Punjab Office Timing: ਸਰਕਾਰੀ ਦਫਤਰਾਂ ਦਾ ਟਾਈਮ ਬਦਲਣ ਨੂੰ ਲੈ ਕੇ ਰਸਮੀ ਆਦੇਸ਼ ਜਾਰੀ, 2 ਮਈ ਤੋਂ ਹੋਣਗੇ ਲਾਗੂ
Punjab News: ਪੰਜਾਬ ਦੇ ਸਰਕਾਰੀ ਦਫਤਰਾਂ ਦੇ ਸਮੇਂ 'ਚ ਬਦਲਾਅ, ਜਾਣਕਾਰੀ ਮੁਤਾਬਕ ਹੁਣ ਦਫਤਰ ਸਿਰਫ ਦੋ ਵਜੇ ਤੱਕ ਹੀ ਖੁੱਲ੍ਹਣਗੇ, ਸੀ.ਐੱਮ ਮਾਨ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਦਿੱਤੀ ਜਾਣਕਾਰੀ। ਉੱਧਰ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਦੀ ਇਸ ਪਾਲਿਸੀ ਦਾ ਵਿਰੋਧ ਕੀਤਾ ਹੈ।
ਚੰਡੀਗੜ੍ਹ ਨਿਊਜ। ਕੁਝ ਦਿਨ ਪਹਿਲਾਂ ਸੂਬਾ ਸਰਕਾਰ ਨੇ ਐਲਾਨ ਕੀਤਾ ਸੀ ਕਿ ਆਉਣ ਵਾਲੀ 2 ਮਈ ਤੋਂ ਸਰਕਾਰੀ ਦਫ਼ਤਰਾਂ ਦੇ ਟਾਈਮ ਵਿੱਚ ਤਬਦੀਲੀ ਕੀਤੀ ਜਾਵੇਗੀ। ਹੁਣ ਇਸ ਨੂੰ ਲੈ ਕੇ ਰਸਮੀ ਐਲਾਨ ਵੀ ਕਰ ਦਿੱਤਾ ਗਿਆ ਹੈ। ਵੀਰਵਾਰ ਨੂੰ ਸਰਕਾਰ ਨੇ ਇਸ ਸਬੰਧੀ ਰਸਮੀ ਨੋਟੀਫਿਕੇਸ਼ਨ ਜਾਰੀ ਕਰਦਿਆਂ 2 ਮਈ ਤੋਂ ਦਫਤਰਾਂ ਦੇ ਸਮੇਂ ਵਿਚ ਤਬਦੀਲੀ ਕਰਨ ਦੇ ਫੈਸਲੇ ਤੇ ਮੋਹਰ ਲਗਾ ਦਿੱਤੀ ਹੈ। ਸਾਰੇ ਸਰਕਾਰੀ ਦਫ਼ਤਰ 2 ਮਈ ਤੋਂ 15 ਜੁਲਾਈ ਤੱਕ ਸਵੇਰੇ 7:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2 ਵਜੇ ਬੰਦ ਹੋਣਗੇ।


