AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜ ਕਿਲੋ ਹੈਰੋਇਨ ਅਤੇ 12.15 ਲੱਖ ਦੀ ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ

ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਗੁਰਦਾਸਪੁਰ ਦੇ ਪਿੰਡ ਥੰਮਣ ਤੋਂ 10 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤੇ ਜਾਣ ਤੋਂ ਇੱਕ ਮਹੀਨਾ ਬਾਅਦ ਸਾਹਮਣੇ ਆਈ ਹੈ।

ਪੰਜ ਕਿਲੋ ਹੈਰੋਇਨ ਅਤੇ 12.15 ਲੱਖ ਦੀ ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ
ਪੰਜ ਕਿਲੋ ਹੈਰੋਇਨ ਅਤੇ 12.15 ਲੱਖ ਦੀ ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ
tv9-punjabi
| Published: 29 Jan 2023 20:09 PM IST
Share
ਪੰਜਾਬ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਪੰਜ ਕਿਲੋ ਹੈਰੋਇਨ ਅਤੇ 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਨਸ਼ਾ ਤਸਕਰ ਦੀ ਪਛਾਣ ਰਸ਼ਪਾਲ ਸਿੰਘ ਉਰਫ਼ ਪਾਲਾ ਵਾਸੀ ਪਿੰਡ ਕੱਕੜ ਜ਼ਿਲ੍ਹਾ ਲੋਪੋਕੇ ਵਜੋਂ ਹੋਈ ਹੈ। ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਗੁਰਦਾਸਪੁਰ ਦੇ ਪਿੰਡ ਥੰਮਣ ਤੋਂ 10 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤੇ ਜਾਣ ਤੋਂ ਇੱਕ ਮਹੀਨਾ ਬਾਅਦ ਸਾਹਮਣੇ ਆਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਜਾਣਕਾਰੀ ਦੇ ਆਧਾਰ ‘ਤੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਲੋਪੋਕੇ ਦੇ ਪਿੰਡ ਠੱਠਾ ਨੇੜੇ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਨਸ਼ਾ ਤਸਕਰ ਨੂੰ ਸਫਲਤਾਪੂਰਵਕ ਕਾਬੂ ਕਰ ਲਿਆ, ਜਦੋਂ ਉਹ ਕਿਸੇ ਹੋਰ ਪਾਰਟੀ ਤੋਂ ਪੈਸੇ ਮਿਲਣ ਉਪਰੰਤ ਖਰੀਦਦਾਰ ਨੂੰ ਨਸ਼ੇ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੇ ਦੀ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ। ਏ.ਆਈ.ਜੀ. ਸੀਆਈ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਮੁਲਜ਼ਮ ਰਸ਼ਪਾਲ ਉਰਫ਼ ਪਾਲਾ ਇੱਕ ਬਦਨਾਮ ਨਸ਼ਾ ਤਸਕਰ ਹੈ। ਉਨ੍ਹਾਂ ਕਿਹਾ ਕਿ ਖੇਪ ਪ੍ਰਾਪਤ ਕਰਨ ਵਾਲੇ ਅਤੇ ਨਸ਼ੇ ਲਈ ਪੈਸੇ ਦਾ ਭੁਗਤਾਨ ਕਰਨ ਵਾਲੇ ਵਿਅਕਤੀ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐਫ.ਆਈ.ਆਰ ਨੰ. 3 ਅਧੀਨ ਕੇਸ ਦਰਜ ਕੀਤਾ ਗਿਆ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...