ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਦਾ ਸਹੁੰ ਚੁੱਕ ਸਮਾਗਮ ਜਲਦ ਹੀ ਸੰਭਵ, ਪੰਜਾਬ ਸਰਕਾਰ ਨੇ ਸਪੀਕਰ ਨੂੰ ਭੇਜੀ ਅਰਜ਼ੀ | oath taking ceremony Khalistan supporter Amritpal soon the Punjab government application to Speaker Punjabi news - TV9 Punjabi

ਬਹੁਤ ਜਲਦ ਹੋ ਸਕਦਾ ਹੈ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦਾ ਸਹੁੰ ਚੁੱਕ ਸਮਾਗਮ, ਪੰਜਾਬ ਸਰਕਾਰ ਨੇ ਲੋਕ ਸਭਾ ਸਪੀਕਰ ਨੂੰ ਭੇਜੀ ਅਰਜ਼ੀ

Updated On: 

02 Jul 2024 16:04 PM

ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਚੁਣੇ ਗਏ ਸੰਸਦ ਮੈੰਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਨੂੰ ਅਰਜ਼ੀ ਭੇਜੀ ਹੈ। ਦਰਅਸਲ, ਪਰਿਵਾਰ ਵੱਲੋਂ ਡੀਸੀ ਅੰਮ੍ਰਿਤਸਰ ਨੂੰ ਪੈਰੋਲ ਦੇ ਲਈ ਅਰਜ਼ੀ ਭੇਜੀ ਗਈ ਸੀ, ਜਿਸ 'ਤੇ ਕਰਵਾਈ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਲੋਕ ਸਭਾ ਸਪੀਕਰ ਨੂੰ ਅਰਜ਼ੀ ਭੇਜੀ ਗਈ ਹੈ।

ਬਹੁਤ ਜਲਦ ਹੋ ਸਕਦਾ ਹੈ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦਾ ਸਹੁੰ ਚੁੱਕ ਸਮਾਗਮ, ਪੰਜਾਬ ਸਰਕਾਰ ਨੇ ਲੋਕ ਸਭਾ ਸਪੀਕਰ ਨੂੰ ਭੇਜੀ ਅਰਜ਼ੀ

ਪੰਜਾਬ ਨਹੀਂ ਆ ਸਕੇਗਾ ਅੰਮ੍ਰਿਤਪਾਲ ਸਿੰਘ

Follow Us On

ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਚੁਣੇ ਗਏ ਸੰਸਦ ਮੈੰਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਨੂੰ ਅਰਜ਼ੀ ਭੇਜੀ ਹੈ। ਦਰਅਸਲ, ਪਰਿਵਾਰ ਵੱਲੋਂ ਡੀਸੀ ਅੰਮ੍ਰਿਤਸਰ ਨੂੰ ਪੈਰੋਲ ਦੇ ਲਈ ਅਰਜ਼ੀ ਭੇਜੀ ਗਈ ਸੀ, ਜਿਸ ‘ਤੇ ਕਰਵਾਈ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਲੋਕ ਸਭਾ ਸਪੀਕਰ ਨੂੰ ਅਰਜ਼ੀ ਭੇਜੀ ਗਈ ਹੈ।

ਅੰਮ੍ਰਿਤਪਾਲ ਸਿੰਘ ਦੇ ਵਕੀਲ ਅਤੇ ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਖਿਲਾਫ਼ ਨੈਸ਼ਨਲ ਸਿਕਉਰਿਟੀ ਐਕਟ (NSA) ਦੇ ਤਹਿਤ ਮਾਮਲਾ ਦਰਜ ਹੈ। ਇਸ ਲਈ ਪੈਰੋਲ ਦੇ ਲਈ ਅੰਮ੍ਰਿਤਸਰ ਡੀਸੀ ਨੂੰ ਅਰਜ਼ੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਇਹ ਅਰਜ਼ੀ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਭੇਜੀ ਗਈ ਸੀ ਅਤੇ ਇਸ ਦੇ ਕਾਰਵਾਈ ਕਰਦੇ ਹੋਏ ਅਰਜ਼ੀ ਲੋਕ ਸਭਾ ਸਪੀਕਰ ਨੂੰ ਭੇਜ ਦਿੱਤੀ ਗਈ ਹੈ।

