AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਠਾਨਕੋਟ ‘ਚ ਸੁਜਾਨਪੁਰ ਨਹਿਰ ਕੰਢਿਓਂ ਮਿਲਿਆ ਪੁਰਾਣਾ ਬੰਬ ਸ਼ੈੱਲ, ਪੁਲਿਸ ਨੇ ਇਲਾਕਾ ਸੀਲ ਕਰ ਫ਼ੌਜ ਬੁਲਾਈ

ਪਠਾਨਕੋਟ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਪੁਲ਼ ਨੰਬਰ ਚਾਰ ਨੇੜੇ ਉਸ ਵੇਲੇ ਭਾਰੀ ਹੜਕੰਪ ਮੱਚ ਗਿਆ ਜਦੋਂ ਸਥਾਨਕ ਲੋਕਾਂ ਨੇ ਨਹਿਰ ਦੇ ਕੰਢੇ ਲਾਵਾਰਿਸ ਹਾਲਤ ਵਿੱਚ ਪਿਆ ਇੱਕ ਪੁਰਾਣਾ ਬੰਬਨੁਮਾ ਸ਼ੈੱਲ ਦੇਖਿਆ। ਸਰਹੱਦੀ ਜ਼ਿਲ੍ਹਾ ਹੋਣ ਕਾਰਨ ਨਹਿਰ ਕਿਨਾਰੇ ਵਿਸਫੋਟਕ ਸਮੱਗਰੀ ਮਿਲਣ ਦੀ ਖ਼ਬਰ ਜੰਗਲ ਦੀ ਅੱਗ ਵਾਂਗ ਫੈਲ ਗਈ, ਜਿਸ ਨਾਲ ਆਸ-ਪਾਸ ਦੇ ਇਲਾਕੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ।

ਪਠਾਨਕੋਟ 'ਚ ਸੁਜਾਨਪੁਰ ਨਹਿਰ ਕੰਢਿਓਂ ਮਿਲਿਆ ਪੁਰਾਣਾ ਬੰਬ ਸ਼ੈੱਲ, ਪੁਲਿਸ ਨੇ ਇਲਾਕਾ ਸੀਲ ਕਰ ਫ਼ੌਜ ਬੁਲਾਈ
mukesh-saini
| Updated On: 19 Sep 2026 14:12 PM IST
Share

ਪਠਾਨਕੋਟ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਪੁਲ਼ ਨੰਬਰ ਚਾਰ ਨੇੜੇ ਉਸ ਵੇਲੇ ਭਾਰੀ ਹੜਕੰਪ ਮੱਚ ਗਿਆ ਜਦੋਂ ਸਥਾਨਕ ਲੋਕਾਂ ਨੇ ਨਹਿਰ ਦੇ ਕੰਢੇ ਲਾਵਾਰਿਸ ਹਾਲਤ ਵਿੱਚ ਪਿਆ ਇੱਕ ਪੁਰਾਣਾ ਬੰਬਨੁਮਾ ਸ਼ੈੱਲ ਦੇਖਿਆ। ਸਰਹੱਦੀ ਜ਼ਿਲ੍ਹਾ ਹੋਣ ਕਾਰਨ ਨਹਿਰ ਕਿਨਾਰੇ ਵਿਸਫੋਟਕ ਸਮੱਗਰੀ ਮਿਲਣ ਦੀ ਖ਼ਬਰ ਜੰਗਲ ਦੀ ਅੱਗ ਵਾਂਗ ਫੈਲ ਗਈ, ਜਿਸ ਨਾਲ ਆਸ-ਪਾਸ ਦੇ ਇਲਾਕੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਤੁਰੰਤ ਸਥਾਨਕ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਫ਼ੋਰਸ ਨੇ ਤੁਰੰਤ ਕਾਰਵਾਈ ਕਰਦਿਆਂ ਪੂਰੇ ਖੇਤਰ ਨੂੰ ਸੀਲ ਕਰ ਦਿੱਤਾ।

ਪੁਲਿਸ ਨੇ ਇਲਾਕਾ ਘੇਰ ਕੇ ਸ਼ੁਰੂ ਕੀਤੀ ਜਾਂਚ

ਸੂਚਨਾ ਮਿਲਦੇ ਸਾਰ ਹੀ ਪੁਲਿਸ ਟੀਮਾਂ ਹਰਕਤ ਵਿੱਚ ਆਈਆਂ ਅਤੇ ਮੌਕੇ ‘ਤੇ ਪਹੁੰਚ ਕੇ ਸੁਰੱਖਿਆ ਦੇ ਮੱਦੇਨਜ਼ਰ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ ਤਾਂ ਜੋ ਆਮ ਲੋਕਾਂ ਦੀ ਆਵਾਜਾਈ ਨੂੰ ਰੋਕ ਕੇ ਕਿਸੇ ਵੀ ਸੰਭਾਵੀ ਖ਼ਤਰੇ ਤੋਂ ਬਚਿਆ ਜਾ ਸਕੇ। ਪੁਲਿਸ ਅਧਿਕਾਰੀਆਂ ਵੱਲੋਂ ਬਰਾਮਦ ਹੋਏ ਪੁਰਾਣੇ ਬੰਬਨੁਮਾ ਸ਼ੈੱਲ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਨੇ ਇਸ ਦੀ ਸੂਚਨਾ ਭਾਰਤੀ ਫ਼ੌਜ ਦੇ ਉੱਚ ਅਧਿਕਾਰੀਆਂ ਅਤੇ ਬੰਬ ਨਕਾਰਾ ਦਸਤੇ ਨੂੰ ਦੇ ਦਿੱਤੀ ਹੈ। ਫ਼ੌਜ ਦੇ ਮਾਹਰ ਮੌਕੇ ‘ਤੇ ਪਹੁੰਚ ਕੇ ਇਸ ਗੱਲ ਦੀ ਪੁਖ਼ਤਾ ਜਾਂਚ ਕਰਨਗੇ ਕਿ ਇਹ ਸ਼ੈੱਲ ਆਖ਼ਰ ਕਿੰਨਾ ਪੁਰਾਣਾ ਹੈ, ਕੀ ਇਹ ਪਹਿਲਾਂ ਹੀ ਚੱਲ ਚੁੱਕਾ ਹੈ ਜਾਂ ਫਿਰ ਜ਼ਿੰਦਾ ਹੈ। ਫ਼ੌਜੀ ਮਾਹਰਾਂ ਦੀ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਨਿਰਧਾਰਿਤ ਪ੍ਰਕਿਰਿਆ ਤਹਿਤ ਇਸ ਨੂੰ ਸੁਰੱਖਿਅਤ ਢੰਗ ਨਾਲ ਨਕਾਰਾ ਕੀਤਾ ਜਾਵੇਗਾ।

