ਬਸੰਤ ਪੰਚਮੀ ਮੌਕੇ ਪਤੰਗ ਉਡਾਉਣ ਵਾਲਿਆਂ ਤੇ ਡਰੋਨ ਰਾਹੀਂ ਰੱਖੀ ਜਾਵੇਗੀ ਨਜ਼ਰ
ਡਰੋਨ ਦੀ ਮਦਦ ਨਾਲ ਚਾਈਨਾ ਡੋਰ ਨਾਲ ਕਈ ਪਿੰਡਾਂ ਅਤੇ ਕਸਬਿਆਂ ਵਿਚ ਘਰਾਂ ਦੀਆਂ ਛੱਤਾਂ ਤੇ ਪਤੰਗ ਉਡਾਉਣ ਵਾਲੇ ਨੌਜਵਾਨਾਂ ਦੀ ਇਸ ਨਾਲ ਆਸਾਨੀ ਨਾਲ ਪਛਾਣ ਹੋ ਜਾਵੇਗੀ। ਦੋਸ਼ੀਆਂ ਦੀ ਪਛਾਣ ਕਰਨ ਤੋਂ ਬਾਅਦ ਪੁਲਿਸ ਉਨ੍ਹਾਂ ਖ਼ਿਲਾਫ਼ ਇਰਾਦਾ-ਏ-ਕਤਲ ਦਾ ਕੇਸ ਦਰਜ ਕਰੇਗੀ। ਇਹ ਡਰੋਨ ਰਾਤ ਨੂੰ ਵੀ ਉਡਾਣ ਭਰੇਗਾ।
26 ਜਨਵਰੀ ਨੂੰ ਬਸੰਤ ਪੰਚਮੀ ਮੌਕੇ ਪਤੰਗਬਾਜ਼ੀ ਦੇ ਸ਼ੌਕੀਨਾਂ ਨੂੰ ਡੀਜੇ ਲਗਾਉਣਾ ਮਹਿੰਗਾ ਪਵੇਗਾ। ਇਹ ਡੀਜੇ ਜੇਲ੍ਹ ਯਾਤਰਾ ਵੀ ਕਰਵਾ ਸਕਦਾ ਹੈ। ਖੰਨਾ ਪੁਲਿਸ ਨੇ ਇਹ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਪਤੰਗਬਾਜ਼ੀ ਲਈ ਕਿਰਾਏ ਉਪਰ ਡੀਜੇ ਦੇਣ ਵਾਲੇ ਮਾਲਕਾਂ ਖਿਲਾਫ ਵੀ ਕੇਸ ਦਰਜ ਹੋਵੇਗਾ। ਗੌਰਤਲਬ ਹੈ ਕਿ ਚਾਈਨਾ ਡੋਰ ਦੀ ਵਰਤੋਂ ਉਪਰ ਪੂਰਨ ਤੌਰ ਤੇ ਪਾਬੰਦੀ ਲਗਾਉਣ ਲਈ ਪੁਲਸ ਸਖ਼ਤ ਰੁਖ ਅਪਨਾ ਰਹੀ ਹੈ। ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਇਰਾਦਾ ਕਤਲ ਦੀ ਧਾਰਾ ਅਧੀਨ ਕੇਸ ਵੀ ਦਰਜ ਕੀਤੇ ਜਾ ਰਹੇ ਹਨ।
ਬਸੰਤ ਪੰਚਮੀ ਦੇ ਤਿਉਹਾਰ ਦੇ ਮੌਕੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰਖ ਕੇ ਪੰਜਾਬ ਸਰਕਾਰ ਨੇ ਸਿੰਥੇਟਿਕ ਜਾਂ ਕੋਈ ਹੋਰ ਸਮੱਗਰੀ ਨਾਲ ਬਣੀ ਚੀਨੀ ਡੋਰ ਵੇਚਣ ਤੇ ਇਸਤੇਮਾਲ ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਹੈ। ਸਮਰਾਲਾ ਵਿੱਚ ਪੁਲਿਸ ਨੇ ਚਾਇਨਾ ਡੋਰ ਰਾਹੀਂ ਪਤੰਗ ਉਡਾਉਣ ਵਾਲਿਆਂ ਦੀ ਪਛਾਣ ਕਰਨ ਤੇ ਵੀਡੀਓਗ੍ਰਾਫੀ ਕਰਨ ਲਈ ਡਰੋਨ ਦਾ ਇਸਤੇਮਾਲ ਕਰਨਾ ਸ਼ੁਰੂ ਕਰ ਦਿੱਤਾ ਹੈ। ਪੁਲਿਸ ਅਧਿਕਾਰੀਆਂ ਦੀ ਦੇਖ-ਰੇਖ ਵਿੱਚ ਡਰੋਨ ਉਡਾਇਆ ਜਾ ਰਿਹਾ ਹੈ।
