਂਡਰਡ) ਮੰਨਿਆ ਜਾਂਦਾ ਰਿਹਾ ਹੈ।

ਅਧਿਆਪਕ ਅਤੇ ਗੈਰ-ਅਧਿਆਪਕ ਸਟਾਫ਼ ਦਾ ਵਿਸ਼ੇਸ਼ ਸਨਮਾਨ

ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਸਮੂਹਿਕ ਪ੍ਰਾਪਤੀ ਦਾ ਸਿਹਰਾ ਅਧਿਆਪਕਾਂ ਅਤੇ ਗੈਰ-ਅਧਿਆਪਕ ਕਰਮਚਾਰੀਆਂ ਦੀ ਮਿਹਨਤ ਸਿਰ ਬੱਝਦਾ ਹੈ। ਉਨ੍ਹਾਂ ਦੇ ਅਣਥੱਕ ਯੋਗਦਾਨ ਲਈ ਅੱਜ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਬੋਰਡ ਪ੍ਰੀਖਿਆਵਾਂ ਦੇ ਟਾਪਰਾਂ, ‘ਇੰਗਲਿਸ਼ ਐਜ’ (English Edge) ਪ੍ਰੋਗਰਾਮ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਅਤੇ ਜੇ.ਈ.ਈ. (JEE) ਕੁਆਲੀਫਾਈ ਕਰਨ ਵਾਲੇ ਹੋਣਹਾਰ ਛਾਤਰਾਂ ਸਮੇਤ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਸਨਮਾਨ ਚਿੰਨ੍ਹ ਅਤੇ ਪ੍ਰਮਾਣ ਪੱਤਰ ਭੇਟ ਕੀਤੇ ਗਏ।

20 ਲੱਖ ਮਾਪਿਆਂ ਦੀ ਸ਼ਮੂਲੀਅਤ

ਇਸ ਉਪਲਬਧੀ ਨੂੰ ਬਰਕਰਾਰ ਰੱਖਣ ਵਿੱਚ ਮਾਪਿਆਂ ਦੀ ਅਹਿਮ ਭੂਮਿਕਾ ਦਾ ਜ਼ਿਕਰ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮੈਗਾ ਪੀ.ਟੀ.ਐਮ. ਅਤੇ ਮਾਪੇ ਵਰਕਸ਼ਾਪਾਂ ਵਿੱਚ 20 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ। ਇਸ ਵਿਆਪਕ ਪ੍ਰੋਗਰਾਮ ਦਾ ਮੁੱਖ ਉਦੇਸ਼ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਦੀ ਪੜ੍ਹਾਈ ਦੀ ਨਿਰੰਤਰਤਾ ਬਣਾਈ ਰੱਖਣਾ, ਛੁੱਟੀਆਂ ਦੇ ਕੰਮ (Homework) ਦਾ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਬੱਚਿਆਂ ਵਿੱਚ ਇੱਕ ਸਕਾਰਾਤਮਕ ਦਿਨਚਰਿਆ ਵਿਕਸਿਤ ਕਰਨਾ ਸੀ।

ਸਿੱਖਿਆ ਮੰਤਰੀ ਵੱਲੋਂ ਧੰਨਵਾਦ ਅਤੇ ਭਵਿੱਖ ਦਾ ਵਿਜ਼ਨ

ਇਸ ਵਿਸ਼ਾਲ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਲਾਈਵ ਯੂ-ਟਿਊਬ ਸੈਸ਼ਨਾਂ ਰਾਹੀਂ ਵਿਸ਼ੇਸ਼ ਸਿਖਲਾਈ ਦਿੱਤੀ ਗਈ ਸੀ। ਸਿੱਖਿਆ ਮੰਤਰੀ ਨੇ ਸਿਖਲਾਈ ਪ੍ਰਾਪਤ ਸਹਾਇਕ ਸਟਾਫ਼ ਅਤੇ ਸਕੂਲ ਮੈਨੇਜਮੈਂਟ ਕਮੇਟੀਆਂ (SMC) ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮਾਪਿਆਂ ਦੀ ਭਾਗੀਦਾਰੀ ਵਧਾਉਣ ਅਤੇ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਵਿੱਚ ਅਹਿਮ ਰੋਲ ਨਿਭਾਇਆ ਹੈ।

ਅਖੀਰ ਵਿੱਚ ਉਨ੍ਹਾਂ ਭਾਵੁਕ ਹੁੰਦਿਆਂ ਕਿਹਾ, “ਅਸੀਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ‘ਆਖਰੀ ਵਿਕਲਪ’ ਤੋਂ ਬਦਲ ਕੇ ‘ਪਹਿਲੀ ਪਸੰਦ’ ਬਣਾ ਦਿੱਤਾ ਹੈ। ਦਹਾਕਿਆਂ ਤੋਂ ਇਹ ਭਰਮ ਪਾਲਿਆ ਜਾ ਰਿਹਾ ਸੀ ਕਿ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਮੁਮਕਿਨ ਨਹੀਂ ਹੈ, ਪਰ ਪੰਜਾਬ ਨੇ ਇਸ ਧਾਰਨਾ ਨੂੰ ਜੜ੍ਹੋਂ ਖ਼ਤਮ ਕਰ ਦਿੱਤਾ ਹੈ। ਨੀਤੀ ਆਯੋਗ ਦੀ ਇਹ ਰੈਂਕਿੰਗ ਸਾਡੀਆਂ ਜਮਾਤਾਂ ਵਿੱਚੋਂ ਪੈਦਾ ਹੋਈ ‘ਸਿੱਖਿਆ ਕ੍ਰਾਂਤੀ’ ਦਾ ਜਿਉਂਦਾ-ਜਾਗਦਾ ਸਬੂਤ ਹੈ।”

Follow Us
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ...
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ...
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...