ਨਹਿਰ ‘ਚ ਦਾਣਾ ਪਾਉਣ ਆਏ ਚਸ਼ਮਦੀਦ ਨੇ ਦੇਖਿਆ ਸੀ ਸ਼ੱਕੀ ਸ਼ੈੱਲ

ਘਟਨਾ ਦੀ ਜਾਣਕਾਰੀ ਦਿੰਦਿਆਂ ਇੱਕ ਚਸ਼ਮਦੀਦ ਸਥਾਨਕ ਵਾਸੀ ਨੇ ਦੱਸਿਆ ਕਿ ਉਹ ਰੋਜ਼ਾਨਾ ਵਾਂਗ ਸਵੇਰੇ ਨਹਿਰ ਵਿੱਚ ਮੱਛੀਆਂ ਨੂੰ ਦਾਣਾ ਪਾਉਣ ਲਈ ਆਇਆ ਸੀ। ਇਸੇ ਦੌਰਾਨ ਉਸ ਦੀ ਨਜ਼ਰ ਨਹਿਰ ਦੇ ਕੰਢੇ ਪਈ ਇੱਕ ਸ਼ੱਕੀ ਲੋਹੇ ਦੀ ਬੰਬਨੁਮਾ ਵਸਤੂ ‘ਤੇ ਪਈ। ਵਸਤੂ ਨੂੰ ਦੇਖਦਿਆਂ ਹੀ ਉਸ ਨੂੰ ਸ਼ੱਕ ਹੋਇਆ ਅਤੇ ਉਸ ਨੇ ਬਿਨਾਂ ਦੇਰੀ ਕੀਤੇ ਤੁਰੰਤ ਸਥਾਨਕ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ। ਸੂਚਨਾ ਮਿਲਣ ਉਪਰੰਤ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਆਲੇ-ਦੁਆਲੇ ਲੋਕਾਂ ਦਾ ਇਕੱਠ ਨਾ ਹੋਣ ਦਿੱਤਾ।

ਫ਼ੌਜ ਦੀ ਟੀਮ ਕਰੇਗੀ ਅਗਲੇਰੀ ਕਾਰਵਾਈ: ਜਾਂਚ ਅਧਿਕਾਰੀ

ਮੌਕੇ ‘ਤੇ ਪਹੁੰਚੇ ਪੁਲਿਸ ਜਾਂਚ ਅਧਿਕਾਰੀ ਨੇ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਅਤੇ ਸਥਾਨਕ ਲੋਕਾਂ ਰਾਹੀਂ ਨਹਿਰ ਕਿਨਾਰੇ ਇੱਕ ਪੁਰਾਣਾ ਬੰਬ ਪਿਆ ਹੋਣ ਦੀ ਸੂਚਨਾ ਮਿਲੀ ਸੀ। ਸੂਚਨਾ ਦੇ ਆਧਾਰ ‘ਤੇ ਜਦੋਂ ਪੁਲਿਸ ਟੀਮ ਨੇ ਮੌਕੇ ‘ਤੇ ਜਾ ਕੇ ਨਿਰੀਖਣ ਕੀਤਾ ਤਾਂ ਮੁੱਢਲੀ ਜਾਂਚ ਵਿੱਚ ਇਹ ਇੱਕ ਪੁਰਾਣਾ ਬੰਬਨੁਮਾ ਸ਼ੈੱਲ ਪਾਇਆ ਗਿਆ। ਅਧਿਕਾਰੀ ਨੇ ਅੱਗੇ ਦੱਸਿਆ ਕਿ ਅਹਿਮ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਤੁਰੰਤ ਫ਼ੌਜ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਫ਼ੌਜ ਦੇ ਤਕਨੀਕੀ ਮਾਹਰਾਂ ਦੇ ਪਹੁੰਚਣ ਤੋਂ ਬਾਅਦ ਸ਼ੈੱਲ ਦਾ ਮੁਆਇਨਾ ਕੀਤਾ ਜਾਵੇਗਾ ਅਤੇ ਉਸ ਉਪਰੰਤ ਅਗਲੇਰੀ ਕਾਨੂੰਨੀ ਤੇ ਸੁਰੱਖਿਆ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Follow Us
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ...
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...