ਡਰੋਨ ਦੀ ਮਦਦ ਨਾਲ ਚਾਈਨਾ ਡੋਰ ਨਾਲ ਕਈ ਪਿੰਡਾਂ ਅਤੇ ਕਸਬਿਆਂ ਵਿਚ ਘਰਾਂ ਦੀਆਂ ਛੱਤਾਂ ਤੇ ਪਤੰਗ ਉਡਾਉਣ ਵਾਲੇ ਨੌਜਵਾਨਾਂ ਦੀ ਇਸ ਨਾਲ ਆਸਾਨੀ ਨਾਲ ਪਛਾਣ ਹੋ ਜਾਵੇਗੀ। ਦੋਸ਼ੀਆਂ ਦੀ ਪਛਾਣ ਕਰਨ ਤੋਂ ਬਾਅਦ ਪੁਲਿਸ ਉਨ੍ਹਾਂ ਖ਼ਿਲਾਫ਼ ਇਰਾਦਾ-ਏ-ਕਤਲ ਦਾ ਕੇਸ ਦਰਜ ਕਰੇਗੀ। ਇਹ ਡਰੋਨ ਰਾਤ ਨੂੰ ਵੀ ਉਡਾਣ ਭਰੇਗਾ।
ਇਰਾਦਾ ਕਤਲ ਦੀ ਧਾਰਾ 307 ਅਧੀਨ ਕੀਤਾ ਜਾਵੇਗਾ ਮੁਕੱਦਮਾ
ਸਮਰਾਲਾ ਦੇ ਏਸੀਪੀ ਵਰਿਆਮ ਸਿੰਘ ਦੀ ਦੇਖ-ਰੇਖ ਹੇਠ ਡਰੋਨ ਉਡਾਇਆ ਗਿਆ। ਅਧਿਕਾਰੀਆਂ ਮੁਤਾਬਕ ਇਹ ਡਰੋਨ ਬਸੰਤ ਪੰਚਮੀ ਤੱਕ ਸਮਰਾਲਾ ਅਤੇ ਮਾਛੀਵਾੜਾ ਸਾਹਿਬ ਵਿਚ ਰੋਜ਼ਾਨਾ ਉਡੇਗਾ। ਲੋਕਾਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਜੇ ਕੋਈ ਵੀ ਵਿਅਕਤੀ ਡਰੋਨ ਰਾਹੀਂ ਚਾਈਨਾ ਡੋਰ ਤੋਂ ਪਤੰਗ ਉਡਾਉਂਦੇ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਪੁਲੀਸ ਅਧਿਕਾਰੀ ਨੇ ਕਿਹਾ ਕਿ ਪੰਜਾਬ ਅੰਦਰ ਚਾਈਨਾ ਡੋਰ ਨਾਲ ਲਗਾਤਾਰ ਵੱਧ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਹੁਣ ਪੁਲਸ ਨੇ ਸਖ਼ਤ ਰੁਖ਼ ਅਪਨਾ ਲਿਆ ਹੈ। ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ ਇਰਾਦਾ ਕਤਲ ਦੀ ਧਾਰਾ 307 ਅਧੀਨ ਮੁਕੱਦਮੇ ਦਰਜ ਕਿਤੇ ਹੀ ਜਾ ਰਹੇ ਹਨ ਹੁਣ ਚਾਇਨਾ ਡੋਰ ਨਾਲ ਪਤੰਗ ਉਡਾਉਣ ਵਾਲਿਆਂ ਤੇ ਵੀ ਪਰਚਾ ਹੋਣਗੇ।