ਪੰਜ ਕਿਲੋ ਹੈਰੋਇਨ ਅਤੇ 12.15 ਲੱਖ ਦੀ ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ

Published: 

29 Jan 2023 20:09 PM

ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਗੁਰਦਾਸਪੁਰ ਦੇ ਪਿੰਡ ਥੰਮਣ ਤੋਂ 10 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤੇ ਜਾਣ ਤੋਂ ਇੱਕ ਮਹੀਨਾ ਬਾਅਦ ਸਾਹਮਣੇ ਆਈ ਹੈ।

ਪੰਜ ਕਿਲੋ ਹੈਰੋਇਨ ਅਤੇ 12.15 ਲੱਖ ਦੀ ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ

ਪੰਜ ਕਿਲੋ ਹੈਰੋਇਨ ਅਤੇ 12.15 ਲੱਖ ਦੀ ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ

Follow Us On

ਪੰਜਾਬ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਪੰਜ ਕਿਲੋ ਹੈਰੋਇਨ ਅਤੇ 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਨਸ਼ਾ ਤਸਕਰ ਦੀ ਪਛਾਣ ਰਸ਼ਪਾਲ ਸਿੰਘ ਉਰਫ਼ ਪਾਲਾ ਵਾਸੀ ਪਿੰਡ ਕੱਕੜ ਜ਼ਿਲ੍ਹਾ ਲੋਪੋਕੇ ਵਜੋਂ ਹੋਈ ਹੈ। ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਗੁਰਦਾਸਪੁਰ ਦੇ ਪਿੰਡ ਥੰਮਣ ਤੋਂ 10 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤੇ ਜਾਣ ਤੋਂ ਇੱਕ ਮਹੀਨਾ ਬਾਅਦ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਜਾਣਕਾਰੀ ਦੇ ਆਧਾਰ ‘ਤੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਲੋਪੋਕੇ ਦੇ ਪਿੰਡ ਠੱਠਾ ਨੇੜੇ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਨਸ਼ਾ ਤਸਕਰ ਨੂੰ ਸਫਲਤਾਪੂਰਵਕ ਕਾਬੂ ਕਰ ਲਿਆ, ਜਦੋਂ ਉਹ ਕਿਸੇ ਹੋਰ ਪਾਰਟੀ ਤੋਂ ਪੈਸੇ ਮਿਲਣ ਉਪਰੰਤ ਖਰੀਦਦਾਰ ਨੂੰ ਨਸ਼ੇ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੇ ਦੀ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ।

ਏ.ਆਈ.ਜੀ. ਸੀਆਈ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਮੁਲਜ਼ਮ ਰਸ਼ਪਾਲ ਉਰਫ਼ ਪਾਲਾ ਇੱਕ ਬਦਨਾਮ ਨਸ਼ਾ ਤਸਕਰ ਹੈ। ਉਨ੍ਹਾਂ ਕਿਹਾ ਕਿ ਖੇਪ ਪ੍ਰਾਪਤ ਕਰਨ ਵਾਲੇ ਅਤੇ ਨਸ਼ੇ ਲਈ ਪੈਸੇ ਦਾ ਭੁਗਤਾਨ ਕਰਨ ਵਾਲੇ ਵਿਅਕਤੀ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐਫ.ਆਈ.ਆਰ ਨੰ. 3 ਅਧੀਨ ਕੇਸ ਦਰਜ ਕੀਤਾ ਗਿਆ ਹੈ।

Related Stories