ਦੱਸ ਦੇਈਏ ਕਿ ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਲੋਕ ਸਭਾ ਸਪੀਕਰ ਨਾਲ ਮਿਲਣ ਲਈ ਸਮਾਂ ਮੰਗਿਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਵੱਲੋਂ ਅਰਜ਼ੀ ਦੇਣ ਤੋਂ ਬਾਅਦ ਕੱਲ੍ਹ ਹੀ ਸਰਕਾਰ ਤੋਂ ਸਮਾਂ ਮੰਗਿਆ ਹੈ।

60 ਦਿਨਾਂ ਅੰਦਰ ਚੁੱਕਣੀ ਹੁੰਦੀ ਹੈ ਸਹੂੰ

ਅੰਮ੍ਰਿਤਪਾਲ ਸਿੰਘ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਕਿਹਾ ਕਿ ਚੁਣੇ ਗਏ ਸੰਸਦ ਮੈਂਬਰ ਕੋਲ ਸਹੁੰ ਚੁੱਕਣ ਲਈ 60 ਦਿਨਾਂ ਦਾ ਸਮਾਂ ਹੁੰਦਾ ਹੈ। ਜਿੱਥੋਂ ਤੱਕ ਸਾਨੂੰ ਜਾਣਕਾਰੀ ਹੈ, ਲੋਕ ਸਭਾ ਸਪੀਕਰ ਵੱਲੋਂ ਅਜੇ ਤੱਕ ਅਰਜ਼ੀ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਲੋਕ ਸਭਾ ਤੋਂ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਦੇ ਵਜੋਂ ਨਾਂ ਅਤੇ ਸਮਾਂ ਮਿਲਣ ਦੇ ਆਦੇਸ਼ ਤੋਂ ਬਾਅਦ ਉਸ ਨੂੰ ਤੈਅ ਸਮੇਂ ਦੇ ਲਈ ਇੱਕ ਦਿਨ ਦੀ ਪੈਰੋਲ ਦਿੱਤੀ ਜਾਵੇਗੀ। ਉਨ੍ਹਾਂ ਨੇ ਉਮੀਦ ਜਤਾਈ ਹੈ ਕਿ ਇੱਕ ਹਫ਼ਤੇ ਦੇ ਅੰਦਰ ਸਹੁੰ ਚੁਕਾਈ ਜਾ ਸਕਦੀ ਹੈ।

ਰਾਜਦੇਵ ਖਾਲਸਾ ਨੇ ਦੱਸਿਆ ਕਿ ਅੰਮ੍ਰਿਤਪਾਲ ਦੀ ਐਨ.ਐਸ.ਏ. ਦੀ ਮਿਆਦ ਇੱਕ ਸਾਲ ਲਈ 23 ਅਪ੍ਰੈਲ 2025 ਤੱਕ ਵਧਾ ਦਿੱਤੀ ਗਈ ਹੈ। ਜਨਤਾ ਨੇ ਅੰਮ੍ਰਿਤਪਾਲ ਨੂੰ ਇੰਨੀ ਵੱਡੀ ਲੀਡ ਨਾਲ ਜਿਤਾਇਆ ਹੈ। ਅਜਿਹੇ ‘ਚ ਸਰਕਾਰ ਦਾ ਇਹ ਫੈਸਲਾ ਲੋਕਾਂ ਦੇ ਖਿਲਾਫ ਹੈ।

ਅੰਮ੍ਰਿਤਪਾਲ ਨੇ ਅਜੇ ਤੱਕ ਸੰਸਦ ਮੈਂਬਰ ਵਜੋਂ ਸਹੁੰ ਨਹੀਂ ਚੁੱਕੀ ਹੈ। ਪੰਜਾਬ ਦੇ ਹੋਰ 12 ਸੰਸਦ ਮੈਂਬਰਾਂ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਸੀ। ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ 4,04,430 ਵੋਟਾਂ ਨਾਲ ਜੇਤੂ ਰਹੇ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਵਿਰੋਧੀ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਸਨ, ਜਿਨ੍ਹਾਂ ਨੂੰ 2,07,310 ਵੋਟਾਂ ਮਿਲੀਆਂ ਸਨ।

ਅੰਮ੍ਰਿਤਪਾਲ ਖਿਲਾਫ ਦਰਜ ਹਨ 12 ਮਾਮਲੇ

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਜਨਾਲਾ ਥਾਣੇ ਵਿੱਚ ਨਾਜਾਇਜ਼ ਹਥਿਆਰਾਂ ਨਾਲ ਹਮਲਾ ਕਰਨ ਸਮੇਤ ਵੱਖ-ਵੱਖ ਥਾਣਿਆਂ ਵਿੱਚ 12 ਕੇਸ ਦਰਜ ਹਨ। ਇੰਨਾ ਹੀ ਨਹੀਂ ਉਸ ਦੇ ਖਿਲਾਫ ਆਸਾਮ ਦੇ ਥਾਣੇ ਚ ਵੀ ਮਾਮਲਾ ਦਰਜ ਹੈ। ਜਿਸ ਚ ਪੁਲਿਸ ਨੇ ਤਲਾਸ਼ੀ ਦੌਰਾਨ ਡਿਬਰੂਗੜ੍ਹ ਜੇਲ ਚੋਂ ਇਲੈਕਟ੍ਰਾਨਿਕ ਯੰਤਰ ਬਰਾਮਦ ਕੀਤੇ ਸਨ।

ਕੌਣ ਹੈ ਅੰਮ੍ਰਿਤਪਾਲ ਸਿੰਘ ?

ਅੰਮ੍ਰਿਤਪਾਲ ਪੰਜਾਬ ਦੇ ਪਿੰਡ ਜੱਲੂਪੁਰ ਦਾ ਰਹਿਣ ਵਾਲਾ ਹੈ ਅਤੇ ਉਸ ਨੇ 12ਵੀਂ ਤੱਕ ਪੜ੍ਹਾਈ ਕੀਤੀ ਹੈ। ਉਹ ਪਿੰਡ ਦੇ ਸਕੂਲ ਵਿੱਚ ਪੜ੍ਹਦਾ ਸੀ। ਸਾਲ 2012 ਵਿੱਚ ਉਹ ਦੁਬਈ ਚਲਾ ਗਿਆ, ਜਿੱਥੇ ਉਸ ਨੇ ਟਰਾਂਸਪੋਰਟ ਦਾ ਕਾਰੋਬਾਰ ਕੀਤਾ। ਉਸ ਦੇ ਜ਼ਿਆਦਾਤਰ ਰਿਸ਼ਤੇਦਾਰ ਦੁਬਈ ਵਿੱਚ ਹੀ ਰਹਿੰਦੇ ਹਨ। ਅੰਮ੍ਰਿਤਪਾਲ ਸਿੰਘ ਦਾ ਵਿਆਹ ਐਨਆਰਆਈ ਲੜਕੀ ਕਿਰਨਦੀਪ ਨਾਲ ਹੋਇਆ ਹੈ। ਆਨੰਦ ਕਾਰਜ ਵਿੱਚ ਦੋਵਾਂ ਪਰਿਵਾਰਾਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਕਿਰਨਦੀਪ ਮੂਲ ਰੂਪ ਵਿੱਚ ਜਲੰਧਰ ਦੇ ਪਿੰਡ ਕੁਲਾਰਾਂ ਦੀ ਰਹਿਣ ਵਾਲੀ ਹੈ ਪਰ ਕੁਝ ਸਮਾਂ ਪਹਿਲਾਂ ਉਸ ਦਾ ਪਰਿਵਾਰ ਇੰਗਲੈਂਡ ਹੋ ਸ਼ਿਫਟ ਗਿਆ ਸੀ।

Exit mobile version